ਵਿਜੀਲੈਂਸ ਕੋਲ ਪੇਸ਼ ਨਹੀਂ ਹੋਏ ਮਨਪ੍ਰੀਤ ਬਾਦਲ, ਵਕੀਲ ਨੇ ਜਮ੍ਹਾਂ ਕਰਵਾਇਆ ਪਾਸਪੋਰਟ

Manpreet Badal
ਵਿਜੀਲੈਂਸ ਕੋਲ ਪੇਸ਼ ਨਹੀਂ ਹੋਏ ਮਨਪ੍ਰੀਤ ਬਾਦਲ, ਵਕੀਲ ਨੇ ਜਮ੍ਹਾਂ ਕਰਵਾਇਆ ਪਾਸਪੋਰਟ

(ਸੁਖਜੀਤ ਮਾਨ) ਬਠਿੰਡਾ। ਪੰਜਾਬ ਦੇ ਸਾਬਕਾ ਖ਼ਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Badal) ਹਾਈ ਕੋਰਟ ਤੋਂ ਜ਼ਮਾਨਤ ਮਿਲਣ ਦੇ ਬਾਵਜੂਦ ਅੱਜ ਵਿਜੀਲੈਂਸ ਕੋਲ ਪੇਸ਼ ਨਹੀਂ ਹੋਏ ਵਿਜੀਲੈਂਸ ਵੱਲੋਂ ਉਨ੍ਹਾਂ ਨੂੰ ਬੀਤੇ ਦਿਨੀਂ ਸੰਮਨ ਜ਼ਾਰੀ ਕਰਕੇ ਪੇਸ਼ ਹੋਣ ਲਈ ਕਿਹਾ ਸੀ ਮਨਪ੍ਰੀਤ ਬਾਦਲ ਦੇ ਵਕੀਲ ਵੱਲੋਂ ਉਨ੍ਹਾਂ ਦਾ ਪਾਸਪੋਰਟ ਵਿਜੀਲੈਂਸ ਕੋਲ ਜਮ੍ਹਾਂ ਕਰਵਾ ਦਿੱਤਾ ਹੈ।

ਵੇਰਵਿਆਂ ਮੁਤਾਬਿਕ ਮਨਪ੍ਰੀਤ ਬਾਦਲ ਖਿਲਾਫ਼ ਵਿਜੀਲੈਂਸ ਵੱਲੋਂ ਕਥਿਤ ਧੋਖਾਧੜੀ ਕਰਕੇ ਸਸਤੇ ਭਾਅ ਪਲਾਟ ਖ੍ਰੀਦਣ ਦੇ ਮਾਮਲੇ ’ਚ ਮੁਕੱਦਮਾ ਦਰਜ਼ ਕੀਤਾ ਗਿਆ ਸੀ ਗਿ੍ਰਫ਼ਤਾਰੀ ਦੇ ਡਰੋਂ ਮਨਪ੍ਰੀਤ ਬਾਦਲ ਰੂਪੋਸ਼ ਰਹੇ ਵਿਜੀਲੈਂਸ ਵੱਲੋਂ ਉਨ੍ਹਾਂ ਦੀ ਗਿ੍ਰਫ਼ਤਾਰੀ ਲਈ ਥਾਂ-ਥਾਂ ਛਾਪੇ ਮਾਰੇ ਗਏ ਪਰ ਉਹ ਨਾ ਮਿਲੇ ਬਠਿੰਡਾ ਅਦਾਲਤ ਵੱਲੋਂ ਵੀ ਮਨਪ੍ਰੀਤ ਬਾਦਲ ਦੀ ਜ਼ਮਾਨਤ ਅਰਜੀ ਰੱਦ ਕਰ ਦਿੱਤੀ ਗਈ ਸੀ ਇਸ ਮਗਰੋਂ ਹਾਈ ਕੋਰਟ ਤੋਂ ਉਨ੍ਹਾਂ ਦੀ ਜ਼ਮਾਨਤ ਦੇ ਰੂਪ ’ਚ ਰਾਹਤ ਮਿਲੀ।

ਇਹ ਵੀ ਪੜ੍ਹੋ : ਕੱਚੇ ਮੁਲਾਜ਼ਮਾਂ ਨੇ ਵੇਰਕਾ ਮਿਲਕ ਪਲਾਂਟ ਅੱਗੇ ਫੂਕਿਆ ਸਰਕਾਰ ਦਾ ਪੁਤਲਾ

ਇਸ ਜਮਾਨਤ ਮਗਰੋਂ ਵਿਜੀਲੈਂਸ ਨੇ ਮੁੜ ਸੰਮਨ ਜਾਰੀ ਕਰਦਿਆਂ ਅੱਜ ਵਿਜੀਲੈਂਸ ਦਫ਼ਤਰ ਪੇਸ਼ ਹੋਣ ਲਈ ਕਿਹਾ ਸੀ ਪਰ ਮਨਪ੍ਰੀਤ ਬਾਦਲ (Manpreet Badal) ਪਿੱਠ ਦਰਦ ਕਾਰਨ ਪੇਸ਼ ਨਹੀਂ ਹੋਏ ਉਨ੍ਹਾਂ ਦੇ ਵਕੀਲ ਸੁਖਦੀਪ ਸਿੰਘ ਭਿੰਡਰ ਨੇ ਦੱਸਿਆ ਕਿ ਪਿੱਠ ਦਰਦ ਕਾਰਨ ਮਨਪ੍ਰੀਤ ਬਾਦਲ ਪੇਸ਼ ਨਹੀਂ ਹੋਏ ਉਨ੍ਹਾਂ ਦਾ ਪੀਜੀਆਈ ’ਚੋਂ ਇਲਾਜ਼ ਚੱਲ ਰਿਹਾ ਹੈ ਉਨ੍ਹਾਂ ਵਿਜੀਲੈਂਸ ਤੋਂ ਪੇਸ਼ ਹੋਣ ਲਈ 10 ਤੋਂ 12 ਦਿਨਾਂ ਦਾ ਸਮਾਂ ਮੰਗਿਆ ਹੈ ਉਨ੍ਹਾਂ ਦੱਸਿਆ ਕਿ ਮਨਪ੍ਰੀਤ ਬਾਦਲ ਦਾ ਪਾਸਪੋਰਟ ਵਿਜੀਲੈਂਸ ਕੋਲ ਜਮ੍ਹਾਂ ਕਰਵਾ ਦਿੱਤਾ ਹੈ।

ਬਾਕੀ ਪੰਜ ਜਣਿਆਂ ਦੀ ਜਮਾਨਤ ਅਰਜੀ ਰੱਦ

ਪਲਾਟ ਖਰੀਦ ਘਪਲੇ ਵਿੱਚ ਅੱਜ ਪੀਸੀਐਸ ਅਧਿਕਾਰੀ ਬਿਕਰਮਜੀਤ ਸਿੰਘ ਸ਼ੇਰਗਿੱਲ, ਸੁਪਰਡੈਂਟ ਪੰਕਜ ਕਾਲੀਆ ਦੀ ਅਗਾਊਂ ਜਮਾਨਤ ਅਰਜੀ ਅਤੇ ਗਿ੍ਰਫਤਾਰ ਕੀਤੇ ਜਾ ਚੁੱਕੇ ਰਾਜੀਵ ਕੁਮਾਰ, ਵਿਕਾਸ ਕੁਮਾਰ ਅਤੇ ਅਮਨਦੀਪ ਸਿੰਘ ਦੀ ਜਮਾਨਤ ਅਰਜੀ ਵੀ ਜ਼ਿਲ੍ਹਾ ਅਦਾਲਤ ਨੇ ਰੱਦ ਕਰ ਦਿੱਤੀ।