Barnala News: ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰਾਂ ਨੇ ਅੱਗ ’ਤੇ ਕਾਬੂ ਪਾਉਣ ’ਚ ਨਿਭਾਈ ਅਹਿਮ ਭੂਮਿਕਾ
Barnala News: ਬਰਨਾਲਾ (ਜਸਵੀਰ ਗਹਿਲ)। ਬਰਨਾਲਾ ਵਿਖੇ ਉਸ ਸਮੇਂ ਸਥਿਤੀ ਤਣਾਅਪੂਰਨ ਬਣ ਗਈ ਜਦੋਂ ਸ਼ਹਿਰ ਦੇ ਤਰਕਸ਼ੀਲ ਚੌਂਕ ਨੇੜੇ ਇੱਕ ਕਬਾੜ ਦੇ ਡੰਪ ਵਿੱਚ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਅਸਮਾਨ ਛੂਹ ਰਹੀਆਂ ਸਨ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਸੂਚਨਾ ਮਿਲਦਿਆਂ ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਮੌਕੇ ’ਤੇ ਪੁੱਜ ਕੇ ਬਚਾਅ ਕਾਰਜ ਆਰੰਭ ਦਿੱਤੇ। ਦੂਜੇ ਪਾਸੇ ਸੂਚਨਾ ਮਿਲਦਿਆਂ ਹੀ ਡੇਰਾ ਸੱਚਾ ਸੌਦਾ ਸਰਸਾ ਦੀ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੀ ਸਥਾਨਕ ਇਕਾਈ ਦੇ ਸੇਵਾਦਾਰ ਵੀ ਮੌਕੇ ’ਤੇ ਅੱਗ ਬੁਝਾਉਣ ’ਚ ਜੁੱਟ ਗਏ।

ਮੌਕੇ ’ਤੇ ਪਹੁੰਚੇ ਫਾਇਰ ਬ੍ਰਿਗੇਡ ਅਫ਼ਸਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸਾਢੇ ਤਿੰਨ ਕੁ ਵਜੇ ਦੇ ਕਰੀਬ ਅੱਗ ਲੱਗਣ ਦੀ ਸੂਚਨਾ ਮਿਲੀ। ਜਿਸ ਉਪਰੰਤ ਉਨ੍ਹਾਂ ਫਾਇਰ ਗੱਡੀਆਂ ਸਮੇਤ ਮੌਕੇ ’ਤੇ ਪੁੱਜ ਕੇ ਬਚਾ ਕਾਰਜ ਆਰੰਭ ਦਿੱਤੇ। ਉਹਨਾਂ ਦੱਸਿਆ ਕਿ ਤਕਰੀਬਨ 20 ਟੈਂਕਰ ਅੱਗ ਬਝਾਉਣ ਲਈ ਵਰਤੇ ਗਏ। ਉਨ੍ਹਾਂ ਇਹ ਵੀ ਕਿਹਾ ਕਿ ਅੱਗ ਲੱਗਣ ਦੇ ਕਾਰਨਾ ਸੰਬੰਧੀ ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।

Read Also : ਉੱਤਰ ਭਾਰਤ ’ਚ ਕੜਾਕੇ ਦੀ ਠੰਢ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ














