Punjab News: ਪੰਜਾਬ ਦੇ ਇਸ ਸ਼ਹਿਰ ਦੀ ਹੋਵੇਗੀ ਮੌਜ਼, ਮਾਨ ਸਰਕਾਰ ਨੇ ਕੀਤਾ ਵੱਡਾ ਐਲਾਨ

Punjab News
Punjab News: ਪੰਜਾਬ ਦੇ ਇਸ ਸ਼ਹਿਰ ਦੀ ਹੋਵੇਗੀ ਮੌਜ਼, ਮਾਨ ਸਰਕਾਰ ਨੇ ਕੀਤਾ ਵੱਡਾ ਐਲਾਨ

ਕੂੜਾ ਮੁਕਤ ਕਰਨ ਲਈ ਪੰਜਾਬ ਦਾ ਪਹਿਲਾ ਪਾਈਲਟ ਪ੍ਰੋਜੈਕਟ ਖੰਨਾ ’ਚ ਲੱਗੇਗਾ | Punjab News

ਖੰਨਾ/ਲੁਧਿਆਣਾ (ਜਸਵੀਰ ਸਿੰਘ ਗਹਿਲ)। Punjab News: ਸ਼ਹਿਰ ਨੂੰ ਕੂੜਾ ਮੁਕਤ ਕਰਨ ਲਈ ਪੰਜਾਬ ਰਾਜ ਦਾ ਪਹਿਲਾ ਪਾਈਲਟ ਪ੍ਰੋਜੈਕਟ ਖੰਨਾ ਸ਼ਹਿਰ ਵਿੱਚ ਲੱਗਣ ਜਾ ਰਿਹਾ ਹੈ, ਜਿਸ ਤਹਿਤ ਖੰਨਾ ਸ਼ਹਿਰ ਦੇ ਹਰ ਵਾਰਡ ਦੇ ਹਰ ਇੱਕ ਘਰ ਵਿੱਚੋਂ ਗਿੱਲਾ ਕੂੜਾ ਅਤੇ ਸੁੱਕਾ ਕੂੜਾ ਅਲੱਗ-ਅਲੱਗ ਕਰਕੇ ਚੁੱਕਿਆ ਜਾਵੇਗਾ। ਇਹ ਜਾਣਕਾਰੀ ਕੈਬਨਿਟ ਮੰਤਰੀ ਪੰਜਾਬ ਤਰੁਨਪ੍ਰੀਤ ਸਿੰਘ ਸੌਂਦ ਨੇ ਦਿੱਤੀ। ਪੰਜਾਬ ਸਰਕਾਰ ਵੱਲੋਂ ਖੰਨਾ ਸ਼ਹਿਰ ਵਿਖੇ ਡੋਰ- ਟੂ- ਡੋਰ ਕੁਲੈਕਸ਼ਨ ਸੇਗਰੀਗੇਸ਼ਨ ਐਂਡ ਮੈਂਟੀਨੈਂਸ ਆਫ ਖੰਨਾ ਸਿਟੀ ਦੇ ਕੰਮ ਲਈ 4.08 ਕਰੋੜ ਰੁਪਏ ਦੀ ਰਾਸ਼ੀ ਦਾ ਵਰਕ ਆਰਡਰ ਜਾਰੀ ਕਰਦਿਆਂ ਕੈਬਨਿਟ ਮੰਤਰੀ ਸੌਂਦ ਨੇ ਪ੍ਰੋਜੈਕਟ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਆਉਣ ਨਾਲ ਸ਼ਹਿਰ ਦੇ ਕਿਸੇ ਵੀ ਸੈਕੰਡਰੀ ਪੁਆਇੰਟ ’ਤੇ ਕੂੜਾ ਨਹੀਂ ਸੁੱਟਿਆ। Punjab News

Read This : Road Accident: ਤੇਜ਼ ਰਫਤਾਰ ਕਾਰ ਨੇ ਔਰਤ ਨੂੰ ਦਰੜਿਆ, ਮੌਕੇ ’ਤੇ ਹੀ ਮੌਤ

ਜਾਵੇਗਾ, ਜਿਸ ਨਾਲ ਸ਼ਹਿਰ ਦੇ ਸਾਰੇ ਵਾਰਡਾਂ ਵਿੱਚੋਂ ਕੂੜਾ ਖਤਮ ਹੋ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ ਖੰਨਾ ਸ਼ਹਿਰ ਦੇ ਸਾਰੇ ਰਿਹਾਇਸ਼ੀ, ਕਮਰਸ਼ੀਅਲ, ਰੇਹੜੀ ਫੜੀ ਵਾਲਿਆਂ ਨੂੰ ਯੂਜ਼ਰ ਨੰਬਰ ਜਾਰੀ ਕਰਦੇ ਹੋਏ ਐਪ ਨਾਲ ਜੋੜਿਆ ਜਾਵੇਗਾ ਤੇ ਕੂੜੇ ਦਾ ਬਿੱਲ ਹਰੇਕ ਯੂਜ਼ਰ ਨੂੰ ਮੈਸੇਜ਼ ਰਾਹੀਂ ਮੋਬਾਇਲ ’ਤੇ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀ ਯੂਜ਼ਰ ਚਾਰਜਿਜ਼ ਨੂੰ ਆਨ ਲਾਈਨ ਅਤੇ ਆਫ ਲਾਈਨ ਦੋਵੇਂ ਤਰੀਕੇ ਨਾਲ ਅਦਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇੱਕ ਸ਼ਿਕਾਇਤ ਸੈੱਲ ਵੀ ਸਥਾਪਤ ਕੀਤਾ ਜਾ ਰਿਹਾ ਹੈ ਅਤੇ 60 ਮਿੰਟਾਂ ਵਿੱਚ ਕੂੜੇ ਸਬੰਧੀ ਪ੍ਰਾਪਤ ਹੋਈ ਸ਼ਿਕਾਇਤ ’ਤੇ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਕੌਂਸਲ ਖੰਨਾ ਦੇ ਕਾਰਜ ਸਾਧਕ ਅਫ਼ਸਰ ਚਰਨਜੀਤ ਸਿੰਘ ਤੋਂ ਇਲਾਵਾ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ। Punjab News