Punjab Government News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਵਾਸੀਆਂ ਲਈ ਵੱਡੀ ਖੁਸ਼ਖਬਰੀ ਹੈ। ਦਰਅਸਲ, ਸੂਬਾ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਇੱਕ ਹੋਰ ਤੋਹਫ਼ਾ ਦਿੱਤਾ ਹੈ। ਜੀ ਹਾਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਲੋਹੜੀ ਦੇ ਤਿਉਹਾਰ ਤੋਂ ਬਾਅਦ ਪਟਿਆਲਾ ਦੇ ਕਿਲਾ ਮੁਬਾਰਕ ’ਚ ਆਪਣੀ ਕਿਸਮ ਦਾ ਪਹਿਲਾ ਹੋਟਲ ਲੋਕ ਅਰਪਣ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸੈਰ-ਸਪਾਟਾ ਤੇ ਸੱਭਿਆਚਾਰਕ ਪ੍ਰੋਤਸਾਹਨ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੀਪੀਪੀ ਮੋਡ ’ਤੇ ਬਣਾਇਆ ਗਿਆ ਇਹ ਖੂਬਸੂਰਤ ਡਿਜ਼ਾਇਨ ਹੋਟਲ ਆਰਾਮ, ਪ੍ਰਾਹੁਣਚਾਰੀ ਤੇ ਸ਼ਾਨਦਾਰਤਾ ਦੇ ਮਾਮਲੇ ’ਚ ਨਵੇਂ ਮਿਆਰ ਕਾਇਮ ਕਰੇਗਾ। Punjab Government News
ਇਹ ਖਬਰ ਵੀ ਪੜ੍ਹੋ : Punjab News: ਪੰਜਾਬ ਦੇ ਲੋਕਾਂ ਲਈ ਜ਼ਰੂਰੀ ਖਬਰ, 31 ਦਸੰਬਰ ਤੋਂ ਪਹਿਲਾਂ ਕਰ ਲਵੋ ਇਹ ਕੰਮ, ਨਹੀਂ ਤਾਂ…
ਉਨ੍ਹਾਂ ਕਿਹਾ ਕਿ ਇਹ ਸਥਾਨ ਵਿਆਹਾਂ ਤੇ ਹੋਰ ਸਮਾਗਮਾਂ ਲਈ ਤਰਜੀਹੀ ਸਥਾਨ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਹੋਟਲ ਸੂਬੇ ਖਾਸ ਕਰਕੇ ਪਟਿਆਲਾ ਸ਼ਹਿਰ ’ਚ ਸੈਰ-ਸਪਾਟਾ ਖੇਤਰ ਨੂੰ ਹੁਲਾਰਾ ਦੇਵੇਗਾ। ਸੈਲਾਨੀਆਂ ਨੂੰ ਹੋਟਲ ’ਚ ਆਰਾਮਦਾਇਕ ਸਹੂਲਤਾਂ ਮਿਲਣਗੀਆਂ। ਇਸ ਮੌਕੇ ਦੂਜੇ ਏਜੰਡੇ ’ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ 9ਵੇਂ ਗੁਰੂ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਵੱਡੇ ਪੱਧਰ ’ਤੇ ਮਨਾਏਗੀ। ਇਸ ਸਬੰਧੀ ਸੂਬੇ ਭਰ ’ਚ ਲੜੀਵਾਰ ਪ੍ਰੋਗਰਾਮ ਉਲੀਕੇ ਜਾਣਗੇ ਤੇ ਗੁਰੂ ਸਾਹਿਬ ਦੇ ਅਸਥਾਨਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਸੈਰ ਸਪਾਟਾ ਵਿਭਾਗ ਨੂੰ ਮਹਾਨ ਸਿੱਖ ਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਲੜੀਵਾਰ ਪ੍ਰੋਗਰਾਮ ਉਲੀਕਣ ਲਈ ਵਿਸਥਾਰਤ ਪ੍ਰੋਗਰਾਮ ਤਿਆਰ ਕਰਨ ਲਈ ਕਿਹਾ ਹੈ।