Martyrdom Day: ਏਟਕ ’ਚ ਸ਼ਾਮਲ ਜੱਥੇਬੰਦੀਆਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਮਨਾਇਆ

Martyrdom Day
Martyrdom Day: ਏਟਕ ’ਚ ਸ਼ਾਮਲ ਜੱਥੇਬੰਦੀਆਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਮਨਾਇਆ

Martyrdom Day: (ਗੁਰਪ੍ਰੀਤ ਪੱਕਾ) ਫਰੀਦਕੋਟ। ਸਥਾਨਕ ਸ਼ਹੀਦ ਕਾਮਰੇਡ ਅਮੋਲਕ ਸਿੰਘ ਔਲਖ ਭਵਨ ਵਿਖੇ ਏਟਕ ਵਿੱਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਪ੍ਰੇਮ ਚਾਵਲਾ ਤੇ ਸੋਮ ਨਾਥ ਅਰੋੜਾ ਪੰਜਾਬ ਪੈਨਸ਼ਨਰਜ਼ ਯੂਨੀਅਨ, ਚੰਦ ਸਿੰਘ ਡੋਡ ਸੂਬਾਈ ਆਗੂ ਪਾਵਰਕੌਮ ਪੈਨਸ਼ਨਰ ਯੂਨੀਅਨ, ਗੋਰਾ ਪਿੱਪਲੀ ਨਰੇਗਾ ਮਜ਼ਦੂਰ ਯੂਨੀਅਨ, ਇਕਬਾਲ ਸਿੰਘ ਢੁੱਡੀ ਪ੍ਰਧਾਨ ਅਤੇ ਬਲਕਾਰ ਸਿੰਘ ਸਹੋਤਾ ਜਨਰਲ ਸਕੱਤਰ ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ, ਨੌਜਵਾਨ ਵਿਦਿਆਰਥੀ ਆਗੂ ਚਰਨਜੀਤ ਸਿੰਘ ਚਮੇਲੀ, ਕੁਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਸੁਖਜਿੰਦਰ ਸਿੰਘ ਤੂੰਬੜਭੰਨ, ਖੇਤ ਮਜ਼ਦੂਰਾਂ ਦੇ ਆਗੂ ਕਾਮਰੇਡ ਜਗਤਾਰ ਸਿੰਘ ਭਾਣਾ ਸਾਬਕਾ ਸਰਪੰਚ,ਬੋਹੜ ਸਿੰਘ ਔਲਖ, ਰੇਸ਼ਮ ਸਿੰਘ ਜਟਾਣਾ ਅਤੇ ਮੁਖਤਿਆਰ ਸਿੰਘ ਭਾਣਾ ਆਦਿ ਸਾਥੀਆਂ ਨੇ ਇਨਕਲਾਬ ਜਿੰਦਾਬਾਦ ਦੇ ਜ਼ੋਰਦਾਰ ਨਾਅਰਿਆਂ ਦੀ ਗੂੰਜ ਵਿੱਚ ਸ਼ਹੀਦ-ਏ-ਆਜ਼ਮ ਸ ਭਗਤ ਸਿੰਘ ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਆਗੂਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹਨਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਸਾਡਾ ਦੇਸ਼ ਆਜ਼ਾਦ ਹੋਇਆ ਹੈ ਪਰ ਅਫਸੋਸ ਦੀ ਗੱਲ ਇਹ ਹੈ ਕਿ ਆਜ਼ਾਦੀ ਤੋਂ ਬਾਅਦ ਸਾਡੇ ਹਾਕਮਾਂ ਵੱਲੋਂ ਇਹਨਾਂ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦੀ ਬਜਾਏ ਸਾਮਰਾਜਵਾਦ ਅਤੇ ਕਾਰਪੋਰੇਟ ਘਰਾਣਿਆਂ ਅੱਗੇ ਆਪਣੇ ਗੋਡੇ ਟੇਕੇ ਹੋਏ ਹਨ। ਕੇਂਦਰ ਦੀ ਹੁਕਮਰਾਨ ਮੋਦੀ ਸਰਕਾਰ ਵੱਲੋਂ ਧਰਮ ਦੇ ਨਾਂਅ ’ਤੇ ਲੋਕਾਂ ਵਿੱਚ ਵੰਡੀਆਂ ਪਾਈਆਂ ਜਾ ਰਹੀਆਂ ਹਨ। ਸਿੱਖਿਆ ਤੇ ਸਿਹਤ ਵਿੱਚ ਜਨ ਸਧਾਰਨ ਨਾਲ ਵੱਡੇ ਪੱਧਰ ’ਤੇ ਵਿਤਕਰੇ ਜਾਰੀ ਹਨ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਹੁਕਮਰਾਨ ਕੇਂਦਰ ਸਰਕਾਰ ਅਤੇ ਭਗਵੰਤ ਮਾਨ ਸਰਕਾਰ ਲੋਕ ਵਿਰੋਧੀ ਨੀਤੀਆਂ ਬਹੁਤ ਤੇਜ਼ੀ ਨਾਲ ਲਾਗੂ ਕਰ ਰਹੀਆਂ ਹਨ।

ਇਹ ਵੀ ਪੜ੍ਹੋ: Laljit Bhullar: ਪੰਜ ਦਿਨਾਂ ਦੇ ਰਿਮਾਂਡ ’ਤੇ ਲਾਲਜੀਤ ਭੁੱਲਰ

ਆਗੂਆਂ ਨੇ ਨੌਜਵਾਨ ਪੀੜ੍ਹੀ ਨੂੰ ਸੱਦਾ ਦਿੱਤਾ ਕਿ ਇਹਨਾਂ ਲੋਕ ਵਿਰੋਧੀ ਨੀਤੀਆਂ ਦਾ ਢੁੱਕਵਾਂ ਜਵਾਬ ਦੇਣ ਲਈ ਅੱਗੇ ਆਉਣ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਗੁਰਚਰਨ ਸਿੰਘ ਮਾਨ, ਹਰਪਾਲ ਸਿੰਘ ਮਚਾਕੀ, ਇੰਦਰਜੀਤ ਸਿੰਘ ਗਿੱਲ, ਰਮੇਸ਼ ਕੌਸ਼ਲ, ਅਸ਼ੋਕ ਸੇਠੀ, ਜੋਤੀ ਪ੍ਰਕਾਸ਼ ,ਪਰਮਜੀਤ ਸਿੰਘ ਪੰਮਾ, ਜਗਤਾਰ ਸਿੰਘ ਪੱਪੀ ਰਾਜੋਵਾਲਾ, ਕਿਸਾਨ ਆਗੂ ਜਤਿੰਦਰ ਸਿੰਘ ਜੰਡਵਾਲਾ, ਮੇਜਰ ਸਿੰਘ ਜੌਹਲ, ਅਮਰਜੀਤ ਸਿੰਘ ਕਲੇਰ, ਹਰਬੰਸ ਸਿੰਘ ਔਲਖ, ਨੀਲਾ ਸਿੰਘ, ਨਿਰਮਲ ਸਿੰਘ ਨਿੰਮਾ, ਸੁਰਜੀਤ ਸਿੰਘ ਤੇ ਤਰਲੋਕ ਸਿੰਘ ਰਾਜੋਵਾਲਾ ਆਦਿ ਹਾਜ਼ਰ ਸਨ।