Punjab Students News: ਪੰਜਾਬ ਦੇ ਵਿਦਿਆਰਥੀਆਂ ਲਈ ਖੁਸ਼ਖਬਰੀ! ਮਾਨ ਸਰਕਾਰ ਨੇ ਲਿਆ ਵੱਡਾ ਫੈਸਲਾ

Punjab Students News
Punjab Students News: ਪੰਜਾਬ ਦੇ ਵਿਦਿਆਰਥੀਆਂ ਲਈ ਖੁਸ਼ਖਬਰੀ! ਮਾਨ ਸਰਕਾਰ ਨੇ ਲਿਆ ਵੱਡਾ ਫੈਸਲਾ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Students News: ਪੰਜਾਬ ਭਰ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਖੁਸ਼ਖਬਰੀ ਹੈ। ਕਿਉਂਕਿ ਮਾਨ ਸਰਕਾਰ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ’ਚ ਏਸੀ ਲਾਉਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਵੱਡੀ ਸਹੂਲਤ ਮਿਲੇਗੀ। ਇਸ ਤਰ੍ਹਾਂ ਹੁਣ ਬੱਚੇ ਪੜ੍ਹਾਈ ਦੇ ਨਾਲ-ਨਾਲ ਠੰਢੀ ਹਵਾ ਦਾ ਆਨੰਦ ਵੀ ਮਾਣ ਸਕਣਗੇ। ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿਧਾਨ ਸਭਾ ਹਲਕੇ ਤੋਂ ਇੱਕ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ ਹੈ। ਇਸ ਵਿਲੱਖਣ ਪਹਿਲਕਦਮੀ ਤਹਿਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿਧਾਨ ਸਭਾ ਹਲਕੇ ਦੇ ਪਿੰਡ ਰਾਮਨਗਰ ਦੇ ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲਾਂ ’ਚ ਏਸੀ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ। Punjab Students News

ਇਹ ਖਬਰ ਵੀ ਪੜ੍ਹੋ : IND vs ENG: ਲਾਰਡਜ਼ ਟੈਸਟ ’ਚ ਬੁਮਰਾਹ ਦਾ ਖੌਫ, ਮੈਚ ਵਿਚਕਾਰ ਛੱਡ ਪਵੇਲੀਅਨ ਪਰਤੇ ਅੰਗਰੇਜ਼, ਜਾਣੋ ਕਾਰਨ

ਇਸ ਪਹਿਲਕਦਮੀ ਬਾਰੇ ਜਾਣਕਾਰੀ ਦਿੰਦੇ ਹੋਏ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਮੁਹਿੰਮ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਅਨੁਕੂਲ ਮਾਹੌਲ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ਹੈ ਤੇ ਪਿੰਡ ਰਾਮਨਗਰ ਦੇ ਸਰਕਾਰੀ ਸਕੂਲਾਂ ’ਚ ਲਗਭਗ 2.5 ਲੱਖ ਰੁਪਏ ਦੀ ਲਾਗਤ ਨਾਲ 6 ਏਸੀ ਲਾਏ ਗਏ ਹਨ। ਇਸ ਦੇ ਨਾਲ ਹੀ 50 ਲੀਟਰ ਦੀ ਸਮਰੱਥਾ ਵਾਲੇ ਦੋ ਵਾਟਰ ਕੂਲਰ ਵੀ ਲਾਏ ਗਏ ਹਨ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਰਾਮਨਗਰ ’ਚ ਹੋਣ ਵਾਲੇ ਕਬੱਡੀ ਟੂਰਨਾਮੈਂਟ ਲਈ 8,100 ਰੁਪਏ ਦਾ ਚੈੱਕ ਵੀ ਦਿੱਤਾ। ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਉਪਰਾਲਾ ਵਿਦਿਆਰਥੀਆਂ ਦੀਆਂ ਇੱਛਾਵਾਂ ਤੇ ਟੀਚਿਆਂ ਨੂੰ ਪੂਰਾ ਕਰਨ ’ਚ ਸੂਬਾ ਸਰਕਾਰ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ’ਚ ਮਹੱਤਵਪੂਰਨ ਭੂਮਿਕਾ ਨਿਭਾਏਗਾ।