Punjab

Kultar Singh Sandhwan: ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ
Punjab Crime News: ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ, ਦੋ ਪਿਸਤੌਲ ਬਰਾਮਦ
Mukhyamantri Sehat Yojana: ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ
Punjab Anti Drug Campaign: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਵਿੱਚ 90,000 ਤੋਂ ਵੱਧ ਨਸ਼ਾ ਪੀੜਤਾਂ ਨੂੰ ਨਸ਼ਾ ਮੁਕਤੀ, ਇਲਾਜ ਅਤੇ ਰਿਕਵਰੀ ਦੀ ਸਹੂਲਤ ਮੁਹੱਈਆ ਕਰਵਾਈ ਗਈ
Body Donation News: ਡੇਰਾ ਸ਼ਰਧਾਲੂ ਰੁਲਦਾ ਸਿੰਘ ਇੰਸਾਂ ਦਾ ਸਰੀਰ ਮੈਡੀਕਲ ਖੋਜਾਂ ਲਈ ਕੀਤਾ ਦਾਨ

ਮਨਪ੍ਰੀਤ ਬਾਦਲ ਨੇ ਦੁਹਰਾਇਆ ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨ ਦਾ ਵਾਅਦਾ

Sach Kahoon Punjabi Desk Picture
Published On

ਕਿਹਾ : ਕਿਸੇ ਵੀ ਤਰ੍ਹਾਂ ਦੀ ਔਕੜ ਨਹੀਂ ਆਉਣ ਦਿੱਤੀ ਜਾਵੇਗੀ

ਸੁਖਜੀਤ ਮਾਨ, ਮਾਨਸਾ: ਚਿੱਟੀ ਮੱਖੀ ਦੇ ਸਤਾਏ ਕਿਸਾਨਾਂ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਦੇ ਸਿਲਸਿਲੇ ਦੌਰਾਨ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਸਾਨਾਂ ਨੂੰ ਧਰਵਾਸ ਦਿੰਦਿਆਂ ਆਖਿਆ ਹੈ ਕਿ ਉਨ੍ਹਾਂ ਨੂੰ ਮੁੜ ਪੈਰਾਂ ਸਿਰ ਖੜ੍ਹਾ ਕੀਤਾ ਜਾਵੇਗਾ ਅਤੇ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ। ਵਿੱਤ ਮੰਤਰੀ ਮਾਨਸਾ ਵਿਖੇ ਅਜ਼ਾਦੀ ਦਿਵਸ ਮੌਕੇ ਝੰਡਾ ਲਹਿਰਾਉਣ ਉਪਰੰਤ ਹਾਜ਼ਰੀਨ ਨੂੰ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਆਖਿਆ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਨਹੀਂ ਆਉਣ ਦਿੱਤੀ ਜਾਵੇਗੀ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ 5 ਏਕੜ ਤੱਕ ਜ਼ਮੀਨ ਵਾਲੇ ਛੋਟੇ ਤੇ ਦਰਮਿਆਨੇ ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨ ਦੀ ਹਰ ਕੋਸ਼ਿਸ਼ ਕੀਤੀ ਜਾਵੇਗੀ। ਵਿੱਤ ਮੰਤਰੀ ਨੇ ਕਿਹਾ ਕਿ ਕਾਰੋਬਾਰੀਆਂ ਦਾ ਪਹੀਆ ਇੱਕ ਵਾਰ ਫਿਰ ਤੇਜ਼ ਕੀਤਾ ਜਾਵੇਗਾ।

ਬੇਰੁਜ਼ਗਾਰੀ ਦੇ ਖਾਤਮੇ ਦੀ ਗੱਲ ਵੀ ਆਖੀ

ਪੰਜਾਬ ਦੇ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ 5 ਸਾਲਾਂ ਲਈ ਕਿਸੇ ਮੰਤਵ ਲਈ ਚੁਣਿਆ ਹੈ ਅਤੇ ਪੰਜਾਬ ਨੂੰ ਇੱਕ ਵਾਰ ਫਿਰ ਤੋਂ ਤਰੱਕੀ ਦੀਆਂ ਲੀਹਾਂ ‘ਤੇ ਲਿਆਂਦਾ ਜਾਵੇਗਾ। ਸਰਕਾਰ ਦਾ ਸਭ ਤੋਂ ਪਹਿਲਾ ਤੇ ਵੱਡਾ ਕੰਮ ਸੂਬੇ ਅੰਦਰ ਬੇਰੁਜ਼ਗਾਰੀ ਨੂੰ ਖ਼ਤਮ ਕਰਨਾ ਹੈ। ਬੇਰੁਜ਼ਗਾਰੀ ਭਾਵੇਂ ਪੜ੍ਹਿਆਂ-ਲਿਖਿਆਂ ਦੀ ਹੈ ਜਾਂ ਅਨ੍ਹਪੜ੍ਹਾਂ ਦੀ, ਹਰੇਕ ਵਿਅਕਤੀ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਬੰਦ ਪਈਆਂ ਉਦਯੋਗਿਕ ਇਕਾਈਆਂ ਨੂੰ ਮੁੜ ਚਾਲੂ ਕਰਕੇ ਪੰਜਾਬ ਦੀ ਆਰਥਿਕ ਸਥਿਤੀ ਵਿਚ ਸੁਧਾਰ ਲਿਆਂਦਾ ਜਾਵੇਗਾ।

ਚੌਥੇ ਸਾਲ ਪੰਜਾਬ ਬਣੇਗਾ ਸਰਪਲਸ ਬਜਟ ਵਾਲਾ ਸੂਬਾ

ਮਨਪ੍ਰੀਤ ਬਾਦਲ ਨੇ ਕਿਹਾ ਕਿ ਜਿਹੜਾ ਬਜਟ ਹੁਣ ਘਾਟੇ ਵਿਚ ਚੱਲ ਰਿਹਾ ਹੈ ਉਸਨੂੰ ਸਰਪਲੱਸ ਕਰਕੇ ਚੌਥੇ ਸਾਲ ਵਿਚ ਪੰਜਾਬ ਨੂੰ ਸਰਪੱਲਸ ਬਜਟ ਵਾਲਾ ਸੂਬਾ ਬਣਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਨੂੰ ਮੁਕੰਮਲ ਤੌਰ’ਤੇ ਖ਼ਤਮ ਕੀਤਾ ਜਾਵੇਗਾ ਅਤੇ ਨਸ਼ਿਆਂ ‘ਤੇ ਵੀ ਪੂਰਨ ਤੌਰ ‘ਤੇ ਨਕੇਲ ਕੱਸੀ ਜਾਵੇਗੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

About The Author

Latest News

Kultar Singh Sandhwan: ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ
Punjab Crime News: ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ, ਦੋ ਪਿਸਤੌਲ ਬਰਾਮਦ
Mukhyamantri Sehat Yojana: ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ
Punjab Anti Drug Campaign: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਵਿੱਚ 90,000 ਤੋਂ ਵੱਧ ਨਸ਼ਾ ਪੀੜਤਾਂ ਨੂੰ ਨਸ਼ਾ ਮੁਕਤੀ, ਇਲਾਜ ਅਤੇ ਰਿਕਵਰੀ ਦੀ ਸਹੂਲਤ ਮੁਹੱਈਆ ਕਰਵਾਈ ਗਈ
World Blood Donor Day: ‘ਟ੍ਰਿਊ ਬਲੱਡ ਪੰਪ’ ਦੇਸ਼-ਦੁਨੀਆ ’ਚ ਜਗਾਈ ਬੈਠੇ ਹਨ ਜ਼ਿੰਦਗੀ ਦੀ ਮਸ਼ਾਲ

Related Posts