ਨਕਾਬਪੋਸ਼ ਲੁਟੇਰਿਆਂ ਨੇ ਦੁਕਾਨਦਾਰ ਕੋਲੋਂ ਲੁੱਟੀ ਨਗਦੀ

Ludhiana News
ਲੁਧਿਆਣਾ ਵਿਖੇ ਲੁੱਟ ਕਰਕੇ ਵਾਪਸ ਜਾਂਦੇ ਲੁਟੇਰਿਆਂ ਦੀਆਂ ਸੀਸੀਟੀਵੀ ਕੈਮਰੇ ’ਚ ਕੈਦ ਹੋਈਆਂ ਤਸਵੀਰਾਂ।

ਵਿਰੋਧ ਕੀਤੇ ਜਾਣ ’ਤੇ ਲੁਟੇਰਿਆਂ ਨੇ ਪਿਸਤੌਲ ਤਾਣ ਕੇ ਜ਼ਬਰੀ ਦਿੱਤਾ ਲੁੱਟ- ਖੋਹ ਦੀ ਵਾਰਦਾਤ ਨੂੰ ਅੰਜ਼ਾਮ : ਪੀੜਤ (Ludhiana News)

(ਜਸਵੀਰ ਸਿੰਘ ਗਹਿਲ) ਲੁਧਿਆਣਾ। ਸਨਅੱਤੀ ਸ਼ਹਿਰ ’ਚ ਲੁੱਟਾਂ- ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ। ਪੁਲਿਸ ਨੂੰ ਅੰਗੂਠਾ ਦਿਖਾਉਂਦਿਆਂ ਸੋਮਵਾਰ ਸਿਖ਼ਰ ਦੁਪਿਹਰੇ ਨਕਾਬਪੋਸ਼ ਲੁਟੇਰਿਆਂ ਨੇ ਇੱਕ ਮਨੀ ਐਕਸਚੇਂਜਰ ਤੋਂ ਨਗਦੀ ਲੁੱਟੀ ਅਤੇ ਬੇਖੌਫ਼ ਫ਼ਰਾਰ ਹੋ ਗਏ। Ludhiana News

ਘਟਨਾ ਲੁਧਿਆਣਾ ਸ਼ਹਿਰ ਦੇ ਮੱਕੜ ਕਲੋਨੀ ਇਲਾਕੇ ਦੀ ਹੈ, ਜਿੱਥੇ ਚਿੱਟੇ ਦਿਨ ਦੁਪਿਹਰ 11: 45 ਵਜੇ ਮੋਟਰਸਾਇਕਲ ’ਤੇ ਸਵਾਰ ਹੋ ਕੇ ਆਏ ਦੋ ਨਕਾਬਪੋਸ਼ ਲੁਟੇਰਿਆਂ ਨੇ ਇੱਕ ਮਨੀ ਐਕਸਚੇਂਜਰ ਦੀ ਦੁਕਾਨ ਨੂੰ ਆਪਣਾ ਨਿਸ਼ਾਨਾ ਬਣਾਇਆ। ਲੁਟੇਰਿਆਂ ਨੇ ਦੁਕਾਨ ’ਚ ਦਾਖਲ ਹੁੰਦਿਆਂ ਹੀ ਦੁਕਾਨਦਾਰ ਨੂੰ ਧਮਕਾਉਣਾ ਸ਼ੁਰੂ ਕਰ ਦਿੱਤਾ ਅਤੇ ਪਿਸਤੌਲ ਦੀ ਨੋਕ ’ਤੇ 70 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ ਤੇ ਬਿਨਾਂ ਕਿਸੇ ਖੌਫ਼ ਦੇ ਮੌਕੇ ਤੋਂ ਰਫ਼ੂ ਚੱਕਰ ਹੋ ਗਏ। Ludhiana News

ਦਿਨ-ਦਿਹਾੜੇ ਕੀਤੀ ਗਈ ਇਸ ਲੁੱਟ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈਆਂ। ਪੀੜਤ ਵਿਕਾਸ ਨੇ ਦੱਸਿਆ ਕਿ ਉਹ ਆਪਣੀ ਦੁਕਾਨ ’ਚ ਕੰਮ ਕਰ ਰਿਹਾ ਸੀ, ਇਸ ਦੌਰਾਨ ਆਏ ਦੋ ਵਿਅਕਤੀਆਂ ਨੇ ਦੁਕਾਨ ’ਚ ਦਾਖਲ ਹੁੰਦਿਆਂ ਹੀ ਉਸ ਨੂੰ ਧਮਕਾਉਣਾ ਸ਼ੁਰੂ ਕਰ ਦਿੱਤਾ, ਉਸ ਨੇ ਵਿਰੋਧ ਕੀਤਾ ਤਾਂ ਲੁਟੇਰਿਆਂ ਨੇ ਉਸ ’ਤੇ ਪਿਸਤੌਲ ਤਾਣ ਦਿੱਤੀ ਅਤੇ ਉਸ ਕੋਲੋਂ ਦੁਕਾਨ ’ਚ ਪਈ ਨਗਦੀ ਦੀ ਮੰਗ ਕੀਤੀ।

ਇਹ ਵੀ ਪੜ੍ਹੋ: ਚੰਡੀਗੜ੍ਹ ਮੇਅਰ ਚੋਣ ਮਾਮਲੇ ’ਤੇ ਆਈ ਵੱਡੀ ਅਪਡੇਟ

ਵਿਕਾਸ ਮੁਤਾਬਕ ਉਸ ਵੱਲੋਂ ਵਿਰੋਧ ਕੀਤੇ ਜਾਣ ’ਤੇ ਲੁਟੇਰਿਆਂ ਨੇ ਉਸ ਨਾਲ ਧੱਕਾ ਮੁੱਕੀ ਕੀਤੀ ਅਤੇ ਖੁਦ ਹੀ ਕਾਊਂਟਰ ਦੇ ਦਰਾਜ ’ਚੋਂ 70 ਹਜ਼ਾਰ ਰੁਪਏ ਦੀ ਨਗਦੀ ਲੈ ਕੇ ਫਰਾਰ ਹੋ ਗਏ। ਜਿੰਨ੍ਹਾਂ ਦੇ ਜਾਣ ਤੋਂ ਬਾਅਦ ਉਨ੍ਹਾਂ ਪੁਲਿਸ ਨੂੰ ਸੂਚਿਤ ਕੀਤਾ ਜਿਸ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਘਟਨਾ ਸਥਾਨ ’ਤੇ ਪੁੱਜੀ ਅਤੇ ਮਾਮਲੇ ਦੀ ਜਾਂਚ ਆਰੰਭ ਦਿੱਤੀ। ਥਾਣਾ ਸਾਹਨੇਵਾਲ ਦੇ ਇੰਚਾਰਜ ਗੁਲਜਿੰਦਰ ਸਿੰਘ ਨੇ ਦੱਸਿਆ ਕਿ ਲੁੱਟ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।