ਸ਼ਹੀਦਾਂ ਦੇ ਪਰਿਵਾਰਾਂ ਨੇ ਕੀਤਾ ਸਰਕਾਰ ਦਾ ਧੰਨਵਾਦ

Martyrdom, Government

ਗੁਰਦਾਸਪੁਰ। 14 ਫਰਵਰੀ ਨੂੰ ਪੁਲਵਾਮਾ ਵਿਚ ਹੋਏ ਆਤਮਘਾਤੀ ਹਮਲੇ ਦਾ ਬਦਲਾ ਭਾਰਤੀ ਹਵਾਈ ਫੌਜ ਨੇ ਸਰਹੱਦ ਪਾਰ ਕਰਕੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ.) ਵਿਚ ਸਥਿਤ ਜੈਸ਼-ਏ-ਮੁਹੰਮਦ ਦੇ ਕਈ ਟਿਕਾਣਿਆਂ ‘ਤੇ ਅੱਧੀ ਰਾਤ ਨੂੰ ਹਵਾਈ ਹਮਲਾ ਕਰਕੇ ਲੈ ਲਿਆ ਹੈ।

ਭਾਰਤ ਨੇ ਵੱਡੀ ਕਾਰਵਾਈ ਕਰਦੇ ਹੋਏ ਪਾਕਿ ਦੇ ਬਾਲਾਕੋਟ ਅਤੇ ਖੈਬਰ ਪਖਤੂਨਖਵਾ ਸੂਬੇ ‘ਚ ਅੱਤਵਾਦੀਆਂ ਦੇ ਟਿਕਾਣਿਆਂ ‘ਤੇ ਹਵਾਈ ਹਮਲਾ ਕਰਕੇ ਉਨ੍ਹਾਂ ਨੂੰ ਤਬਾਹ ਕਰ ਦਿੱਤਾ ਹੈ। ਭਾਰਤ ਦੀ ਇਸ ਕਾਰਵਾਈ ਨਾਲ ਪੁਲਵਾਮਾ ਹਮਲੇ ਵਿਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੇ ਖੁਸ਼ੀ ਪ੍ਰਗਟ ਕੀਤੀ ਹੈ। ਦੀਨਾਨਗਰ ਦੇ ਸ਼ਹੀਦ ਮਨਿੰਦਰ ਸਿੰਘ ਦੇ ਪਰਿਵਾਰ ਨੇ ਵੀ ਭਾਰਤ ਸਰਕਾਰ ਦੀ ਇਸ ਕਾਰਵਾਈ ਨੂੰ ਸ਼ਲਾਘਾਯੋਗ ਦੱਸਿਆ ਹੈ ਅਤੇ ਉਹ ਕਾਫੀ ਖੁਸ਼ ਵੀ ਹਨ। ਮਨਿੰਦਰ ਸਿੰਘ ਦੇ ਪਿਤਾ ਸਤਪਾਲ ਸਿੰਘ ਅੱਤਰੀ ਨੇ ਕਿਹਾ ਕਿ ਅੱਜ ਜੋ ਭਾਰਤੀ ਫੌਜ ਨੇ ਕਾਰਵਾਈ ਕੀਤੀ ਹੈ, ਉਹ ਪਾਕਿਸਤਾਨ ਨੂੰ ਚੰਗਾ ਜਵਾਬ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਭਾਰਤ ਸਰਕਾਰ ਨੇ ਸ਼ਹੀਦਾਂ ਦੀ ਸ਼ਹਾਦਤ ਦਾ ਬਦਲਾ ਲਿਆ ਹੈ। ਸ਼ਹੀਦ ਮਨਿੰਦਰ ਸਿੰਘ ਅੱਤਰੀ ਦੇ ਭਰਾ ਲਖਵਿੰਦਰ ਸਿੰਘ ਅੱਤਰੀ ਜੋ ਕਿ ਖੁਦ ਸੀ.ਆਰ.ਪੀ.ਐਫ. ਦੇ ਜਵਾਨ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸਰਜੀਕਲ ਸਟਰਾਈਕ ਦਾ ਹਿੱਸਾ ਬਣ ਕੇ ਆਪਣੇ ਭਰਾ ਦੀ ਸ਼ਹਾਦਤ ਦਾ ਬਦਲਾ ਲੈਣਾ ਚਾਹੁੰਦੇ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

LEAVE A REPLY

Please enter your comment!
Please enter your name here