ਵਿਆਹੁਤਾ ਲੜਕੀ ਨੇ ਕੀਤੀ ਖੁਦਕੁਸ਼ੀ

ਪੇਕੇ ਪਰਿਵਾਰ ਵੱਲੋਂ ਲਾਏ ਜਾ ਰਹੇ ਹਨ ਲੜਕੀ ਨੂੰ ਤੰਗ ਕਰਨ ਦੇ ਦੋਸ਼

ਜਲੰਧਰ। ਜਲੰਧਰ ਦੇ ਪਿੰਡ ਭਟਨੂਰਾ ਲੁਬਾਣਾ ‘ਚ ਇਕ ਵਿਆਹੁਤਾ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ 26 ਸਾਲਾ ਮਨਦੀਪ ਕੌਰ ਦੇ ਰੂਪ ‘ਚ ਹੋਈ ਹੈ ਅਤੇ 6 ਮਹੀਨੇ ਪਹਿਲਾਂ ਹੀ ਉਕਤ ਲੜਕੀ ਦਾ ਵਿਆਹ ਹੋਇਆ ਸੀ। ਪੇਕੇ ਪਰਿਵਾਰ ਵੱਲੋਂ ਸਹੁਰੇ ਪਰਿਵਾਰ ‘ਤੇ ਦੋਸ਼ ਲਗਾਏ ਗਏ ਹਨ ਕਿ ਸਹੁਰਾ ਪਰਿਵਾਰ ਉਕਤ ਲੜਕੀ ਨੂੰ ਬੇਹੱਦ ਤੰਗ ਪਰੇਸ਼ਾਨ ਕਰਦਾ ਸੀ ਅਤੇ ਉਨ੍ਹਾਂ ਵੱਲੋਂ ਦਾਜ ਦੀ ਮੰਗ ਕੀਤੀ ਜਾ ਰਹੀ ਸੀ। ਸੂਚਨਾ ਪਾ ਕੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਕਬਜ਼ੇ ‘ਚ ਲੈ ਕੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਸਹੁਰੇ ਪਰਿਵਾਰ ‘ਚੋਂ ਪਤੀ, ਸੱਸ ਅਤੇ ਨਨਾਣ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

suicide