6 ਮੁਲਜ਼ਮਾਂ ਖਿਲਾਫ਼ ਦਰਜ ਹੋਇਆ ਸੀ ਮਾਮਲਾ
mansa murder case
ਮਾਨਸਾ। ਇੱਥੋਂ ਦੇ ਪਿੰਡ ਘਰਆਂਗਨ ਦੇ ਦਲਿਤ ਨੌਜਵਾਨ ਦੀ ਸ਼ਰਾਬ ਮਾਫੀਆ ਨੇ 10 ਅਕਤੂਬਰ 2016 ਨੂੰ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਇਸ ਮਾਮਲੇ ‘ਚ ਛੇ ਜਣਿਆ ਖਿਲਾਫ ਕੇਸ ਦਰਜ ਹੋਇਆ ਜਿਨ੍ਹਾਂ ਨੂੰ ਸੈਸ਼ਨ ਕੋਰਟ ‘ਚ ਪੇਸ਼ ਕੀਤਾ ਗਿਆ ਸੀ। ਇਸ ਦੋ ਸਾਲ ਪੁਰਾਣੇ ਮਾਮਲੇ ‘ਚ ਅੱਜ ਕੋਰਟ ਨੇ ਛੇ ਮੁਲਜ਼ਮਾਂ ਨੂੰ ਉਮਰ ਕੈਦ ਦੇ ਨਾਲ ਡੇਢ ਲੱਖ ਰੁਪਏ ਜ਼ਰਮਾਨਾ ਦੀ ਸਜ਼ਾ ਦਾ ਹੁਕਮ ਦਿੱਤਾ ਹੈ। ਮਾਨਸਾ ਦੇ ਦਲਿਤ ਨੌਜਵਾਨ ਸੁਖਚੈਨ ਸਿੰਘ ਦੇ ਕਤਲ ਕੇਸ ‘ਚ ਕੋਰਟ ਨੇ ਮੁਲਜ਼ਮਾਂ ਨੂੰ ਜ਼ੁਰਮਾਨਾ ਪੀੜਤ ਪਰਿਵਾਰ ਨੂੰ ਦੇਣ ਦਾ ਵੀ ਹੁਕਮ ਦਿੱਤਾ ਹੈ। ਪੀੜਤ ਪੱਖ ਦੇ ਵਕੀਲ ਜਸਵੰਤ ਸਿੰਘ ਗਰੇਵਾਲ ਅਤੇ ਉਸ ਦੇ ਪਰਿਵਾਰ ਨੇ ਅਦਾਲਤ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ।
ਦੱਸ ਦਈਏ ਕਿ ਫੈਸਲਾ ਆਉਣ ‘ਤੇ ਉਨ੍ਹਾਂ ਦਾ ਕਹਿਣਾ ਹੈ ਕਿ ਅਦਾਲਤ ਨੇ ਉਨ੍ਹਾਂ ਨਾਲ ਇਨਸਾਫ਼ ਕੀਤਾ ਹੈ। ਇਸ ਦੇ ਨਾਲ ਹੀ ਕੇਸ ਦੇ ਮੁੱਖ ਗਵਾਹ ਮਲਕੀਤ ਸਿੰਘ ਨੇ ਕਿਹਾ ਕਿ ਮੁਲਜ਼ਮਾਂ ਨੇ ਉਸ ਨੂੰ ਵੀ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ ਅਤੇ ਪੈਸਿਆਂ ਦਾ ਲਾਲਚ ਦਿੱਤਾ ਸੀ ਪਰ ਉਹ ਸਚਾਈ ਨਾਲ ਖੜਿਆ ਰਿਹਾ। ਦੱਸ ਦਈਏ ਕਿ ਦਲਿਤ ਨੌਜਵਾਨ ਸੁਖਚੈਨ ਸਿੰਘ ਦਾ ਕਤਲ ਦੋ ਸਾਲ ਪਹਿਲਾਂ 10 ਅਕਤੂਬਰ ਨੂੰ ਕੀਤਾ ਗਿਆ ਸੀ। ਮੁਲਜ਼ਮਾਂ ਨੇ ਉਸ ਦੇ ਸਰੀਰ ਦੇ ਟੁਕੜੇ ਕਰ ਉਸ ਦਾ ਬੇਰਹਿਮੀ ਨਾਲ ਕਤਲ ਕੀਤਾ ਸੀ।
- ਅਦਾਲਤ ਨੇ ਇਨਸਾਫ਼ ਕੀਤਾ ਹੈ: ਪਰਿਵਾਰ
- ਪਰਿਵਾਰ ਨੇ ਅਦਾਲਤ ਦੇ ਫੈਸਲੇ ਦੀ ਸ਼ਲਾਘਾ ਕੀਤੀ
mansa murder case
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।