ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਮੁੜ ਹੋਈ ਰੱਦ

Reduce, Oil Rates, Punjab, Not Ready, Manpreet Singh Badal
ਮਨਪ੍ਰੀਤ ਬਾਦਲ ਨੇ ਮੁੜ ਲਾਈ ਅਗਾਊਂ ਜਮਾਨਤ ਦੀ ਅਰਜੀ

ਬਠਿੰਡਾ (ਸੁਖਜੀਤ ਮਾਨ)। ਖਜ਼ਾਨਾ ਮੰਤਰੀ ਹੁੰਦਿਆਂ ਮਨਪ੍ਰੀਤ ਸਿੰਘ ਬਾਦਲ ਵੱਲੋਂ ਖਰੀਦੇ ਗਏ ਪਲਾਟਾਂ ਦੇ ਮਾਮਲੇ ’ਚ ਉਨ੍ਹਾਂ ਨੂੰ ਕੋਈ ਰਾਹਤ ਮਿਲਦੀ ਦਿਖਾਈ ਨਹੀਂ ਦੇ ਰਹੀ ਹੈ। ਗ੍ਰਿਫਤਾਰੀ ਦੇ ਡਰੋਂ ਉਨ੍ਹਾਂ ਵੱਲੋਂ ਬਠਿੰਡਾ ਅਦਾਲਤ ’ਚ ਲਗਾਈ ਅਗਾਊਂ ਜ਼ਮਾਨਤ ਅਰਜੀ ਮੁੜ ਰੱਦ ਹੋ ਗਈ ਹੈ। ਵੇਰਵਿਆਂ ਮੁਤਾਬਿਕ ਮਨਪ੍ਰੀਤ ਸਿੰਘ ਬਾਦਲ ਵੱਲੋਂ ਖਰੀਦੇ ਪਲਾਟਾਂ ਦੇ ਮਾਮਲੇ ’ਚ ਵਿਜੀਲੈਂਸ ਵੱਲੋਂ ਕਾਰਵਾਈ ਵਿੱਢਦਿਆਂ ਹੀ ਅਗਾਊਂ ਜ਼ਮਾਨਤ ਲਈ ਚਾਰਾਜੋਈ ਸ਼ੁਰੂ ਕਰ ਦਿੱਤੀ ਗਈ ਸੀ, ਗ੍ਰਿਫਤਾਰੀ ਤੋਂ ਬਚਣ ਲਈ ਮਨਪ੍ਰੀਤ ਨੇ ਪਹਿਲੀ ਅਰਜੀ 22 ਸਤੰਬਰ ਨੂੰ ਲਾਈ ਸੀ, ਪਰ 24 ਸਤੰਬਰ ਨੂੰ ਪਰਚਾ ਦਰਜ਼ ਹੋਣ ਕਰਕੇ ਉਹ ਅਰਜੀ ਵਾਪਿਸ ਲੈ ਲਈ ਸੀ। ਕੁੱਝ ਦਿਨ ਪਹਿਲਾਂ ਮਨਪ੍ਰੀਤ ਵੱਲੋਂ ਆਪਣੇ ਐਡਵੋਕੇਟ ਸੁਖਦੀਪ ਸਿੰਘ ਭਿੰਡਰ ਰਾਹੀਂ ਮੁੜ ਅਗਾਊਂ ਜ਼ਮਾਨਤ ਦੀ ਅਰਜ਼ੀ ਲਗਾਈ ਗਈ ਸੀ। (Manpreet Badal)

ਇਹ ਵੀ ਪੜ੍ਹੋ : ਕੇਸ ’ਚ ਫਸਾਉਣ ਦੀ ਧਮਕੀ ਦੇ ਕੇ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਐੱਸਆਈ ਗ੍ਰਿਫਤਾਰ

ਜਿਸਦੀ ਅੱਜ ਹੋਈ ਸੁਣਵਾਈ ਦੌਰਾਨ ਅਰਜੀ ਰੱਦ ਹੋ ਗਈ ਹੈ। ਅਰਜੀ ’ਤੇ ਸੁਣਵਾਈ ਦੌਰਾਨ ਸਰਕਾਰੀ ਵਕੀਲ ਵੱਲੋਂ ਜ਼ਮਾਨਤ ਦਾ ਸਖਤ ਵਿਰੋਧ ਕੀਤਾ ਗਿਆ। ਜਦੋਂਕਿ ਮਨਪ੍ਰੀਤ ਦੇ ਵਕੀਲ ਸ੍ਰ. ਭਿੰਡਰ ਨੇ ਦਲੀਲ ਦਿੱਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਨਪ੍ਰੀਤ ਬਾਦਲ ਨਾਲ ਸਿਆਸੀ ਰੰਜਿਸ ਤਹਿਤ ਇਹ ਕਾਰਵਾਈ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਇਸ ਕੇਸ ’ਚ ਮਨਪ੍ਰੀਤ ਬਾਦਲ ਤੋਂ ਇਲਾਵਾ ਰਾਜੀਵ ਗੋਇਲ, ਅਮਨਦੀਪ ਸਿੰਘ, ਬੀਡੀਏ ਦੇ ਤੱਤਕਾਲੀ ਪ੍ਰਸ਼ਾਸ਼ਨਿਕ ਅਧਿਕਾਰੀ ਬਿਕਰਮ ਸ਼ੇਰਗਿੱਲ, ਵਿਕਾਸ ਕੁਮਾਰ ਅਤੇ ਬੀਡੀਏ ਦੇ ਸੁਪਰਡੈਂਟ ਪ੍ਰਦੀਪ ਕਾਲੀਆ ਨੂੰ ਨਾਮਜ਼ਦ ਕੀਤਾ ਗਿਆ ਹੈ। ਇਨ੍ਹਾਂ ਮੁਲਜ਼ਮਾਂ ’ਚੋਂ ਵਿਜੀਲੈਂਸ ਨੇ ਤਿੰਨ ਜਣਿਆਂ ਰਾਜੀਵ ਕੁਮਾਰ, ਵਿਕਾਸ ਕੁਮਾਰ ਅਤੇ ਅਮਨਦੀਪ ਸਿੰਘ ਨੂੰ ਗਿ੍ਰਫਤਾਰ ਕਰ ਲਿਆ ਹੈ, ਜੋ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਹਨ। (Manpreet Badal)