ਸਾਡੇ ਨਾਲ ਸ਼ਾਮਲ

Follow us

9.6 C
Chandigarh
Saturday, January 24, 2026
More
    Home Breaking News Manpreet Sing...

    Manpreet Singh Badal: ਮਨਪ੍ਰੀਤ ਸਿੰਘ ਬਾਦਲ ਹੋਣਗੇ ਗਿੱਦੜਬਾਹਾ ਤੋਂ ਭਾਜਪਾ ਦੇ ਉਮੀਦਵਾਰ

    Manpreet Singh Badal

    Manpreet Singh Badal: ਗਿੱਦੜਬਾਹਾ (ਰਾਜਵਿੰਦਰ ਬਰਾੜ)। ਭਾਰਤੀ ਜਨਤਾ ਪਾਰਟੀ ਨੇ ਅੱਜ ਰਾਜ ਵਿਚ ਹੋਣ ਵਾਲੀਆਂ 4 ਵਿਧਾਨ ਸਭਾ ਦੀਆਂ ਜਿਮਨੀ ਚੋਣਾ ਲਈ ਉਮੀਦਵਾਰਾਂ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ, ਜਿਸ ਵਿਚ ਸਭ ਤੋਂ ਹਾਟ ਸੀਟ ਮੰਨੀ ਜਾ ਰਹੀ ਗਿੱਦੜਬਾਹਾ ਸੀਟ ਲਈ ਸਾਬਕਾ ਵਿੱਤ ਮੰਤਰੀ ਅਤੇ ਗਿੱਦੜਬਾਹਾ ਤੋਂ 4 ਵਾਰ ਵਿਧਾਇਕ ਰਹੇ ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ ਆਪਣੇ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਾਰਿਆ ਹੈ।

    Read Also : BJP Candidates: ਭਾਜਪਾ ਨੇ ਪੰਜਾਬ ਜਿਮਨੀ ਚੋਣਾਂ ਲਈ ਉਮੀਦਵਾਰ ਐਲਾਨੇ, ਦੇਖੋ ਸੂਚੀ

    ਵਰਣਯੋਗ ਹੈ ਕਿ ਸਾਲ 1995 ਦੀ ਗਿੱਦੜਬਾਹਾ ਜਿਮਨੀ ਚੋਣ ਤੋਂ ਆਪਣੇ ਰਾਜਨੀਤਿਕ ਕੈਰੀਅਰ ਦੀ ਸ਼ੁਰੂਆਤ ਕਰਨ ਵਾਲੇ ਮਨਪ੍ਰੀਤ ਸਿੰਘ ਬਾਦਲ ਕਰੀਬ 12 ਸਾਲਾਂ ਦੇ ਲੰਬੇ ਵਕਫ਼ੇ ਤੋਂ ਬਾਅਦ ਮੁੜ ਗਿੱਦੜਬਾਹਾ ਤੋਂ ਚੋਣ ਲੜ ਰਹੇ ਹਨ। ਮਨਪ੍ਰੀਤ ਸਿੰਘ ਬਾਦਲ ਦੇ ਚੋਣ ਮੈਦਾਨ ਵਿਚ ਆਉਣ ਨਾਲ ਗਿੱਦੜਬਾਹਾ ਸੀਟ ਲਈ ਮੁਕਾਬਲਾ ਹੋਰ ਵੀ ਫਸਵਾਂ ਹੋ ਗਿਆ ਹੈ, ਕਿਉਕਿ ਮਨਪ੍ਰੀਤ ਬਾਦਲ ਭਾਂਵੇ 12 ਸਾਲ ਹਲਕੇ ਤੋਂ ਦੂਰ ਰਹੇ ਪਰੰਤੁ ਅਜੇ ਵੀ ਉਹ ਹਲਕੇ ਵਿਚ ਆਪਣਾ ਕਾਫੀ ਪ੍ਰਭਾਵ ਰੱਖਦੇ ਹਨ। Manpreet Singh Badal

    LEAVE A REPLY

    Please enter your comment!
    Please enter your name here