ਮੋਗਾ ‘ਚ ਅਕਾਲੀ ਦਲ ਦੀ ਵਿਸ਼ਾਲ ਰੈਲੀ ਅੱਜ

ਮੋਗਾ ‘ਚ ਅਕਾਲੀ ਦਲ ਦੀ ਵਿਸ਼ਾਲ ਰੈਲੀ ਅੱਜ

(ਸੱਚ ਕਹੂੰ ਨਿਊਜ਼ )ਮੋਗਾ। ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਮੋਗਾ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਰੈਲੀ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਦੂਰ-ਦੁਰਾਡੇ ਤੋਂ ਅਕਾਲੀ ਵਰਕਰ ਪਹੁੰਚ ਚੁੱਕੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਸ਼ਤਾਬਦੀ ਦਿਵਸ ਹੈ। ਇਸ ਮੌਕੇ ਮੋਗਾ ਨੇੜੇ ਕਿੱਲੀ ਚਾਹਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਰੈਲੀ ਹੋਣ ਜਾ ਰਹੀ ਹੈ। ਰੈਲੀ ਲਈ ਵਿਸ਼ਾਲ ਪੰਡਾਲ ਸਜਾਇਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਪ੍ਰਬੰਧਾਂ ਦੀ ਦੇਖ-ਰੇਖ ਕਰ ਰਹੇ ਹਨ।

ਕਿੱਲੀ ਚਹਿਲਾਂ ਚੋਣਾਂ ਸਮੇਂ ਹਮੇਸ਼ਾ ਹੀ ਸਿਆਸੀ ਪਾਰਟੀਆਂ ਦਾ ਚਹੇਤਾ ਇਲਾਕਾ ਰਿਹਾ ਹੈ। ਚੋਣਾਂ ਤੋਂ ਪਹਿਲਾਂ ਕਾਂਗਰਸ ਅਤੇ ਅਕਾਲੀ ਦਲ ਇੱਥੇ ਰੈਲੀਆਂ ਕਰਦੇ ਹਨ। ਇੱਥੇ ਰੈਲੀ ਕਰਕੇ ਹੀ ਪਾਰਟੀਆਂ ਆਪਣੇ ਚੋਣ ਅਭਿਆਨ ਦੀ ਸ਼ੁਰੂਆਤ ਕਰਦਿਆਂ ਹਨ। ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਹੋ ਚੁੱਕਾ ਹੈ ਅਤੇ ਦੋਵੇਂ ਇਕੱਠੇ ਚੋਣ ਲੜ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਨੇ ਰੈਲੀ ਲਈ ਵੱਡੀ ਗਿਣਤੀ ਵਿੱਚ ਵਰਕਰਾਂ ਨੂੰ ਜੁਟਾਉਣ ਦੇ ਵੀ ਪ੍ਰਬੰਧ ਕੀਤੇ ਹਨ। ਇਸ ਰੈਲੀ ਵਿੱਚ ਅਕਾਲੀ ਦਲ ਦੀ ਪੂਰੀ ਲੀਡਰਸ਼ਿਪ ਦੇ ਨਾਲ-ਨਾਲ ਬਹੁਜਨ ਸਮਾਜ ਪਾਰਟੀ ਦੀ ਕੌਮੀ ਲੀਡਰਸ਼ਿਪ ਵੀ ਪਹੁੰਚ ਰਹੀ ਹੈ। ਰਾਤ ਨੂੰ ਹੀ ਆਗੂ ਤੇ ਵਰਕਰ ਪਹੁੰਚਣੇ ਸ਼ੁਰੂ ਹੋ ਗਏ। ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਇਹ ਰੈਲੀ ਇਤਿਹਾਸ ਸਿਰਜੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ