ਨਸ਼ਾ ਤਸ਼ਕਰਾਂ ’ਤੇ ਮਾਨ ਸਰਕਾਰ ਸਖਤ : ਪੁਲਿਸ ਨੂੰ ਜਾਰੀ ਕੀਤੇ ਆਦੇਸ਼
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਡਰੱਗ ਦੇ ਮੁੱਦੇ ’ਤੇ ਹੋਈ ਮੀਟਿੰਗ ਦੌਰਾਨ ਕਈ ਵੱਡੇ ਫੈਸਲੇ ਲਏ। ਮੀਟਿੰਗ ’ਚ ਪੁਲਿਸ ਕਮਿਸ਼ਨਲ, ਐਸਐਸਪੀ ਤੇ ਡਿਪਟੀ ਕਮਿਸ਼ਨਰਾਂ ਤੇ ਹੋਰ ਉੱਚ ਅਧਿਕਾਰੀ ਸ਼ਾਮਲ ਸਨ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਾਰੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਾ ਜਾਵੇ। ਨਸ਼ੇ ਦੇ ਵਪਾਰੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਸਪੈਸ਼ਲ ਟਾਸਕ ਫਰਸ ਦਾ ਕੀਤਾ ਜਾਵੇਗਾ ਗਠਨ
ਮਾਨ ਨੇ ਮੀਟਿੰਗ ਦੌਰਾਨ ਅਫਸਰਾਂ ਨੂੰ ਸ਼ਪੱਸ਼ਟ ਕਿਹਾ ਕਿ ਜਿਹੜੇ ਇਲਾਕੇ ’ਚ ਨਸ਼ਾ ਵਿਕਿਆ, ਉਸ ਥਾਣੇ ਦਾ ਐਸਐਚਓ ਤੇ ਐਸਐਸਪੀ ਜਿੰਮਵਾਰ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਸਾਰੇ ਐਸਐਸਪੀ ਤੇ ਪੁਲਿਸ ਕਮਿਸ਼ਨਰਾਂ ਨੂੰ ਕਿਹਾ ਕਿ ਜੇਕਰ ਸੈਪਸ਼ਲ ਟਾਸਕ ਫੋਰਸਕ ਕੋਈ ਨਸ਼ਾ ਫੜੇ ਜਾਂ ਕੋਈ ਸਿਕਾਇਤ ਮਿਲਦੀ ਹੈ ਤਾਂ ਤੁਰੰਤ ਪਰਚਾ ਦਰਜ ਕੀਤਾ ਜਾਵੇ। ਪੁਲਿਸ ਉਸ ਦੀ ਸਪਲਾਈ ਤੱਕ ਪਹੁੰਚ ਕਰਨ ਦੀ ਕੋਸ਼ਿਸ਼ ਕਰੇ। ਮਾਨ ਸਰਕਾਰ ਨੇ ਕਿਹਾ ਕਿ ਸਪੈਸ਼ਲ ਟਾਸਕ ਫਰਸ ਦਾ ਵੀ ਗਠਨ ਕੀਤਾ ਜਾਵੇਗਾ। ਇਸ ’ਚ ਹਰ ਜ਼ਿਲ੍ਹੇ ’ਚ ਹੁਣ ਐਸਟੀਐਫ ਦੀਆਂ 2-2 ਤੇ ਸਰਹੱਦੀ ਇਲਾਕੇ ’ਚ 4-4 ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ।
ਮਾਨ ਨੇ ਕਿਹਾ ਕਿ ਜੋ ਨਸ਼ਾ ਕਰਦੇ ਹਨ ਉਹ ਤਸਕਰ ਨਹੀਂ ਹਨ। ਅਸੀਂ ਉਨ੍ਹਾਂ ਨੂੰ ਹਸਪਤਾਲ ਲੈ ਜਾਵਾਂਗੇ। ਇਸ ਦੇ ਲਈ 208 ਓਟ ਕਲੀਨਿਕਾਂ ਨੂੰ ਵਧਾ ਕੇ ਇੱਕ ਹਜ਼ਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਛੱਡ ਚੁੱਕੇ ਨੌਜਵਾਨ ਹੁਣ ਨਸ਼ਾ ਕਰਨ ਵਾਲਿਆਂ ਦੀ ਕਾਊਂਸਲਿੰਗ ਕਰਨਗੇ। ਉਨ੍ਹਾਂ ਨੂੰ ਮੁਫ਼ਤ ਨਹੀਂ ਸਗੋਂ ਸਰਕਾਰ ਪੈਸੇ ਦੇ ਕੇ ਹਾਇਰ ਕਰੇਗੀ।
ਅੱਜ DCs ਤੇ SSPs ਦੀ ਮੀਟਿੰਗ ਸੱਦੀ। SSPs ਨੂੰ ਨਿਰਦੇਸ਼ ਦਿੱਤੇ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਾ ਜਾਵੇ
ਨਸ਼ੇ ਖ਼ਿਲਾਫ਼ ਅਸੀਂ ਵੱਡੀ ਜੰਗ ਛੇੜ ਰਹੇ ਹਾਂ…ਨਸ਼ੇ ਦੇ ਵਪਾਰ 'ਤੇ ਫ਼ੁੱਲ ਸਟਾਪ ਲੱਗਣ ਤੱਕ ਰੁਕਾਂਗੇ ਨਹੀਂ
ਨਸ਼ੇ ਦੇ ਸ਼ਿਕਾਰ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਵੱਡੇ ਪੱਧਰ 'ਤੇ ਯੋਜਨਾ ਬਣਾ ਰਹੇ ਹਾਂ pic.twitter.com/5zPHRLnndx
— Bhagwant Mann (@BhagwantMann) May 12, 2022
ਮਾਨ ਟਵਿੱਟਰ ਹੈਂਡਲ ’ਤੇ ਵੀ ਪੋਸਟ ਪਾ ਕੇ ਨਸ਼ਾ ਤਸ਼ਕਰਾਂ ਨੂੰ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਮਾਨ ਨੇ ਲਿਖਿਆ ਕਿ ਅੱਜ DCs ਤੇ SSPs ਦੀ ਮੀਟਿੰਗ ਸੱਦੀ। SSPs ਨੂੰ ਨਿਰਦੇਸ਼ ਦਿੱਤੇ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਾ ਜਾਵੇਮਾਨ ਨੇ ਕਿਹਾ ਕਿ ਅਸੀਂ ਨਸ਼ਿਆਂ ਖ਼ਿਲਾਫ਼ ਅਸੀਂ ਵੱਡੀ ਜੰਗ ਛੇੜ ਰਹੇ ਹਾਂ.ਨਸ਼ੇ ਦੇ ਵਪਾਰ ‘ਤੇ ਫ਼ੁੱਲ ਸਟਾਪ ਲੱਗਣ ਤੱਕ ਰੁਕਾਂਗੇ ਨਹੀਂ। ਨਸ਼ੇ ਦੇ ਸ਼ਿਕਾਰ ਨੌਜਵਾਨਾਂ ਦੇ ਮੁੜ ਵਸੇਬੇ ਲਈ ਅਸੀਂ ਵੱਡੇ ਪੱਧਰ ‘ਤੇ ਯੋਜਨਾ ਬਣਾ ਰਹੇ ਹਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ