ਸਾਡੇ ਨਾਲ ਸ਼ਾਮਲ

Follow us

19.9 C
Chandigarh
Monday, February 23, 2026
More
    Home Breaking News Ludhiana News...

    Ludhiana News: ਕੱਪੜਾ ਗੋਦਾਮ ’ਚ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ

    Ludhiana News

    Ludhiana News: ਲੁਧਿਆਣਾ (ਸੁਰਿੰਦਰ ਕੁਮਾਰ ਸ਼ਰਮਾ)। ਲੁਧਿਆਣਾ ਦੇ ਟਿੱਬਾ ਰੋਡ ਸਥਿਤ ਸਟਾਰ ਸਿਟੀ ਇਲਾਕੇ ’ਚ ਸੋਮਵਾਰ ਦੁਪਹਿਰ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਇੱਕ ਕੱਪੜਾ ਰਹਿੰਦ-ਖੂੰਹਦ ਦੇ ਗੋਦਾਮ ’ਚ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਤੀਬਰ ਸੀ ਕਿ ਕਾਲੇ ਧੂੰਏਂ ਦਾ ਸੰਘਣਾ ਗੁਬਾਰ ਅਸਮਾਨ ਵਿੱਚ ਚੜ੍ਹ ਗਿਆ ਅਤੇ ਪੂਰੇ ਇਲਾਕੇ ਵਿੱਚ ਭਾਜੜ ਪੈ ਗਈ।

    ਜਾਣਕਾਰੀ ਅਨੁਸਾਰ ਇਹ ਹਾਦਸਾ ਕਰੀਬ ਦੁਪਹਿਰ 12 ਵਜੇ ਵਾਪਰਿਆ। ਸਥਾਨਕ ਨਿਵਾਸੀਆਂ ਨੇ ਦੱਸਿਆ ਕਿ ਪਹਿਲਾਂ ਗੋਦਾਮ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਗਿਆ ਅਤੇ ਕੁਝ ਹੀ ਪਲਾਂ ਵਿੱਚ ਅੱਗ ਦੀਆਂ ਉੱਚੀਆਂ ਲਪਟਾਂ ਦਿਖਾਈ ਦੇਣ ਲੱਗੀਆਂ। ਤੁਰੰਤ ਫਾਇਰ ਬ੍ਰਿਗੇਡ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ। ਤੰਗ ਗਲੀਆਂ ਅਤੇ ਰਿਹਾਇਸ਼ੀ ਖੇਤਰ ਹੋਣ ਕਾਰਨ ਅੱਗ ਬੁਝਾਊ ਵਾਹਨਾਂ ਨੂੰ ਘਟਨਾ ਸਥਾਨ ਤੱਕ ਪਹੁੰਚਣ ਵਿੱਚ ਮੁਸ਼ਕਲਾਂ ਆਈਆਂ। ਫਿਰ ਵੀ ਕਰੀਬ ਘੰਟਿਆਂ ਦੀ ਮਿਹਨਤ ਤੋਂ ਬਾਅਦ ਅੱਗ ’ਤੇ ਕਾਬੂ ਪਾ ਲਿਆ ਗਿਆ ਅਤੇ ਇਸਨੂੰ ਨੇੜਲੇ ਘਰਾਂ ਤੱਕ ਫੈਲਣ ਤੋਂ ਰੋਕ ਲਿਆ ਗਿਆ। Ludhiana News

    Read Also : ਹੁਣ ਸਰਕਾਰ ਸਾਈਕਲ ਖਰੀਦਣ ਲਈ ਵੀ ਦੇ ਰਹੀ ਐ 3000 ਰੁਪਏ, ਇਸ ਤਰ੍ਹਾਂ ਮਿਲਦਾ ਐ ਲਾਭ

    ਘਟਨਾ ਦੀ ਸੂਚਨਾ ਮਿਲਣ ’ਤੇ ਗੋਦਾਮ ਮਾਲਕ ਰਾਜੇਸ਼ ਗੁਪਤਾ ਮੌਕੇ ’ਤੇ ਪਹੁੰਚੇ। ਉਨ੍ਹਾਂ ਕਿਹਾ ਇਸ ਇਲਾਕੇ ਵਿੱਚ ਉਸ ਦੇ ਚਾਰ ਗੋਦਾਮ ਹਨ, ਜਿਨ੍ਹਾਂ ਵਿੱਚੋਂ ਇੱਕ ਵਿੱਚ ਅਚਾਨਕ ਅੱਗ ਲੱਗੀ। ਅੱਗ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

    ਇਸ ਘਟਨਾ ਤੋਂ ਬਾਅਦ ਇਲਾਕੇ ਦੇ ਵਸਨੀਕਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲਿਆ। ਲੋਕਾਂ ਦਾ ਦੋਸ਼ ਹੈ ਕਿ ਰਿਹਾਇਸ਼ੀ ਖੇਤਰ ਵਿੱਚ ਵੱਡੇ ਪੱਧਰ ’ਤੇ ਵਪਾਰਕ ਗੋਦਾਮ ਚੱਲ ਰਹੇ ਹਨ, ਜਿਹੜੇ ਬਿਨਾਂ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕੀਤੇ ਬਣਾਏ ਗਏ ਹਨ। ਸਥਾਨਕ ਲੋਕਾਂ ਨੇ ਦੱਸਿਆ ਕਿ ਸਿਰਫ ਇੱਕ ਹਫ਼ਤਾ ਪਹਿਲਾਂ ਨੇੜਲੇ ਗੋਦਾਮ ਵਿੱਚ ਵੀ ਅੱਗ ਲੱਗਣ ਦੀ ਘਟਨਾ ਵਾਪਰੀ ਸੀ, ਪਰ ਪ੍ਰਸ਼ਾਸਨ ਵੱਲੋਂ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਗਈ।