ਬੀਬਾ ਜੈਇੰਦਰ ਕੌਰ ਨੇ ਭਾਜਪਾ ’ਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਕੀਤਾ ਸਵਾਗਤ (Punjab BJP)
(ਖੁਸਵੀਰ ਸਿੰਘ ਤੂਰ) ਪਟਿਆਲਾ। ਸਨੌਰ ਦੇ ਦਰਜਨਾਂ ਪਿੰਡਾਂ ਦੇ ਕਈ ਪਰਿਵਾਰ ਵੀਰਵਾਰ ਨੂੰ ਵੱਖ-ਵੱਖ ਸਿਆਸੀ ਪਾਰਟੀਆਂ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸਾਮਲ ਹੋ ਗਏ। ਵੱਖ-ਵੱਖ ਪ੍ਰੋਗਰਾਮਾਂ ਦੌਰਾਨ ਭਾਜਪਾ ਦੀ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਬੀਬਾ ਜੈਇੰਦਰ ਕੌਰ ਨੇ ਇਨ੍ਹਾਂ ਸਾਰੇ ਪਰਿਵਾਰਾਂ ਦਾ ਭਾਜਪਾ ‘ਚ ਸਾਮਲ ਹੋਣ ‘ਤੇ ਸਵਾਗਤ ਕੀਤਾ। Punjab BJP ਬੀਬਾ ਜੈਇੰਦਰ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਵੱਲੋਂ ਪਿਛਲੇ 10 ਸਾਲਾਂ ਵਿੱਚ ਦੇਸ਼ ਭਰ ਵਿੱਚ ਵਿਕਾਸ, ਰੁਜ਼ਗਾਰ, ਮਜ਼ਦੂਰਾਂ, ਔਰਤਾਂ, ਛੋਟੇ-ਵੱਡੇ ਉਦਯੋਗਾਂ, ਸਿੱਖਿਆ, ਸੁਰੱਖਿਆ, ਸਿਹਤ ਅਤੇ ਸਮਾਜਿਕ ਸੁਰੱਖਿਆ ਲਈ ਜੋ ਕੰਮ ਕੀਤੇ ਗਏ ਹਨ, ਉਹ ਸਭ ਤੋਂ ਅੱਗੇ ਹਨ। ਇਸ ਤਰ੍ਹਾਂ ਦਾ ਵਿਕਾਸ ਪਿਛਲੇ 50 ਸਾਲਾਂ ਵਿੱਚ ਨਹੀਂ ਹੋਇਆ।
ਬੀਬਾ ਜੈਇੰਦਰ ਕੌਰ ਨੇ ਆਪਣੇ ਪਿਤਾ ਦੇ ਮੁੱਖ ਮੰਤਰੀ ਰਹਿੰਦੇ ਕੀਤੇ ਕੰਮ ਵੀ ਗਿਣਾਏ
ਬੀਬਾ ਜੈਇੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਜਦੋਂ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਨੇ ਪਟਿਆਲਾ ਨੂੰ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ, ਉਸ ਤੋਂ ਬਾਅਦ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਅਤੇ ਸ੍ਰੀ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਦਿੱਤੀ। ਇਸ ਦੇ ਨਾਲ ਹੀ ਸ਼ਹਿਰ ਦੇ ਸਮੂਹ ਡੇਅਰੀ ਕਾਰੋਬਾਰ ਲਈ ਪਿੰਡ ਅਬਲੋਵਾਲ ਵਿੱਚ ਸ੍ਰੀ ਗੁਰੂ ਨਾਨਕ ਦੇਵ ਡੇਅਰੀ ਪ੍ਰੋਜੈਕਟ ਤਿਆਰ ਕੀਤਾ ਗਿਆ। ਸਨੌਰ ਅਤੇ ਦੇਵੀਗੜ੍ਹ ਦੇ ਖੇਤਰਾਂ ਨੂੰ ਲਾਭ ਪਹੁੰਚਾਉਣ ਲਈ ਛੋਟੀਆਂ ਅਤੇ ਵੱਡੀਆਂ ਨਦੀਆਂ ਦੇ ਸੁੰਦਰੀਕਰਨ ਲਈ 500 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲਾ ਨਹਿਰੀ ਪਾਣੀ ਪ੍ਰਾਜੈਕਟ, 200 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਛੋਟੀ ਅਤੇ ਵੱਡੀ ਨਦੀ ਦੇ ਸੁੰਦਰੀਕਰਨ ਲਈ ਦਿੱਤੇ ਗਏ। Punjab BJP
ਇਹ ਵੀ ਪੜ੍ਹੋ: ਸੰਭੂ ਬਾਰਡਰ ‘ਤੇ ਲੱਗੀ ਅੱਗ, ਕਿਸਾਨਾਂ ਵੱਲੋਂ ਬਣਾਏ ਘਰ, ਟਰੈਕਟ ਟਰਾਲੀ ਸੜ੍ਹ ਕੇ ਸਆਹ, ਤਸਵੀਰਾਂ…
ਇਸ ਤੋਂ ਇਲਾਵਾ ਸਨੌਰ ਖੇਤਰ ਦੇ ਕਈ ਪਿੰਡਾਂ ਨੂੰ 24 ਘੰਟੇ ਬਿਜਲੀ ਦੀ ਸਹੂਲਤ ਵਾਲੇ ਪਿੰਡਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ। ਬੀਬਾ ਜੈਇੰਦਰ ਕੌਰ ਨੇ ਇਲਾਕਾ ਨਿਵਾਸੀਆਂ ਨੂੰ ਯਾਦ ਦਿਵਾਇਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਰਹਿੰਦਿਆਂ ਸਨੌਰ ਇਲਾਕੇ ਦੇ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਦੱਖਣੀ ਬਾਈਪਾਸ ਦੇ ਨਾਲ ਦੋ ਸਲਿੱਪ ਰੋਡ ਬਣਾ ਕੇ ਇਲਾਕੇ ਨੂੰ ਵੱਡੀ ਸਹੂਲਤ ਪ੍ਰਦਾਨ ਕੀਤੀ ਸੀ। ਜਿਸ ਨਾਲ ਇਲਾਕੇ ਦੇ ਵਿਕਾਸ ਦੀ ਗਤੀ ਨੂੰ ਕਾਫੀ ਮੱਦਦ ਮਿਲੀ ਹੈ।
ਲੋਕ ਪਟਿਆਲਾ ਤੋਂ ਉਮੀਦਵਾਰ ਪ੍ਰਨੀਤ ਕੌਰ ਨੂੰ ਜਿਤਾ ਕੇ ਕੇਂਦਰ ’ਚ ਭੇਜਣਗੇ
ਬੀਬਾ ਜੈਇੰਦਰ ਕੌਰ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨੇ ਉਨ੍ਹਾਂ ਤੋਂ ਮੰਗ ਕੀਤੀ ਹੈ ਕਿ ਜਿਵੇਂ ਹੀ ਇਲਾਕੇ ਦੇ ਲੋਕ ਭਾਜਪਾ ਦੀ ਪਟਿਆਲਾ ਤੋਂ ਉਮੀਦਵਾਰ ਪ੍ਰਨੀਤ ਕੌਰ ਨੂੰ ਜਿਤਾ ਕੇ ਕੇਂਦਰ ਵਿੱਚ ਭੇਜਣਗੇ ਤਾਂ ਦੇਵੀਗੜ੍ਹ ਅਤੇ ਸਨੌਰ ਰੋਡ ਨੂੰ ਚਹੁੰ ਮਾਰਗੀ ਕਰਨ ਦਾ ਕੰਮ ਸੁਰੂ ਕਰਵਾਇਆ ਜਾਵੇਗਾ ਤਾਂ ਜੋ ਆਵਾਜਾਈ ਨੂੰ ਹੋਰ ਸੁਵਿਧਾਜਨਕ ਬਣਾਇਆ ਜਾ ਸਕੇ। ਇਸ ਮੌਕੇ ਜਸਪਾਲ ਸਿੰਘ ਗਗਰੋਲੀ, ਅਮਰਿੰਦਰ ਢੀਂਡਸਾ, ਜਿੰਮੀ ਡਕਾਲਾ ਅਤੇ ਗਗਨ ਸੇਰਗਿੱਲ ਦੀ ਹਾਜਰੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੇ ਬੀਬਾ ਜੈਇੰਦਰ ਕੌਰ ਨੂੰ ਵਿਸਵਾਸ ਦਿਵਾਇਆ ਕਿ ਉਹ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਨੂੰ ਮਜ਼ਬੂਤ ਕਰਨਗੇ। Punjab BJP