ਮਾਨ ਸਰਕਾਰ ਨੇ ਕੀਤਾ ਐਲਾਨ : ਆਜ਼ਾਦੀ ਦਿਹਾੜੇ ਮੌਕੇ ਸੂਬੇ ’ਚ ਖੋਲ੍ਹੇ ਜਾਣਗੇ 75 ਮੁਹੱਲਾ ਕਲੀਨਿਕ

Mohalla Clinics

ਮੁਹੱਲਾ ਕਲੀਨਿਕਾਂ ’ਚ ਲੋਕਾਂ ਨੂੰ ਮਿਲੇਗਾ ਬਿਹਤਰ ਇਲਾਜ 

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਸੂਬੇ ਦੇ ਲੋਕਾਂ ਨੂੰ ਨੂੰ ਵਧੀਆ ਅਤੇ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਸੀ। ਜਿਸ ਨੂੰ ਮਾਨ ਸਰਕਾਰ ਛੇਤੀ ਹੀ ਪੂਰਾ ਕਰਨ ਜਾ ਰਹੀ ਹੈ। ਮਾਨ ਸਰਕਾਰ 15 ਅਗਸਤ ਨੂੰ ਸੂਬੇ ’ਚ ਮੁਹੱਲਾ ਕਲੀਨਿਕ (Mohalla Clinics) ਖੋਲ੍ਹਣ ਜਾ ਰਹੀ ਹੈ। ਇਸ ਵਾਰ 15 ਅਗਸਤ ਦੇਸ਼ ਦਾ 75ਵਾਂ ਅਜ਼ਾਦੀ ਦਿਵਸ ਹੈ। ਇਸ ਮੌਕੇ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ 75 ਮੁਹੱਲਾ ਕਲੀਨਿਕ (Mohalla Clinics) ਦੇਣ ਜਾ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ 15 ਅਗਸਤ ਤੋਂ ਪੰਜਾਬ ਵਿੱਚ 75 ਮੁਹੱਲਾ ਕਲੀਨਿਕ ਸ਼ੁਰੂ ਹੋ ਜਾਣਗੇ। ਮੁੱਖ ਮੰਤਰੀ ਨੇ ਸ਼ੁੱਕਰਵਾਰ ਨੂੰ ਸਿਹਤ ਮੰਤਰੀ ਵਿਜੇ ਸਿੰਗਲਾ ਨਾਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜਿਸ ਵਿੱਚ 75 ਸਥਾਨਾਂ ਨੂੰ ਫਾਈਨਲ ਕੀਤਾ ਗਿਆ ਹੈ। ਹੁਣ ਇੱਥੇ ਕੰਮ ਸ਼ੁਰੂ ਕਰਨ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਸੀਐਮ ਮਾਨ ਨੇ ਕਿਹਾ ਕਿ ਦਿੱਲੀ ਦੀ ਤਰਜ਼ ‘ਤੇ ਮੁਹੱਲਾ ਕਲੀਨਿਕ ਬਣਾਏ ਜਾ ਰਹੇ ਹਨ। ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਇਹ ਸਹਾਈ ਸਿੱਧ ਹੋਣਗੇ।

ਜਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਵਿਖੇ ਕੇਜਰੀਵਾਲ ਸਰਕਾਰ ਵੱਲੋਂ ਚਲਾਏ ਜਾ ਰਹੇ ਮੁਹੱਲਾ ਕਲੀਨਿਕਾਂ ਨੂੰ ਵੇਖਣ ਗਏ ਸਨ। ਜਿਸ ਨੂੰ ਵੇਖ ਕੇ ਮਾਨ ਨੇ ਦਿੱਲੀ ਸਰਕਾਰ ਦੀ ਸ਼ਲਾਘਾ ਕੀਤੀ ਸੀ। ਇਸ ਤੋਂ ਬਾਅਦ ਹੁਣ ਮਾਨ ਸਰਕਾਰ ਪੰਜਾਬ ’ਚ ਦਿੱਲੀ ਦੀ ਤਰਜ਼ ’ਤੇ ਇਹ ਮੁਹੱਲਾ ਕਲੀਨਿਕ ਖੋਲ੍ਹਣ ਜਾ ਰਹੀ ਹੈ। ਜਿੱਥੇ ਲੋਕਾਂ ਨੂੰ ਬਿਹਤਰ ਇਲਾਜ ਮਿਲੇਗਾ ਜੋ ਕਿ ਬਿਲਕੁਲ ਮੁਫਤ ਹੋਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ