ਮਾਨ ਦਾ ਵੱਡਾ ਐਲਾਨ : 1 ਜੁਲਾਈ ਤੋਂ ਪੰਜਾਬ ਦੇ ਹਰ ਘਰ ਨੂੰ 300 ਯੂਨਿਟ ਮੁਫਤ ਬਿਜਲੀ

bagwant maan
ਮੁੱਖ ਮੰਤਰੀ ਭਗਵੰਤ ਮਾਨ ਦੀ ਫਾਈਲ ਫੋਟੋ

ਕਿਸਾਨਾਂ ਨੂੰ ਮੁਫਤ ਬਿਜਲੀ ਵੀ ਮਿਲਦੀ ਰਹੇਗੀ

  • 2021 ਤੱਕ 2 ਕਿਲੋਵਾਟ ਤੱਕ ਦੇ ਸਾਰੇ ਘਰਾਂ ਦੇ ਸਾਰੇ ਬਕਾਏ ਮੁਆਫ

(ਸੱਚ ਕਹੂੰ ਨਿਊਜ਼) ਚੰਡੀਗੜ੍ਹ।  ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੰਦਿਆਂ ਐਲਾਨ ਕੀਤਾ ਕਿ ਹਰ ਘਰ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫਤ ਬਿਜਲੀ ( Free Electricity) ਮਿਲੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿੱਚ ਕੋਈ ਸ਼੍ਰੇਣੀ ਨਹੀਂ ਹੋਵੇਗੀ। ਗਰੀਬ ਤੋਂ ਲੈ ਕੇ ਅਮੀਰ ਪਰਿਵਾਰਾਂ ਤੱਕ 2 ਮਹੀਨਿਆਂ ‘ਚ 600 ਯੂਨਿਟ ਮੁਫਤ ਬਿਜਲੀ ਮਿਲੇਗੀ। ਜਿਸ ਪਰਿਵਾਰ ਦਾ ਬਿੱਲ 2 ਮਹੀਨਿਆਂ ਵਿੱਚ 600 ਯੂਨਿਟ ਤੋਂ ਵੱਧ ਬਿਜਲੀ ਦਾ ਖਰਚ ਆਵੇਗਾ, ਉਨ੍ਹਾਂ ਨੂੰ ਪੂਰਾ ਬਿੱਲ ਅਦਾ ਕਰਨਾ ਹੋਵੇਗਾ। ( Free Electricity )

ਹਾਲਾਂਕਿ, SC, BC ਅਤੇ ਗਰੀਬੀ ਰੇਖਾ ਤੋਂ ਹੇਠਾਂ ਭਾਵ BPL ਪਰਿਵਾਰ, ਜੋ ਪਹਿਲਾਂ ਹੀ 200 ਯੂਨਿਟ ਛੋਟ ਲੈ ਰਹੇ ਹਨ, ਨੂੰ ਹੁਣ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫਤ ਮਿਲੇਗੀ। ਜਿਸ ਬਿਜਲੀ ‘ਤੇ ਉਹ ਖਰਚ ਕਰੇਗਾ, ਉਸ ਦਾ ਹੀ ਬਿੱਲ ਦੇਣਾ ਹੋਵੇਗਾ। ਉਨ੍ਹਾਂ ਨੂੰ ਪੂਰਾ ਬਿੱਲ ਨਹੀਂ ਦੇਣਾ ਪਵੇਗਾ।

ਸਰਕਾਰ ਵਪਾਰਕ ਅਤੇ ਉਦਯੋਗਿਕ ਬਿਜਲੀ ਦੇ ਰੇਟ ਨਹੀਂ ਵਧਾਏਗੀ। ਕਿਸਾਨਾਂ ਨੂੰ ਮੁਫਤ ਬਿਜਲੀ ਵੀ ਮਿਲਦੀ ਰਹੇਗੀ। ਇਸ ਤੋਂ ਇਲਾਵਾ, ਸਰਕਾਰ ਨੇ 31 ਦਸੰਬਰ, 2021 ਤੱਕ 2 ਕਿਲੋਵਾਟ ਤੱਕ ਦੇ ਸਾਰੇ ਘਰਾਂ ਦੇ ਸਾਰੇ ਬਕਾਏ ਮੁਆਫ ਕਰ ਦਿੱਤੇ ਹਨ। ਮਾਨ ਨੇ ਇਹ ਐਲਾਨ ਬਿਜਲੀ ਨਿਗਮ ਵਿੱਚ ਭਰਤੀ 718 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦੇਣ ਉਪਰੰਤ ਕੀਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here