ਸਾਡੇ ਨਾਲ ਸ਼ਾਮਲ

Follow us

18.6 C
Chandigarh
Monday, March 2, 2026
More
    Home Breaking News Kotkapura Fir...

    Kotkapura Fire News: ਕੋਟਕਪੂਰਾ ਦੇ ਪ੍ਰੇਮ ਨਗਰ ’ਚ ਬਿਊਟੀ ਪਾਰਲਰ ਨੂੰ ਲੱਗੀ ਅੱਗ, ਸਾਰਾ ਸਮਾਨ ਸੜ ਕੇ ਸੁਆਹ

    Kotkapura Fire News
    ਕੋਟਕਪੂਰਾ: ਗੁਰਪ੍ਰੀਤ ਕੌਰ ਅਤੇ ਉਸ ਦੀ ਮਾਤਾ ਪਾਰਲਰ ’ਚ ਲੱਗੀ ਅੱਗ ਸਬੰਧੀ ਜਾਣਕਾਰੀ ਦਿੰਦੇ ਹੋਏ।

    Kotkapura Fire News: ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਦੇ ਪ੍ਰੇਮ ਨਗਰ ਵਿਖੇ ਐਤਵਾਰ ਸਵੇਰੇ ਇੱਕ ਬਿਊਟੀ ਪਾਰਲਰ ਨੂੰ ਅਚਾਨਕ ਅੱਗ ਲੱਗਣ ਕਾਰਨ ਅੰਦਰ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਜਾਣਕਾਰੀ ਅਨੁਸਾਰ ਕੁਝ ਸਮਾਂ ਪਹਿਲਾਂ ਹੀ ਪਾਰਲਰ ਦੀ ਸੰਚਾਲਿਕਾ ਸਫਾਈ ਕਰਨ ਤੋਂ ਬਾਅਦ ਜੋਤ ਜਗਾ ਕੇ ਆਪਣੇ ਘਰ ਗਈ ਸੀ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਅੱਗ ਜੋਤ ਕਾਰਨ ਲੱਗੀ ਹੋ ਸਕਦੀ ਹੈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਲੋਕਾਂ ਦੀ ਮੱਦਦ ਨਾਲ ਅੱਗ ’ਤੇ ਕਾਬੂ ਪਾਇਆ ਗਿਆ, ਪਰ ਉਦੋਂ ਤੱਕ ਪਾਰਲਰ ਦਾ ਸਾਰਾ ਸਮਾਨ ਸੜ ਚੁੱਕਿਆ ਸੀ।

    ਮਿਲੀ ਜਾਣਕਾਰੀ ਮੁਤਾਬਕ ਗੁਰਪ੍ਰੀਤ ਕੌਰ ਨਾਮਕ ਲੜਕੀ ਵੱਲੋਂ ਪ੍ਰੇਮ ਨਗਰ ਵਿੱਚ ਇੱਕ ਦੁਕਾਨ ਕਿਰਾਏ ’ਤੇ ਲੈ ਕੇ ਬਿਊਟੀ ਪਾਰਲਰ ਚਲਾਇਆ ਜਾ ਰਿਹਾ ਸੀ। ਐਤਵਾਰ ਸਵੇਰੇ ਵੀ ਉਹ ਹਰ ਰੋਜ਼ ਦੀ ਤਰ੍ਹਾਂ ਪਾਰਲਰ ’ਤੇ ਆਈ ਅਤੇ ਸਾਫ-ਸਫਾਈ ਕਰਨ ਤੋਂ ਬਾਅਦ ਜੋਤ ਜਗਾ ਕੇ ਘਰ ਚਲੀ ਗਈ। ਕੁਝ ਸਮੇਂ ਬਾਅਦ ਉਸ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ।

    ਇਹ ਵੀ ਪੜ੍ਹੋ: Iran News: ਈਰਾਨ ਦੇ ਸੁਪਰੀਮ ਲੀਡਰ ਦੀ ਮੌਤ ਤੋਂ ਬਾਅਦ ਈਰਾਨ ਨੇ ਕੀਤਾ ਵੱਡਾ ਐਲਾਨ!

    ਗੁਰਪ੍ਰੀਤ ਕੌਰ ਅਤੇ ਉਸ ਦੀ ਮਾਤਾ ਨੇ ਦੱਸਿਆ ਕਿ ਇਸ ਅੱਗ ਕਾਰਨ ਉਨ੍ਹਾਂ ਦਾ ਕਾਫੀ ਆਰਥਿਕ ਨੁਕਸਾਨ ਹੋਇਆ ਹੈ ਅਤੇ ਪਾਰਲਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ। ਇਸ ਮੌਕੇ ’ਤੇ ਮੁਹੱਲਾ ਨਿਵਾਸੀ ਸੁਰਿੰਦਰ ਕੁਮਾਰ ਨੇ ਕਿਹਾ ਕਿ ਇਹ ਪਰਿਵਾਰ ਬਹੁਤ ਜ਼ਰੂਰਤਮੰਦ ਹੈ ਅਤੇ ਇਸ ਹਾਦਸੇ ਕਾਰਨ ਉਨ੍ਹਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪ੍ਰਭਾਵਿਤ ਪਰਿਵਾਰ ਨੂੰ ਆਰਥਿਕ ਮੱਦਦ ਪ੍ਰਦਾਨ ਕੀਤੀ ਜਾਵੇ। Kotkapura Fire News