ਮਾਨਸਾ (ਸੁਖਜੀਤ ਮਾਨ)। Mansa News : ਗੁਰੂ ਪੁੰਨਿਆ ਦਾ ਪਵਿੱਤਰ ਤਿਉਹਾਰ ਅੱਜ ਜ਼ਿਲ੍ਹਾ ਮਾਨਸਾ ਦੀ ਸਾਧ ਸੰਗਤ ਵੱਲੋਂ ਸ਼ਰਧਾ, ਉਤਸ਼ਾਹ ਤੇ ਮਾਨਵਤਾ ਭਲਾਈ ਦੇ ਕਾਰਜ ਕਰਕੇ ਮਨਾਇਆ ਗਿਆ। ਜ਼ਿਲ੍ਹੇ ਭਰ ਦੇ ਵੱਖ-ਵੱਖ ਬਲਾਕਾਂ ’ਚ ਬਲਾਕ ਪੱਧਰੀ ਨਾਮ ਚਰਚਾਵਾਂ ਕੀਤੀਆਂ ਗਈਆਂ ਤੇ ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ। ਸਾਧ-ਸੰਗਤ ਵੱਲੋਂ ਪਵਿੱਤਰ ਨਾਅਰਾ ‘ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ’ ਲਗਾ ਕੇ ਪੂਜਨੀਕ ਹਜ਼ੂਰ ਪਿਤਾ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਇਸ ਪਵਿੱਤਰ ਦਿਨ ਦੀ ਵਧਾਈ ਦਿੱਤੀ।
ਇਸ ਮੌਕੇ ਐਮਐੈਸਜੀ ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮ ਜੀ ਅਮਨਪੁਰਾ ਧਾਮ ਮਾਨਸਾ ਵਿਖੇ ਬਲਾਕ ਮਾਨਸਾ, ਖਿਆਲਾ ਕਲਾਂ ਅਤੇ ਨੰਗਲ ਕਲਾਂ ਦੀ ਬਲਾਕ ਪੱਧਰੀ ਨਾਮ ਚਰਚਾ ਕੀਤੀ ਗਈ। ਭਾਰੀ ਗਰਮੀ ਦੇ ਬਾਵਜੂਦ ਮੌਸਮ ਦੀ ਪਰਵਾਹ ਨਾ ਕਰਦਿਆਂ ਵੱਡੀ ਗਿਣਤੀ ਸਾਧ ਸੰਗਤ ਨੇ ਸ਼ਿਰਕਤ ਕੀਤੀ। ਕਵੀਰਾਜਾਂ ਨੇ ਸ਼ਬਦ-ਭਜਨ ਬੋਲੇ ਅਤੇ ਇਨਸਾਨੀ ਜ਼ਿੰਦਗੀ ’ਚ ਗੁਰੂ ਦੀ ਮਹੱਤਤਾ ਬਾਰੇ ਪਵਿੱਤਰ ਅਨਮੋਲ ਬਚਨ ਪੜ੍ਹ ਕੇ ਸਾਧ ਸੰਗਤ ਨੂੰ ਸੁਣਾਏ ਗਏ।
Mansa News
ਸਾਧ ਸੰਗਤ ਨੇ ਇੱਕ ਮਨ ਇੱਕ ਚਿੱਤ ਹੋ ਕੇ ਸ਼ਬਦ ਭਜਨ ਸੁਣਨ ਦੇ ਨਾਲ-ਨਾਲ ਪੂਜਨੀਕ ਗੁਰੂ ਜੀ ਦੀ ਸਿਹਤ ਸਲਾਮਤੀ ਲਈ ਅਤੇ ਜਲਦ ਤੋਂ ਜਲਦ ਪਰਮਾਨੈਂਟ ਆਉਣ ਦੀ ਅਰਦਾਸ ਕੀਤੀ। ਇਸ ਮੌਕੇ ਪੂਜਨੀਕ ਗੁਰੂ ਜੀ ਦੀ ਪਵਿੱਤਰ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ 163 ਮਾਨਵਤਾ ਭਲਾਈ ਦੇ ਕਾਰਜਾਂ ਤਹਿਤ 92 ਜ਼ਰੂਰਤਮੰਦ ਬੱਚਿਆਂ ਨੂੰ ‘ਕੱਪੜਾ ਬੈਂਕ ਮੁਹਿੰਮ’ ਤਹਿਤ ਕੱਪੜੇ, ਕਾਪੀਆਂ ਤੇ ਸਟੇਸ਼ਨਰੀ ਵੰਡੀ ਗਈ।
ਇਸ ਤੋਂ ਇਲਾਵਾ ਸਰਸਾ-ਮਾਨਸਾ ਰੋਡ ’ਤੇ ਠੰਢੇ-ਮਿੱਠੇ ਪਾਣੀ ਦੀ ਛਬੀਲ ਲਾ ਕੇ ਰਾਹਗੀਰਾਂ ਨੂੰ ਗਰਮੀ ਤੋਂ ਰਾਹਤ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ। ਸਾਧ-ਸੰਗਤ ਵੱਲੋਂ ਆਪਣੇ-ਆਪਣੇ ਘਰਾਂ ਤੇ ਅਦਾਰਿਆਂ ’ਤੇ ਦੀਵੇ ਵੀ ਜਗਾਏ ਗਏ । ਇਸ ਮੌਕੇ ਸੰਬੋਧਨ ਕਰਦਿਆਂ 85 ਮੈਂਬਰ ਅਵਤਾਰ ਸਿੰਘ ਇੰਸਾਂ ਨੇ ਕਿਹਾ ਕਿ ਪੂਜਨੀਕ ਗੁਰੂ ਜੀ ਨੇ ਸਭ ਦੇ ਭਲੇ ਦੀ ਸਿੱਖਿਆ ਦਿੱਤੀ ਹੈ, ਜਿਸ ਤਹਿਤ ਹੀ ਅੱਜ ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ ਹੈ। ਉਨ੍ਹਾਂ ਕਿਹਾ ਕਿ ਸਾਧ ਸੰਗਤ ਅਜਿਹੇ ਭਲਾਈ ਕਾਰਜ਼ਾਂ ’ਚ ਵਧ-ਚੜ੍ਹ ਕੇ ਹਿੱਸਾ ਲਵੇ ਤੇ ਲੋੜਵੰਦਾਂ ਦੀ ਮੱਦਦ ਕਰੇ। (Mansa News)
ਜਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ਤੋਂ ਪ੍ਰੇਰਿਤ ਹੋ ਕੇ ਅੱਜ ਕਰੋੜਾਂ ਲੋਕ ਨਸ਼ੇ ਸਮੇਤ ਹੋਰ ਸਮਾਜਿਕ ਬੁਰਾਈਆਂ ਨੂੰ ਛੱਡ ਕੇ ਖੁਸ਼ਹਾਲ ਜੀਵਨ ਬਤੀਤ ਕਰ ਰਹੇ ਹਨ ਤੇ ਸਮਾਜ ’ਚ ਮਹੱਤਵਪੂਰਨ ਭੂਮਿਕਾ ਅਦਾ ਕਰ ਰਹੇ ਹਨ। ਐਮਐਸਜੀ ਆਈਟੀ ਵਿੰਗ ਦੇ ਜ਼ਿਲ੍ਹਾ ਮੈਂਬਰ ਗੁਰਮੀਤ ਸਿੰਘ ਇੰਸਾਂ ਨੇ ਡੇਰਾ ਸੱਚਾ ਸੌਦਾ ਦੇ ਸ਼ੋਸਲ ਮੀਡੀਆ ਪਲੇਟਫਾਰਮਾਂ ਦੀ ਜਾਣਕਾਰੀ ਤੋਂ ਇਲਾਵਾ ਸਾਈਬਰ ਕ੍ਰਾਈਮ ਤੋਂ ਬਚਣ ਬਾਰੇ ਜਾਣਕਾਰੀ ਦਿੱਤੀ। ਨਾਮ ਚਰਚਾ ਦੀ ਕਾਰਵਾਈ ਬਲਾਕ ਮਾਨਸਾ ਦੇ ਪ੍ਰੇਮੀ ਸੇਵਕ ਸੁਖਦੇਵ ਸਿੰਘ ਇੰਸਾਂ ਨੇ ਚਲਾਈ।
ਇਸ ਮੌਕੇ 85 ਮੈਂਬਰ ਸੁਖਮੰਦਰ ਸਿੰਘ ਇੰਸਾਂ, ਹਰਪ੍ਰੀਤ ਸਿੰਘ ਇੰਸਾਂ, ਸ਼ਿੰਗਾਰਾ ਸਿੰਘ ਇੰਸਾਂ, ਸੁਖਵੀਰ ਸਿੰਘ ਇੰਸਾਂ, ਗੁਰਪ੍ਰੀਤ ਮਿੱਠਾ ਇੰਸਾਂ ਤੇ ਪਰਮਜੀਤ ਕੌਰ ਇੰਸਾਂ ਤੋਂ ਇਲਾਵਾ ਬਲਾਕ ਖਿਆਲਾ ਕਲਾਂ ਦੇ ਪ੍ਰੇਮੀ ਸੇਵਕ ਸੁਖਵਿੰਦਰ ਇੰਸਾਂ ਵੱਖ-ਵੱਖ ਪਿੰਡਾਂ ਸ਼ਹਿਰਾਂ ਦੇ ਪ੍ਰੇਮੀ ਸੇਵਕ, 15 ਮੈਂਬਰ, ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ ਅਤੇ ਸੇਵਾਦਾਰਾਂ ਤੋਂ ਇਲਾਵਾ ਵੱਡੀ ਗਿਣਤੀ ਸਾਧ ਸੰਗਤ ਹਾਜਰ ਸੀ।