Mansa News | ਇੱਕ ਹੋਰ ਕਿਸਾਨ ਨੂੰ ਖਾ ਗਿਆ ਕਰਜ਼ੇ ਦਾ ਦੈਂਤ

Mansa News

ਮਾਨਸਾ (ਸੁਖਜੀਤ ਮਾਨ)। ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਨੇੜਲੇ ਪਿੰਡ ਕੋਟੜਾ ਕਲਾਂ ਦੇ ਕਿਸਾਨ ਪ੍ਰੀਤਮ ਸਿੰਘ (55) ਨੇ ਕਰਜੇ ਦਾ ਬੋਝ ਨਾ ਸਹਾਰਦੇ ਹੋਏ ਖੇਤ ਵਿੱਚ ਖੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਸਿਰ ਕਰੀਬ 8 ਲੱਖ ਰੁਪਏ ਕਰਜ਼ਾ ਦੱਸਿਆ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਕਿਸਾਨ ਪ੍ਰੀਤਮ ਸਿੰਘ ਦਿਨੋ-ਦਿਨ ਵਧ ਰਹੇ ਖੇਤੀ ਕਰਜੇ ਦੇ ਬੋਝ ਨੂੰ ਨਾ ਸਹਾਰਦੇ ਹੋਏ ਆਪਣੇ ਖੇਤ ਵਿੱਚ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਗਿਆ। (Mansa News)

ਉਨ੍ਹਾਂ ਦੱਸਿਆ ਕਿ ਉਕਤ ਕਿਸਾਨ ਦੇ ਸਿਰ ਸਰਕਾਰੀ ਅਤੇ ਗੈਰ ਸਰਕਾਰੀ 8 ਲੱਖ ਰੁਪਏ ਦੇ ਕਰੀਬ ਕਰਜ਼ਾ ਸੀ। ਕਿਸਾਨ ਚਾਰ ਏਕੜ ਜਮੀਨ ਦਾ ਮਾਲਕ ਸੀ। ਮ੍ਰਿਤਕ ਆਪਣੇ ਪਿੱਛੇ ਦੋ ਪੁੱਤਰ ਅਤੇ ਪਤਨੀ ਨੂੰ ਛੱਡ ਗਿਆ। ਕਿਸਾਨ ਆਗੂ ਜਗਦੇਵ ਸਿੰਘ ਭੈਣੀਬਾਘਾ ਤੇ ਗੇਲ ਸਿੰਘ ਨੇ ਪੰਜਾਬ ਸਰਕਾਰ ਤੋਂ ਕਿਸਾਨ ਸਿਰ ਚੜ੍ਹਿਆ ਕਰਜਾ ਖਤਮ ਕਰਨ, ਵਾਰਿਸਾਂ ਨੂੰ ਯੋਗ ਮੁਆਵਜ਼ਾ ਦੇਣ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ। ਪੁਲਿਸ ਥਾਣਾ ਭੀਖੀ ਦੇ ਜਾਂਚ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਪ੍ਰੀਤਮ ਸਿੰਘ ਦੇ ਪੁੱਤਰ ਜਸਵੀਰ ਸਿੰਘ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰਦੇ ਹੋਏ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। (Mansa News)

Also Read : Barnawa: ਭਿਆਨਕ ਗਰਮੀ ਵੀ ਨਹੀਂ ਰੋਕ ਸਕੀ ਰਾਮ-ਨਾਮ ਦੀ ਦੀਵਾਨਗੀ, ਵੱਡੀ ਗਿਣਤੀ ’ਚ ਪਹੁੰਚੀ ਸਾਧ-ਸੰਗਤ

LEAVE A REPLY

Please enter your comment!
Please enter your name here