Sunam Fire Incident: ਸੁਨਾਮ ‘ਚ ਫਰਨੀਚਰ ਦੀ ਦੁਕਾਨ ਨੂੰ ਲੱਗੀ ਅੱਗ

Sunam Fire Incident
ਸੁਨਾਮ: ਅੱਗ ਤੋਂ ਬਾਅਦ ਖਿਲਰਿਆ ਸਮਾਨ

ਜਿਆਦਾ ਨੁਕਸਾਨ ਤੋਂ ਰਿਹਾ ਬਚਾਾਅ

Sunam Fire Incident: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸਥਾਨਕ ਸ਼ਹਿਰ ਦੇ ਸਿਟੀ ਰੋਡ ’ਤੇ ਇੱਕ ਫਰਨੀਚਰ ਦੀ ਦੁਕਾਨ ਨੂੰ ਰਾਤ ਅੱਗ ਲੱਗ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਮਾਲਕ ਨੇ ਦੱਸਿਆ ਕਿ ਉਹਨਾਂ ਨੂੰ ਸਵੇਰੇ 3 ਵਜੇ ਚੌਂਕੀਦਾਰ ਨੇ ਦੱਸਿਆ ਕਿ ਉਹਨਾਂ ਦੀ ਦੁਕਾਨ ਦੇ ਵਿੱਚੋਂ ਧੂੰਆਂ ਨਿਕਲ ਰਿਹਾ ਹੈ। ਉਹਨਾਂ ਜਦੋਂ ਗੇਟ ਖੋਲ੍ਹਿਆ ਗਿਆ ਤਾਂ ਅੰਦਰ ਅੱਗ ਲੱਗੀ ਹੋਈ ਸੀ ਤਾਂ ਮੌਕੇ ’ਤੇ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਪੁੱਜੀਆਂ ਅਤੇ ਪੁਲਿਸ ਕਰਮਚਾਰੀਆਂ ਵੱਲੋਂ ਉਹਨਾਂ ਦੀ ਬਹੁਤ ਜ਼ਿਆਦਾ ਮੱਦਦ ਕੀਤੀ ਗਈ ਜਿਸ ਦੇ ਨਾਲ ਅੱਗ ’ਤੇ ਕਾਬੂ ਪਾਇਆ ਗਿਆ। ਉਹਨਾਂ ਕਿਹਾ ਅੱਗ ਤੇ’ ਛੇਤੀ ਕਾਬੂ ਪਾ ਲਿਆ ਗਿਆ ਜਿਸ ਨਾਲ ਜਿਆਦਾ ਨੁਕਸਾਨ ਹੋਣ ਤੋਂ ਬਚਾਾਅ ਹੋ ਗਿਆ। ਪ੍ਰੰਤੂ ਸ਼ੋਅ ਰੂਮ ਦਾ ਨੁਕਸਾਨ ਜ਼ਰੂਰ ਹੋਇਆ ਹੈ।

Sunam Fire Incident
ਸੁਨਾਮ: ਅੱਗ ਤੋਂ ਬਾਅਦ ਖਿਲਰਿਆ ਸਮਾਨ ਅਤੇ ਜਾਣਕਾਰੀ ਦਿੰਦਾ ਹੋਇਆ ਦੁਕਾਨਦਾਰ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਗਾਇਕ ਨੇ ਦੱਸਿਆ ਜਾਨ ਨੂੰ ਖਤਰਾ, ਜਾਣੋ ਕੀ ਹੈ ਪੂਰਾ ਮਾਮਲਾ