ਸਾਡੇ ਨਾਲ ਸ਼ਾਮਲ

Follow us

16.7 C
Chandigarh
Friday, January 23, 2026
More
    Home Breaking News ਵਿਆਹ ਬੰਧਨ ’ਚ ...

    ਵਿਆਹ ਬੰਧਨ ’ਚ ਬੱਝੇ ਖੇਡ ਮੰਤਰੀ ਮੀਤ ਹੇਅਰ, ਵੇਖੋ ਖੂਬਸੂਰਤ ਤਸਵੀਰਾਂ

    Gurmeet Singh Meet Here

    ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਮੇਰਠ ਦੀ ਡਾ. ਗੁਰਵੀਨ ਕੌਰ ਵਿਆਹ ਦੇ ਬੰਧਨ ’ਚ ਬੱਝ ਚੁੱਕੇ ਹਨ। ਸਮਾਗਮ ਮੋਹਾਲੀ ਦੇ ਨਵਾਂਗਾਓਂ ਸਥਿਤ ਇੱਕ ਰਿਜ਼ੋਰਟ ’ਚ ਹੋਇਆ, ਜਿਸ ’ਚ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਦੋਸਤਾਂ-ਮਿੱਤਰਾਂ ਨੇ ਸ਼ਿਰਕਤ ਕੀਤੀ। ਮੀਤ ਹੇਅਰ ਤੇ ਡਾ. ਗੁਰਵੀਨ ਕੌਰ ਦੇ ਅਨੰਦ ਕਾਰਜ ਗੁਰੂ ਮਰਿਆਦਾ ’ਚ ਨਵਾਂਗਾਓ (ਮੋਹਾਲੀ) ’ਚ ਹੋਏ। ਗੁਰਵੀਨ ਕੌਰ ਮੇਰਠ ਦੇ ਗੋਡਵਿਨ ਗਰੁੱਪ ਦੇ ਡਾਇਰੈਕਟਰ ਭੁਪਿੰਦਰ ਸਿੰਘ ਬਾਜਵਾ ਦੀ ਬੇਟੀ ਹੈ। ਦੋਵਾਂ ਦੀ ਪਿਛਲੇ ਹਫਤੇ ਐਤਵਾਰ ਨੂੰ ਮੇਰਠ ’ਚ ਸਗਾਈ ਹੋਈ ਸੀ। ਗੁਰਵੀਨ ਕੌਰ ਮੇਦਾਂਤਾ ਹਸਪਤਾਲ, ਗੁਰੂਗ੍ਰਾਮ ’ਚ ਇੱਕ ਰੇਡੀਓਲੋਜਿਸਟ ਵਜੋਂ ਕੰਮ ਕਰ ਰਹੀ ਹੈ। ਮੀਤ ਹੇਅਰ ਪੰਜਾਬ ਦੀ ‘ਆਪ’ ਸਰਕਾਰ ’ਚ ਖੇਡ ਮੰਤਰੀ ਹਨ। (Gurmeet Singh Meet Here)

    ਵਿਆਹ ’ਚ ਕਈ ਵੀਆਈਪੀ ਹੋਏ ਸ਼ਾਮਲ | Gurmeet Singh Meet Here

    ਮੀਤ ਹੇਅਰ ਤੇ ਡਾ. ਗੁਰਵੀਨ ਦੇ ਵਿਆਹ ’ਚ ਕਈ ਵੀਵੀਆਈਪੀਜ਼ ਪਹੁੰਚੇ ਹੋਏ ਹਨ। ਇਸ ਰਿਜ਼ੋਰਟ ’ਚ ਇਹ ਪ੍ਰੋਗਰਾਮ ਚੱਲ ਰਿਹਾ ਹੈ। ਇਹ ਸਥਾਨ ਪੰਜਾਬ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਤੋਂ ਮਹਿਜ਼ 2 ਤੋਂ 3 ਕਿਲੋਮੀਟਰ ਦੂਰ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਕਈ ਵੱਡੇ ਮੰਤਰੀ ਵੀ ਇੱਥੇ ਪਹੁੰਚ ਚੁੱਕੇ ਹਨ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਪਹੁੰਚੇ ਅਤੇ ਹੋਰ ਸੀਨੀਅਰ ਅਧਿਕਾਰੀਆਂ ਅਤੇ ਹੋਰ ਪਾਰਟੀਆਂ ਦੇ ਆਗੂਆਂ ਦੇ ਵੀ ਪਹੁੰਚਣ ਦੀ ਚਰਚਾ ਹੈ। ਬੀਤੇ ਦਿਨ ਪੰਜਾਬ ਸਰਕਾਰ ਦੇ 11 ਮੰਤਰੀ ਡਾ. ਗੁਰਵੀਨ ਅਤੇ ਮੰਤਰੀ ਮੀਤ ਹੇਅਰ ਨੂੰ ਵਧਾਈ ਦੇਣ ਲਈ ਮੇਰਠ ਪਹੁੰਚੇ ਸਨ।

    Gurmeet Singh Meet Here
    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਸ਼ਾਮਲ ਰਹੇ।

    ਇਸ ਤੋਂ ਇਲਾਵਾ ਦਿੱਲੀ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਈ ਨੇਤਾਵਾਂ ਨੇ ਵੀ ਪ੍ਰੋਗਰਾਮ ’ਚ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੋਂ ਇਲਾਵਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਕੁਲਦੀਪ ਧਾਲੀਵਾਲ, ਬ੍ਰਹਮ ਸ਼ੰਕਰ ਜਿੰਪਾ, ਹਰਜੋਤ ਸਿੰਘ ਬੈਂਸ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਊਰਜਾ ਮੰਤਰੀ ਸੋਮੇਂਦਰ ਤੋਮਰ, ਸ਼ਰਧਾਨਾ ਦੇ ਵਿਧਾਇਕ ਅਤੁਲ ਪ੍ਰਧਾਨ ਅਤੇ ਕਈ ਹੋਰ ਆਗੂ ਇਸ ਪ੍ਰੋਗਰਾਮ ਦਾ ਹਿੱਸਾ ਸਨ।

    ਇਹ ਵੀ ਪੜ੍ਹੋ : ਰਾਜਪਾਲ ਸੰਵਿਧਾਨ ਦੀ ਮਰਿਆਦਾ ਸਮਝਣ

    LEAVE A REPLY

    Please enter your comment!
    Please enter your name here