ਮਾਨ ਸਰਕਾਰ ਦਾ ਕਿਸਾਨਾਂ ਲਈ ਐਲਾਨ : ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਮਿਲੇਗਾ 1500 ਰੁਪਏ ਪ੍ਰਤੀ ਏਕੜ

CM maan

ਪਾਣੀ ਦੀ ਬੱਚਤ ਕਰਨਾ ਸਮੇਂ ਦੀ ਮੁੱਖ ਲੋੜ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ’ਚ ਧਰਤੀ ਹੇਠਲਾ ਪਾਣੀ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ। ਜਿਸ ਕਾਰਨ ਕਈ ਥਾਂਈ ਪਾਣੀ ਦਾ ਸੰਕਟ ਗਹਿਰਾਅ ਗਿਆ ਹੈ। ਇਸ ਦਾ ਮੁੱਖ ਕਾਰਨ ਹੈ ਸੂਬੇ ’ਚ ਵੱਡੇ ਪੱਧਰ ਲੱਗ ਰਿਹਾ ਝੋਨਾ। ਪੰਜਾਬ ਸਰਕਾਰ (Mann Government) ਨੇ ਇਸ ’ਤੇ ਚਿੰਤਾ ਜ਼ਾਹਿਰ ਕੀਤਾ ਹੈ। ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਪਾਣੀ ਦੀ ਬੱਚਤ ਕੀਤੀ ਜਾ ਸਕੇ। ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨੇ ਆਫਰ ਦਿੱਤਾ ਹੈ। ਜਿਹੜੇ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨਗੇ ਸਰਕਾਰ ਵੱਲੋਂ ਉਨ੍ਹਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ (Mann Government) ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਡਿੱਗਦਾ ਜਾ ਰਿਹਾ ਹੈ ਤੇ ਇਸ ਨੂੰ ਬਚਾਉਣਾ ਹੀ ਸਮੇਂ ਦੀ ਮੁੱਖ ਲੋੜ ਹੈ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਪਾਣੀ ਦੀ ਬਹੁਤ ਵੱਡੀ ਕਮੀ ਆ ਸਕਦੀ ਹੈ। ਮਾਨ ਨੇ ਕਿਹਾ ਕਿ ਝੋਨੇ ਦੀ ਸਿੱਧੀ ਲੁਆਈ ਕਿਸਾਨਾਂ ਲਈ ਫਾਇਦੇਮੰਦ ਹੈ। ਇਸ ’ਤੇ ਖਰਚਾ ਵੀ ਘੱਟ ਆਵੇਗਾ ਤੇ ਪਾਣੀ ਦੀ ਵੱਡੇ ਪੱਧਰ ’ਤੇ ਬੱਚਤ ਵੀ ਹੋਵੇਗੀ। ਇਸ ਲਈ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਹੈ ਕਿ ਇਸ ਵਾਰ ਵੱਧ ਤੋਂ ਵੱਧ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ