ਸਾਡੇ ਨਾਲ ਸ਼ਾਮਲ

Follow us

10 C
Chandigarh
Thursday, January 22, 2026
More
    Home Breaking News Punjab Pensio...

    Punjab Pension Scheme: ਬਜ਼ੁਰਗਾਂ ਦੀ ਭਲਾਈ ਲਈ ਮਾਨ ਸਰਕਾਰ ਵਚਨਬੱਧ, ਇਸ ਮਹੀਨੇ ਤੱਕ ਹੋ ਗਈਆਂ ਪੈਨਸ਼ਨਾਂ ਜਾਰੀ

    Punjab Pension Scheme
    Punjab Pension Scheme: ਬਜ਼ੁਰਗਾਂ ਦੀ ਭਲਾਈ ਲਈ ਮਾਨ ਸਰਕਾਰ ਵਚਨਬੱਧ, ਇਸ ਮਹੀਨੇ ਤੱਕ ਹੋ ਗਈਆਂ ਪੈਨਸ਼ਨਾਂ ਜਾਰੀ

    Punjab Pension Scheme: 23 ਲੱਖ ਤੋਂ ਵੱਧ ਲਾਭਪਾਤਰੀ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਦਾ ਲਾਭ ਮਿਲਿਆ : ਡਾ. ਬਲਜੀਤ ਕੌਰ

    • ‘ਸਾਡੇ ਬਜ਼ੁਰਗ ਸਾਡਾ ਮਾਣ’: ਪੈਨਸ਼ਨ ਵਿਚ ਦੇਰੀ ਬਰਦਾਸ਼ਤ ਨਹੀਂ | Punjab Pension Scheme
    • ਡਾ. ਬਲਜੀਤ ਕੌਰ ਨੇ ਦਿੱਤੇ ਸਖ਼ਤ ਨਿਰਦੇਸ਼

    Punjab Pension Scheme: ਮਲੋਟ (ਮਨੋਜ)। ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉੱਦਮਾਂ ਤਹਿਤ, ਬੁਢਾਪਾ ਪੈਨਸ਼ਨ ਯੋਜਨਾ ਦੇ ਅਧੀਨ ਅਗਸਤ 2025 ਤੱਕ 2055.05 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

    ਉਨ੍ਹਾਂ ਦੱਸਿਆ ਕਿ ਇਸ ਮਿਆਦ ਦੌਰਾਨ 23.09 ਲੱਖ ਬਜ਼ੁਰਗ ਲਾਭਪਾਤਰੀਆਂ ਨੇ ਯੋਜਨਾ ਦਾ ਲਾਭ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਲਈ ਰਾਜ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਲਈ 4100 ਕਰੋੜ ਰੁਪਏ ਦਾ ਬਜਟ ਉਪਲਬਧ ਕਰਵਾਇਆ ਗਿਆ ਹੈ।

    ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਡਾ ਮੰਤਵ ਸਾਫ਼ ਹੈ – ‘ਸਾਡੇ ਬਜ਼ੁਰਗ ਸਾਡਾ ਮਾਣ ਹਨ’ ਅਤੇ ਉਨ੍ਹਾਂ ਦੀ ਪੈਨਸ਼ਨ ਵਿੱਚ ਕੋਈ ਵੀ ਦੇਰੀ ਜਾਂ ਰੁਕਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ।’

    Read Also : ਜਲੰਧਰ ’ਚ ਮੀਂਹ ਕਾਰਨ ਰਾਵਣ ਤੇ ਕੁੰਭਕਰਨ ਦੇ ਪੁੱਤਲੇ ਡਿੱਗੇ

    ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਬਜ਼ੁਰਗਾਂ ਦੀ ਪੈਨਸ਼ਨ ਨਿਰਧਾਰਤ ਸਮੇਂ ਅਨੁਸਾਰ ਜਮ੍ਹਾਂ ਹੋਣੀ ਚਾਹੀਦੀ ਹੈ। ਪੈਨਸ਼ਨ ਜਾਰੀ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਦੇਰੀ ਹੋਣ ਦੀ ਸੂਰਤ ਵਿੱਚ ਜਿੰਮੇਵਾਰ ਅਧਿਕਾਰੀ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਹ ਕਿੰਨਾ ਵੀ ਰੁਤਬੇ ਵਾਲਾ ਕਿਉਂ ਨਾ ਹੋਵੇ। Punjab Pension Scheme

    ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਸੁਰੱਖਿਆ ਯੋਜਨਾਵਾਂ ਬਜ਼ੁਰਗਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਦਾ ਬੁਨਿਆਦੀ ਸਹਾਰਾ ਹਨ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਇਕ ਹੱਕਦਾਰ ਤੱਕ ਇਹ ਸਹੂਲਤ ਬਿਨਾਂ ਰੁਕਾਵਟ ਪਹੁੰਚੇ।