ਸਾਡੇ ਨਾਲ ਸ਼ਾਮਲ

Follow us

33 C
Chandigarh
Tuesday, March 10, 2026
More
    Home Breaking News Electricity A...

    Electricity Amendment Bill Protest: ਬਿਜਲੀ ਸੋਧ ਬਿੱਲ ਨੂੰ ਲੋਕ ਸਭਾ ’ਚ ਪੇਸ਼ ਕਰਨ ਦੇ ਵਿਰੋਧ ’ਚ ਰੋਸ ਪ੍ਰਦਰਸ਼ਨ ਕੀਤਾ

    Electricity Amendment Bill Protest
    Electricity Amendment Bill Protest: ਬਿਜਲੀ ਸੋਧ ਬਿੱਲ ਨੂੰ ਲੋਕ ਸਭਾ ’ਚ ਪੇਸ਼ ਕਰਨ ਦੇ ਵਿਰੋਧ ’ਚ ਰੋਸ ਪ੍ਰਦਰਸ਼ਨ ਕੀਤਾ

    Electricity Amendment Bill Protest: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪਾਵਰ ਸੈਕਟਰ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ਉੱਤੇ ਫਰੀਦਕੋਟ ਡਿਵੀਜ਼ਨ ਦਫ਼ਤਰ ਅੱਗੇ ਟੈਕਨੀਕਲ ਸਰਵਿਸਿਜ਼ ਯੂਨੀਅਨ ,ਪੈਨਸ਼ਨਰ ਐਸੋਸ਼ੀਏਸ਼ਨ ਅਤੇ ਸੀਐਚਬੀ ਕਾਮਿਆਂ ਵੱਲੋਂ ਸਾਂਝੇ ਤੌਰ ’ਤੇ ਕੇਂਦਰ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ ਨੂੰ ਲੋਕ ਸਭਾ ਵਿੱਚ ਪੇਸ਼ ਕਰਨ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜੀਆਂ ਗਈਆਂ।

    ਇਸ ਮੌਕੇ ਰੋਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਹਰਪ੍ਰੀਤ ਸਿੰਘ ਫਰੀਦਕੋਟ ਜਸਵੀਰ ਸਿੰਘ ਡਵੀਜ਼ਨ ਸਕੱਤਰ ਪੈਨਸ਼ਨਰ ਐਸੋਸ਼ੀਏਸ਼ਨ ਸੁਖਚੈਨ ਸਿੰਘ ਸਰਕਲ ਪ੍ਰਧਾਨ ਸੀਐਚਬੀ ਕੰਟਰੈਕਟ ਵਰਕਰ ਯੂਨੀਅਨ ਇਕਬਾਲ ਸਿੰਘ ਪ੍ਰਧਾਨ ਦਿਹਾਤੀ ਫਰੀਦਕੋਟ ਸੁਖਚੈਨ ਸਿੰਘ ਬਰਾੜ ਪ੍ਰਧਾਨ ਸ਼ਹਿਰੀ ਫਰੀਦਕੋਟ ਨੇ ਦੱਸਿਆ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ 2025 ਨੂੰ ਲੋਕ ਸਭਾ ਵਿੱਚ ਪਾਸ ਕਰਕੇ ਸਮੁੱਚੇ ਦੇਸ਼ ਦੇ ਬਿਜਲੀ ਬੋਰਡਾਂ ਨੂੰ ਪ੍ਰਾਈਵੇਟ ਹੱਥਾਂ ਵਿੱਚ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਨਾਲ ਬਿਜਲੀ ਸਪਲਾਈ ਉੱਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਹੋ ਜਾਵੇਗਾ ਅਤੇ ਬਿਜਲੀ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਜਾਵੇਗੀ।

    ਇਹ ਵੀ ਪੜ੍ਹੋ: Amloh News: ਅਮਲੋਹ ‘ਚ ਮੇਲੇ ਦੌਰਾਨ ਲੱਗੀਆਂ ਰੌਣਕਾਂ, ਦੂਰ-ਦੁਰਾਡੇ ਖੇਤਰਾਂ ਤੋਂ ਪਹੁੰਚੇ ਲੋਕ

    ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਬਿਜਲੀ ਨੂੰ ਆਪਣੇ ਵੋਟ ਬੈਂਕ ਲਈ ਵਰਤਿਆ ਜਾਂਦਾ ਰਿਹਾ ਹੈ, ਜਿਸ ਕਾਰਨ ਇਹਨਾਂ ਖੁਦਮੁਖਤਿਆਰ ਅਦਾਰਿਆਂ ਨੂੰ ਘਾਟੇ ਵਿੱਚ ਦਿਖਾ ਕੇ ਪ੍ਰਾਈਵੇਟ ਕੰਪਨੀਆਂ ਨੂੰ ਵੇਚਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਨੂੰ ਬਿਜਲੀ ਕਾਮੇ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਜਿੱਥੇ ਕੇਂਦਰ ਦੀ ਮੋਦੀ ਸਰਕਾਰ ਬਿਜਲੀ ਬੋਰਡ ਨੂੰ ਪ੍ਰਾਈਵੇਟ ਕੰਪਨੀਆਂ ਨੂੰ ਵੇਚ ਰਹੀ ਹੈ ਉੱਥੇ ਹੀ ਪੰਜਾਬ ਸਰਕਾਰ ਬਿਜਲੀ ਬੋਰਡ ਦੀਆਂ ਜ਼ਮੀਨਾਂ ਨੂੰ ਵੇਚਣ ਲਈ ਤਰਲੋਮੱਛੀ ਹੋ ਰਹੀ, ਜਿਸ ਖਿਲਾਫ਼ ਪਾਵਰ ਸੈਕਟਰ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। Electricity Amendment Bill Protest

    ਆਉਣ ਵਾਲੀ 28 ਮਾਰਚ ਨੂੰ ਬਿਜਲੀ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ। ਜੇਕਰ ਕੇਂਦਰ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ ਪਾਸ ਕੀਤਾ ਜਾਂਦਾ ਹੈ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਾਲਾ ਦਿਵਸ ਮਨਾਉਦੇ ਹੋਏ ਰੇਲਾਂ ਰੋਕੀਆਂ ਜਾਣਗੀਆਂ ਅਤੇ ਟੋਲ਼ ਪਲਾਜ਼ਿਆਂ ਨੂੰ ਫਰੀ ਕੀਤਾ ਜਾਵੇਗਾ। ਇਸ ਪ੍ਰੋਗਰਾਮ ਵਿੱਚ ਬਿਜਲੀ ਕਾਮਿਆਂ ਵੱਲੋਂ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਬੁਲਾਰਿਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਵਾਲੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਉੱਤੇ ਚੰਡੀਗੜ੍ਹ ਵਿਖੇ ਕੀਤੇ ਜ਼ਬਰ ਦੀ ਸਖ਼ਤ ਨਿਖੇਧੀ ਕੀਤੀ ਗਈ। ਪੰਜਾਬ ਸਰਕਾਰ ਵੱਲੋਂ ਆਪਣੇ ਆਖ਼ਰੀ ਬਜਟ ਵਿੱਚ ਕੱਚੇ ਕਾਮਿਆਂ ਨੂੰ ਪੱਕਾ ਕਰਨ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਡੀਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ, ਜਿਸ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਬਹੁਤ ਰੋਸ ਹੈ ਜਿਸ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਜਿਸ ਬਿਜਲੀ ਕਾਮਿਆਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ ।