ਗੰਨ ਕਲਚਰ ਖਿਲਾਫ਼ ਮਾਨ ਸਰਕਾਰ ਦਾ ਐਕਸ਼ਨ : ਦੋ ਕਲਾਕਾਰਾਂ ਖਿਆਫ਼ ਮਾਮਲਾ ਦਰਜ

Ludhiana News

ਗੰਨ ਕਲਚਰ ਖਿਲਾਫ਼ ਮਾਨ ਸਰਕਾਰ ਦਾ ਐਕਸ਼ਨ : ਦੋ ਕਲਾਕਾਰਾਂ ਖਿਆਫ਼ ਮਾਮਲਾ ਦਰਜ

ਚੰਡੀਗੜ੍ਹ (ਸੱਚ ਕਹੂੰ ਬਿਊਰੋ)। ਪੰਜਾਬ ਪੁਲਿਸ ਨੇ ਹੁਣ ਗੰਨ ਕਲਚਰ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਗਾਇਕ ਜਸਮੀਨ ਅਖ਼ਤਰ ਅਤੇ ਸੁਖਮਨ ਹੀਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਤੁਹਾਨੂੰ ਦੱਸ ਦੇਈਏ ਕਿ ਦੋਵਾਂ ਗਾਇਕਾਂ ਨੇ ਆਪਣਾ ਨਵਾਂ ਗੀਤ ਕਾਫਿਲਾ ਰਿਲੀਜ਼ ਕੀਤਾ ਸੀ ਜਿਸ ਵਿੱਚ ਹਥਿਆਰਾਂ ਦੀ ਨੁਮਾਇਸ਼ ਕੀਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਦਿਨੀਂ ਮਾਨਯੋਗ ਸਰਕਾਰ ਨੇ ਹਥਿਆਰਾਂ ਨੂੰ ਲੈ ਕੇ ਇੱਕ ਦਿਸ਼ਾ-ਨਿਰਦੇਸ਼ ਜਾਰੀ ਕੀਤਾ ਸੀ। ਜਿਸ ਵਿੱਚ ਹਥਿਆਰਾਂ ਦੇ ਨਵੇਂ ਲਾਇਸੈਂਸ ਸਮੇਤ ਕਈ ਸਖ਼ਤ ਨਿਯਮ ਬਣਾਏ ਗਏ ਹਨ। ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਹੁਣ ਤੱਕ ਜਾਰੀ ਕੀਤੇ ਗਏ ਸਾਰੇ ਅਸਲਾ ਲਾਇਸੈਂਸਾਂ ਦੀ ਸਮੀਖਿਆ ਕੀਤੀ ਜਾਵੇਗੀ।

ਬਠਿੰਡਾ ਪੁਲਿਸ ਨੇ ਕੀਤੀ ਕਾਰਵਾਈ, 89 ਲੋਕਾਂ ਨੂੰ ਨੋਟਿਸ ਜਾਰੀ

ਬਠਿੰਡਾ ਪੁਲਿਸ ਵੱਲੋਂ ਗੰਨ ਕਲਚਰ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਪ੍ਰਸ਼ਾਸਨ ਨੇ ਜ਼ਿਲ੍ਹੇ ਵਿੱਚ 89 ਲੋਕਾਂ ਨੂੰ ਨੋਟਿਸ ਜਾਰੀ ਕੀਤੇ ਹਨ, ਪ੍ਰਾਪਤ ਜਾਣਕਾਰੀ ਅਨੁਸਾਰ ਜਿਨ੍ਹਾਂ ਲੋਕਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ, ਉਨ੍ਹਾਂ ਦਾ ਪੱਖ ਵੀ ਸੁਣਿਆ ਜਾਵੇਗਾ, ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਅੱਗੇ ਕਾਰਵਾਈ ਕਰਦੇ ਹੋਏ ਲਾਇਸੈਂਸ ਰੱਦ ਕੀਤੇ ਜਾ ਸਕਦੇ ਹਨ। ਕਾਰਵਾਈ ਜਿਨ੍ਹਾਂ ਨੂੰ ਪ੍ਰਸ਼ਾਸਨ ਨੇ ਫੜਿਆ ਹੈ, ਉਨ੍ਹਾਂ ਦੀ ਜਲਦ ਸੁਣਵਾਈ ਕੀਤੀ ਜਾਵੇਗੀ। ਦੱਸ ਦੇਈਏ ਕਿ ਬਠਿੰਡਾ ਜ਼ਿਲ੍ਹੇ ਵਿੱਚ ਅਸਲਾ ਲਾਇਸੈਂਸ ਦੇ 29 ਤੋਂ 30 ਹਜ਼ਾਰ ਰਜਿਸਟਰ ਹਨ। ਇਸ ਸਬੰਧੀ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦਿੱਤੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here