‘ਖੇਡ ਵਤਨ ਪੰਜਾਬ ਦੀਆਂ’ ਦੇ ਸੀਜਨ-2 ਸਬੰਧੀ ਮਸ਼ਾਲ ਮਾਰਚ ਲੁਧਿਆਣਾ ਤੋਂ ਸ਼ੁਰੂ

Khedan Watan Punjab
ਲੁਧਿਆਣਾ ਵਿਖੇ ਮਸਾਲ ਮਾਰਚ ਨੂੰ ਹਰੀ ਝੰਡੀ ਦਿਖਾਉਣ ਸਮੇਂ।

22 ਅਗਸਤ ਤੋਂ 29 ਤੱਕ ਚੱਲਣ ਵਾਲੀ ਮਸ਼ਾਲ ਮਾਰਚ ਨੂੰ ਅੰਤਰਰਾਸ਼ਟਰੀ/ਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੇ ਦਿਖਾਈ ਹਰੀ ਝੰਡੀ

ਲੁਧਿਆਣਾ (ਜਸਵੀਰ ਸਿੰਘ ਗਹਿਲ)। ਪਹਿਲੇ ਸਾਲ ਦੀ ਸਫ਼ਲਤਾ ਤੋਂ ਬਾਅਦ ਪੰਜਾਬ ਸਰਕਾਰ ਜਲਦ ਹੀ ਖੇਡ ਵਤਨ ਪੰਜਾਬ ਦੀਆਂ ਦੇ ਸੀਜਨ-2 ਤਹਿਤ ਖੰਡਾਂ ਕਰਵਾਉਣ ਜਾ ਰਹੀ ਹੈ। ਖੇਡਾਂ ਸਬੰਧੀ ਜਾਗਰੂਕ ਕਰਨ ਦੇ ਮੰਤਵ ਨਾਲ ਮਸ਼ਾਲ ਮਾਰਚ ਨੂੰ ਇੱਥੇ ਅੰਤਰਰਾਸ਼ਟਰੀ/ਰਾਸ਼ਟਰੀ ਪੱਧਰ ਦੇ ਖਿਡਾਰੀਆਂ ਦੀ ਅਗਵਾਈ ‘ਚ ਹਰੀ ਝੰਡੀ ਦਿਖਾ ਕੇ ਵੱਖ ਵੱਖ ਜ਼ਿਲ੍ਹਿਆਂ ਲਈ ਰਵਾਨਾ ਕਰ ਦਿੱਤਾ ਗਿਆ ਹੈ। (Khedan Watan Punjab)

ਇੱਥੇ ਗੁਰੂ ਨਾਨਕ ਸਟੇਡੀਅਮ ਵਿਖੇ ਮਸ਼ਾਲ ਮਾਰਚ ਨੂੰ ਹਰੀ ਝੰਡੀ ਦਿਖਾਉਣ ਮੌਕੇ ਵਿਧਾਇਕ ਗੁਰਪ੍ਰੀਤ ਬੱਸੀ ਗਗੀ, ਜ਼ਿਲ੍ਹਾ ਪ੍ਰਸ਼ਾਸਨ ਤੋਂ ਇਲਾਵਾ ਦਰੋਣਾਚਾਰੀਆ ਐਵਾਰਡੀ ਐਥਲੈਟਿਕਸ ਕੋਚ ਸੁਖਦੇਵ ਸਿੰਘ ਪੰਨੂ, ਹਾਕੀ ਓਲੰਪੀਅਨ ਹਰਦੀਪ ਸਿੰਘ ਗਰੇਵਾਲ, ਉੱਘੇ ਖੇਡ ਪ੍ਰਸ਼ਾਸਕ ਤੇਜਾ ਸਿੰਘ ਧਾਲੀਵਾਲ ਵੀ ਮੌਜੂਦ ਰਹੇ। ਜਿੰਨਾ ਮਸ਼ਾਲ ਮਾਰਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਵਿਧਾਇਕ ਗੁਰਪ੍ਰੀਤ ਗੋਗੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਸਾਲ ਪੰਜਾਬ ‘ਚ ਖੇਡ ਵਤਨ ਪੰਜਾਬ ਦੀਆਂ ਕਰਵਾਈਆਂ ਗਈਆਂ ਸਨ। (Khedan Watan Punjab)

Khedan Watan Punjab

ਜਿਸ ਦੇ ਸਾਰਥਿਕ ਨਤੀਜੇ ਨਿਕਲੇ ਹਨ। ਇਸ ਲਈ ਸਰਕਾਰ ਜਲਦ ਹੀ ਖੇਡ ਵਤਨ ਪੰਜਾਬ ਦੀਆਂ’ ਦੇ ਸੀਜ਼ਨ – 2 ਦੀ ਖੇਡਾਂ ਕਰਵਾਉਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਖੇਡਾਂ ਪ੍ਰਤੀ ਹੋਰ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਖੇਡਾਂ ਕਰਵਾਉਣ ਤੋਂ ਪਹਿਲਾਂ ਮਸ਼ਾਲ ਮਾਰਚ ਕੀਤਾ ਜਾ ਰਿਹਾ ਹੈ ਜਿਸ ਦੇ ਤਹਿਤ 22 ਅਗਸਤ ਤੋਂ ਲੈ ਕੇ 29 ਅਗਸਤ ਤੱਕ ਸੂਬੇ ਭਰ ਦੇ ਵੱਖ ਵੱਖ ਜਿਲ੍ਹਿਆਂ ਵਿੱਚ ਮਸ਼ਾਲ ਮਾਰਚ ਕਰਕੇ ਖੇਡਾਂ ‘ਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੂਰੇ ਪੰਜਾਬ ‘ਚ ਜਾਗਰੂਕਤਾ ਫੈਲਾਉਣ ਉਪਰੰਤ ਮਸਾਲ ਮਾਰਚ 29 ਅਗਸਤ ਨੂੰ ਬਠਿੰਡਾ ਪਹੁੰਚੇਗੀ।