ਬਠਿੰਡਾ ਲੋਕ ਸਭਾ ਹਲਕੇ ‘ਚ ‘ਆਪ’ ਦਾ ਪਰਿਵਾਰ ਹੋਇਆ ਮਜ਼ਬੂਤ
(ਸੱਚ ਕਹੂੰ ਨਿਊਜ਼) ਬਠਿੰਡਾ। ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਪਾਰਟੀਆਂ ਬਦਲਣ ਦਾ ਦੌਰ ਜਾਰੀ ਹੈ। ਅੱਜ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਕੌਂਸਲਰ, ਜਿਲ੍ਹਾ ਇਕਾਈ ਦੇ ਅਹੁਦੇਦਾਰ ਅਤੇ ਬਹੁਤ ਸਾਰੇ ਆਗੂ ਵਿਧਾਇਕ ਜਗਰੂਪ ਸਿੰਘ ਗਿੱਲ ਦੀ ਮੌਜੂਦਗੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਮਾਨ ਨੇ ਪਾਰਟੀ ’ਚ ਸ਼ਾਮਲ ਹੋਣ ’ਤੇ ਸਭ ਦਾ ਸਵਾਗਤ ਕੀਤਾ।