ਕਿਹਾ, ਆਮ ਆਦਮੀ ਕਲੀਨਿਕ ਪੰਜਾਬ ਵਾਸੀਆਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ
- ਵਿਧਾਇਕ ਗੈਰੀ ਬੜਿੰਗ ਨੇ ਅਮਲੋਹ ਵਿਖੇ ਮੁਹੱਲਾ ਕਲੀਨਿਕ ਦਾ ਕੀਤਾ ਉਦਘਾਟਨ
(ਅਨਿਲ ਲੁਟਾਵਾ) ਅਮਲੋਹ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਜਿਸ ਕਰਕੇ ਮੁਹੱਲਾ ਕਲੀਨਿਕ ਖੋਲੇ ਜਾ ਰਹੇ ਹਨ ਅਤੇ ਪਹਿਲਾਂ ਖੋਲੇ ਗਏ ਮੁਹੱਲਾ ਕਲੀਨਿਕਾਂ ਵਿੱਚ ਬਹੁਤ ਸਾਰੇ ਲੋਕ ਲਾਭ ਲੈ ਚੁੱਕੇ ਹਨ ਅਤੇ ਪੰਜਾਬ ਭਰ ਵਿੱਚ 165 ਮੁਹੱਲਾ ਕਲੀਨਿਕ ਲੋਕਾਂ ਨੂੰ ਸਪੁਰਦ ਕੀਤੇ ਗਏ ਹਨ ਜਿਹੜੇ ਕਿ ਸੂਬੇ ਦੇ ਲੋਕਾਂ ਲਈ ਲਾਹੇਵੰਦ ਸਾਬਤ ਹੋਣਗੇ। Amloh News
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਅਮਲੋਹ ਵਿਖੇ ਲੋਕਾਂ ਦੀ ਸਹੂਲਤ ਲਈ ਤਿਆਰ ਹੋਏ ਮੁਹੱਲਾ ਕਲੀਨਿਕ ਦਾ ਉਦਘਾਟਨ ਕਰਨ ਸਮੇਂ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਅੱਗੇ ਕਿਹਾ ਕਿ ਮਾਨ ਸਰਕਾਰ ਦਾ ਮੁੱਖ ਮਕਸਦ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ ਅਤੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਚੰਗੀਆਂ ਸੁਵਿਧਾਵਾਂ ਦੇਣਾ ਹੈ ਜਿਸ ਲਈ ਸੂਬਾ ਸਰਕਾਰ ਵਚਨਬੱਧ ਹੈ ਅਤੇ ਇਸਦੇ ਚੰਗੇ ਨਤੀਜੇ ਵੀ ਸਾਹਮਣੇ ਆ ਰਹੇ ਹਨ। Amloh News
ਇਹ ਵੀ ਪੜ੍ਹੋ: Punjab News : ਕੇਜਰੀਵਾਲ ਤੇ ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ਨੂੰ ਇੱਕ ਹੋਰ ਤੋਹਫ਼ਾ, ਫ਼ੈਸਲੇ ਨਾਲ ਬਣੇਗਾ ਪੰਜਾਬ ਦਾ ਭਵਿ…
ਉਹਨਾਂ ਅੱਗੇ ਕਿਹਾ ਕਿ ਮੁਹੱਲਾ ਕਲੀਨਿਕ ਦਾ ਅੱਜ ਹੋਰ ਵਾਅਦਾ ਪੂਰਾ ਕੀਤਾ ਗਿਆ ਹੈ ਉਥੇ ਹੀ ਲੋਕਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ ਅਤੇ ਲੋਕ ਵੀ ਹੁਣ ਚੰਗੀਆਂ ਸਿਹਤ ਸਹੂਲਤਾਂ ਕਰਕੇ ਮੁਹੱਲਾ ਕਲੀਨਿਕਾ ਵਿੱਚ ਪਹੁੰਚ ਰਹੇ ਹਨ। ਇਸ ਮੌਕੇ ਸ਼ਹਿਰ ਦੇ ਲੋਕਾਂ ਨੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਪੰਜਾਬ ਸਰਕਾਰ ਦਾ ਵੀ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੀ ਮੰਗ ਸੀ ਜਿਹੜੀ ਅੱਜ ਪੂਰੀ ਹੋਈ ਹੈ ਅਤੇ ਸਰਕਾਰ ਵੱਲੋਂ ਲੋਕਾਂ ਦੀ ਬਿਹਤਰੀ ਲਈ ਕੀਤੇ ਜਾਂਦੇ ਕੰਮ ਸ਼ਲਾਘਾਯੋਗ ਹਨ। Amloh News
ਇਸ ਮੌਕੇ ਸਿਵਲ ਸਰਜਨ ਦਵਿੰਦਰਜੀਤ ਕੌਰ, ਐਸ ਡੀ ਐਮ ਗੁਰਵਿੰਦਰ ਸਿੰਘ ਜੌਹਲ, ਐਸ ਐਮ ਓ ਲਾਜਿੰਦਰਜੀਤ ਵਰਮਾ, ਡਾ ਅਰਸ਼ਦੀਪ ਸਿੰਘ, ਬਲਾਕ ਪ੍ਰਧਾਨ ਸਿਕੰਦਰ ਸਿੰਘ ਗੋਗੀ, ਚੇਅਰਪਰਸਨ ਸੁਖਵਿੰਦਰ ਕੌਰ ਗਹਿਲੋਤ, ਆੜ੍ਹਤੀਆ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ, ਸੀਨੀਅਰ ਆਗੂ ਸਿੰਗਾਰਾ ਸਿੰਘ ਸਲਾਣਾ, ਦਰਸ਼ਨ ਸਿੰਘ ਚੀਮਾ, ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ, ਪ੍ਰਧਾਨ ਐਡਵੋਕੇਟ ਅਮਰੀਕ ਸਿੰਘ ਔਲਖ,ਈ ਓ ਬਲਜਿੰਦਰ ਸਿੰਘ, ਰਣਜੀਤ ਸਿੰਘ ਪਨਾਗ, ਅਸ਼ੀਸ਼ ਜਿੰਦਲ, ਸਨੀ ਮਾਹੀ, ਕੁਲਦੀਪ ਦੀਪਾ, ਦਫ਼ਤਰ ਇੰਚਾਰਜ ਰਾਮ ਬਾਵਾ, ਲਤਾ ਠਾਕੁਰ ਅਤੇ ਸ਼ਹਿਰ ਵਾਸੀ ਮੌਜੂਦ ਸਨ। Amloh News