ਵੱਡੀ ਗਿਣਤੀ ‘ਚ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖਸੀਅਤਾਂ ਵੱਲੋਂ ਸ਼ਰਧਾਂਜਲੀਆਂ
ਕ੍ਰਿਸ਼ਨ ਲੌਂਗੋਵਾਲ/ਹਰਪਾਲ/ਲੌਂਗੋਵਾਲ। ਜੰਮੂ ਕਸ਼ਮੀਰ ਦੇ ਕੁਪਵਾੜਾ ਖੇਤਰ ‘ਚ ਸ਼ਹੀਦ ਹੋਏ 18 ਸਿੱਖ ਰੈਜ਼ੀਮੈਂਟ ਦੇ ਸਿਪਾਹੀ ਸ੍ਰੀ ਮਨਪ੍ਰੀਤ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿੱਚ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖਸੀਅਤਾਂ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਨਿਵਾਸੀਆਂ ਵੱਲੋਂ ਵਿਛੜੀ ਰੂਹ ਨੂੰ ਨਿੱਘੀਆਂ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ ਇਸ ਮੌਕੇ ਸ਼ਹੀਦ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ।
ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਤਰਫੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਰਾਜਿੰਦਰ ਸਿੰਘ ਰਾਜਾ, ਸੀਨੀਅਰ ਕਾਂਗਰਸੀ ਆਗੂ ਸ੍ਰੀਮਤੀ ਦਾਮਨ ਥਿੰਦ ਬਾਜਵਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਨਾਇਬ ਤਹਿਸੀਲਦਾਰ ਅਨੀਸ਼ ਕੁਮਾਰ ਵੱਲੋਂ ਸ਼ਹੀਦ ਮਨਪ੍ਰੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਜ਼ਿਲ੍ਹਾ ਸੈਨਿਕ ਭਲਾਈ ਬੋਰਡ ਸੰਗਰੂਰ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ ਮਾਲੀ ਸਹਾਇਤਾ ਵਜੋਂ 25 ਹਜ਼ਾਰ ਰੁਪਏ ਦਾ ਚੈਕ ਸੌਪਿਆ ਗਿਆ।
ਇਸ ਮੌਕੇ ਸ੍ਰੀ ਰਜਿੰਦਰ ਸਿੰਘ ਰਾਜਾ ਨੇ ਸ਼ਹੀਦ ਦੇ ਪਰਿਵਾਰ ਨੂੰ ਸਰਕਾਰ ਵੱਲੋਂ ਯੋਗ ਸਹਾਇਤਾ ਦਿਵਾਉਣ ਦਾ ਵਿਸ਼ਵਾਸ ਦਿਵਾਇਆ। ਇਸੇ ਦੌਰਾਨ ਸ੍ਰੀਮਤੀ ਦਾਮਨ ਥਿੰਦ ਬਾਜਵਾ ਨੇ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ ਹੋਰ ਮਾਲੀ ਸਹਾਇਤਾ ਮੁਹੱਈਆ ਕਰਵਾਉਣ ਲਈ ਉਹ ਯਤਨਸ਼ੀਲ ਰਹਿਣਗੇ। ਇਸ ਮੌਕੇ ਪਿੰਡ ਦੇ ਸਾਬਕਾ ਫੌਜੀਆਂ ਵੱਲੋਂ ਵੀ ਸ਼ਹੀਦ ਦੇ ਪਰਿਵਾਰ ਨੂੰ ਮਾਲੀ ਮੱਦਦ ਪ੍ਰਦਾਨ ਕੀਤੀ ਗਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।