Punjab Congress: ਕਈ ਪਰਿਵਾਰ ‘ਆਪ’ ਤੇ ‘ਭਾਜਪਾ’ ਛੱਡ ਕਾਂਗਰਸ ’ਚ ਹੋਏ ਸ਼ਾਮਲ

Sach Kahoon Punjabi Desk Picture
Published On

ਸਾਬਕਾ ਵਿਧਾਇਕ ਕੁਲਜੀਤ ਨਾਗਰਾ ਦੀ ਅਗਵਾਈ ਹੇਠ ਪਿੰਡ ਕੋਟਲਾ ਜੱਟਾ ਦੇ ਕਈ ਪਰਿਵਾਰ ‘ਆਪ’ ਤੇ ‘ਭਾਜਪਾ’ ਛੱਡ ਕਾਂਗਰਸ ’ਚ ਸ਼ਾਮਲ | Punjab Congress

Punjab Congress: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਕੋਟਲਾ ਜੱਟਾ ’ਚ ਕਈ ਪਰਿਵਾਰ ਆਮ ਆਦਮੀ ਪਾਰਟੀ ਤੇ ਭਾਜਪਾ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ। ਸ਼ਾਮਲ ਹੋਣ ਵਾਲਿਆਂ ’ਚ ਕੇਸਰ ਸਿੰਘ, ਮਨਪ੍ਰੀਤ ਸਿੰਘ ਮਨੀ ਪੰਚ , ਗੁਰਪ੍ਰੀਤ ਸਿੰਘ ਗੋਰਾ, ਜੋਗਾ ਸਿੰਘ, ਦੀਦਾਰ ਸਿੰਘ ਪੰਚ,ਭੀਮ ਸਿੰਘ ਪੰਚ,ਰੁਲਦਾ ਸਿੰਘ ਪੰਚ, ਨਿਰਮਲ ਸਿੰਘ,ਸੋਨੀ ਸਿੰਘ,ਹਰਜਿੰਦਰ ਸਿੰਘ, ਗੁਰਮੀਤ ਸਿੰਘ ,ਦਰਸ਼ਨ ਸਿੰਘ, ਬਲਦੇਵ ਸਿੰਘ, ਲਖਵਿੰਦਰ ਸਿੰਘ ਲੱਖਾਂ, ਗੁਰਮੀਤ ਸਿੰਘ, ਸਰਦਾਰਾ ਸਿੰਘ, ਦਲਵੀਰ ਸਿੰਘ,ਪ੍ਰਗਟ ਸਿੰਘ,ਰਾਮ ਸਰੂਪ ਆਦਿ ਨੇ ਆਮ ਆਦਮੀ ਪਾਰਟੀ ਤੇ ਭਾਜਪਾ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ।

ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆ ਤੋਂ ਹਰੇਕ ਵਰਗ ਦੁੱਖੀ: ਨਾਗਰਾ

ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਇਨ੍ਹਾ ਆਗੂਆਂ ਦਾ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ’ਤੇ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ, ਲੋਕਾਂ ਨੂੰ ਝੂਠੇ ਲਾਰੇ ਲਾ ਕੇ ਤਿੰਨ ਸਾਲ ਪਹਿਲਾ ਪੰਜਾਬ ਵਿੱਚ ਸਰਕਾਰ ਬਣਾਈ ਸੀ ਪਰ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਹੀ ਕੀਤੇ ਗਏ। ਉਨ੍ਹਾਂ ਕਿਹਾ ਕਿ ਜਿਸ ਦਿਨ ਤੋਂ ਭਾਜਪਾ ਕੇਂਦਰ ਦੀ ਸੱਤਾ ’ਚ ਆਈ ਹੈ,ਉਸ ਦਿਨ ਤੋਂ ਹੀ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆ ਤੋਂ ਹਰੇਕ ਵਰਗ ਦੁੱਖੀ ਹੈ। ਉਨ੍ਹਾਂ ਕਿਹਾ ਕਿ ਇੱਕੋ ਇੱਕ ਲੋਕ ਹਿਤੈਸ਼ੀ ਪਾਰਟੀ ਕਾਂਗਰਸ ਹੈ ਜੋ ਕਿ ਸਾਰੇ ਵਰਗਾਂ ਦਾ ਖਿਆਲ ਰੱਖਦੀ ਹੈ।

ਇਹ ਵੀ ਪੜ੍ਹੋ: Ludhiana News: ਮੁੱਖ ਮੰਤਰੀ ਨੇ ਡਿਗਰੀ ਵੰਡਣ ਸਮੇਂ ਲੜਕੀਆਂ ਲਈ ਕਹੀ ਇਹ ਗੱਲ, ਦਿੱਤਾ ਇਹ ਸੰਦੇਸ਼

ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਮਿਹਨਤ ਕਰਨ ਵਾਲੇ ਦੀ ਕਦਰ ਕਰਦੀ ਹੈ, ਇਸ ਲਈ ਇਹਨਾ ਸ਼ਾਮਿਲ ਹੋਏ ਆਗੂਆਂ ਦਾ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ। ਇਸ ਮੌਕੇ ਬਲਾਕ ਕਾਂਗਰਸ ਸਰਹਿੰਦ ਗੁਰਮੁੱਖ ਸਿੰਘ ਪੰਡਰਾਲੀ, ਸਾਬਕਾ ਚੇਅਰਮੈਨ ਬਲਜਿੰਦਰ ਸਿੰਘ ਅਤਾਪੁਰ, ਸਾਬਕਾ ਸਰਪੰਚ ਹਰਿੰਦਰ ਸਿੰਘ ਮੂਲੇਪੁਰ, ਗੁਰਲਾਲ ਸਿੰਘ ਲਾਲੀ, ਜਸਵਿੰਦਰ ਸਿੰਘ ਰਿਉਣਾ ਭੋਲਾ, ਨਰਿੰਦਰ ਸਿੰਘ ਨਿੰਦੀ ਸੈਫਲਪੁਰ, ਅਵਤਾਰ ਸਿੰਘ ਫੋਜੀ ਸਾਬਕਾ ਸਰਪੰਚ ਅਮਰਗੜ੍ਹ , ਸੁਖਵਿੰਦਰ ਸਿੰਘ ਕਾਲਾ ਸਾਬਕਾ ਸਰਪੰਚ ਆਦਿ ਹਾਜ਼ਰ ਸਨ।

About The Author

Related Posts