
ਕਿਹਾ, ਨਸ਼ਾ ਤਸਕਰਾਂ ਖਿਲਾਫ ਸਰਕਾਰ ਦੀ ਸਖਤ ਕਾਰਵਾਈ ’ਤੇ ਲੋਕਾਂ ’ਚ ਵਧ ਰਿਹਾ ਵਿਸ਼ਵਾਸ | Drug Free Punjab Campaign
Drug Free Punjab Campaign: (ਅਨਿਲ ਲੁਟਾਵਾ) ਅਮਲੋਹ। ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਅਮਲੋਹ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਲੋਕਾਂ ਵੱਲੋਂ ਵੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਜਾ ਰਹੀ। ਵਿਧਾਇਕ ਗੈਰੀ ਬੜਿੰਗ ਵੱਲੋਂ ਅਮਲੋਹ ਸ਼ਹਿਰ ਦੇ ਵਾਰਡ ਨੰਬਰ 12 ਵਿਖੇ ਨਗਰ ਕੌਂਸਲ ਪ੍ਰਧਾਨ ਸਿਕੰਦਰ ਸਿੰਘ ਗੋਗੀ ਦੀ ਅਗਵਾਈ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੋਏ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਹ ਵੀ ਪੜ੍ਹੋ: Chetak Express Train: ਰੇਲ ਯਾਤਰੀਆਂ ਲਈ ਵੱਡੀ ਖਬਰ, ਇਸ ਰੂਟ ’ਤੇ ਚੱਲੇਗੀ ਚੇਤਕ ਐਕਸਪ੍ਰੈਸ ਟ੍ਰੇਨ
ਇਸ ਮੌਕੇ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਨਸ਼ਿਆਂ ਖਿਲਾਫ ਇਹ ਜਨ ਅੰਦੋਲਨ ਹੈ ਜਿਸ ਨੂੰ ਸਭ ਦੀ ਭਾਗੀਦਾਰੀ ਨਾਲ ਸਫਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਿਆਂ ਤੋਂ ਪੀੜਤ ਹੋਵੇ ਤਾਂ ਉਸਨੂੰ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਸਰਕਾਰ ਦੁਆਰਾ ਹਰੇਕ ਨਸਾ ਪੀੜਤ ਦਾ ਮੁਫਤ ਇਲਾਜ ਕਰਨ ਦੀ ਸੁਵਿਧਾ ਪ੍ਰਦਾਨ ਕੀਤੀ ਗਈ ਹੈ। ਵਿਧਾਇਕ ਗੈਰੀ ਬੜਿੰਗ ਨੇ ਦੱਸਿਆ ਕਿ ਅਜਿਹਾ ਪਹਿਲੀ ਵਾਰ ਸੰਭਵ ਹੋਇਆ ਹੈ ਜਦੋਂ ਵੱਡੇ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੋਵੇ ਜਿਸ ਨਾਲ ਲੋਕਾਂ ਦੇ ਮਨਾਂ ਵਿੱਚ ਸਰਕਾਰ ਪ੍ਰਤੀ ਵਿਸਵਾਸ਼ ਹੋਰ ਪਰਪੱਕ ਹੋਇਆ ਹੈ ਅਤੇ ਲੋਕ ਵੀ ਹੁਣ ਖੁੱਲ੍ਹ ਕੇ ਨਸ਼ਾ ਤਸਕਰਾਂ ਖਿਲਾਫ ਸਾਹਮਣੇ ਆਉਣ ਲੱਗ ਪਏ ਹਨ। Drug Free Punjab Campaign
ਇਸ ਮੌਕੇ ਨਗਰ ਕੌਂਸਲ ਅਮਲੋਹ ਦੇ ਪ੍ਰਧਾਨ ਸਿਕੰਦਰ ਸਿੰਘ ਗੋਗੀ, ਥਾਣਾ ਅਮਲੋਹ ਦੇ ਮੁਖੀ ਬਲਜਿੰਦਰ ਸਿੰਘ, ਟਰਾਂਸਪੋਰਟ ਐਸੋਸੀਏਸਨ ਦੇ ਪ੍ਰਧਾਨ ਸਿੰਗਾਰਾ ਸਿੰਘ ਸਲਾਣਾ, ਮਾਰਕਿਟ ਕਮੇਟੀ ਦੀ ਚੇਅਰਪਰਸਨ ਬੀਬੀ ਸੁੱਖਵਿੰਦਰ ਕੌਰ ਗਹਿਲੋਤ , ਪ੍ਰਧਾਨ ਦਰਸਨ ਸਿੰਘ ਚੀਮਾ,ਰੌਸਨ ਲਾਲ ਸੂਦ, ਭਾਗ ਸਿੰਘ, ਦਰਸਨ ਸਿੰਘ ਭੱਦਲਥੂਹਾ,ਕੌਂਸਲਰ ਲਵਪ੍ਰੀਤ ਸਿੰਘ ਲਵੀ ,ਕੌਂਸਲਰ ਜਗਤਾਰ ਸਿੰਘ, ਵਿਨੋਦ ਅਬਰੋਲ, ਜਗਦੇਵ ਸਿੰਘ, ਕੁਲਦੀਪ ਕੁਮਾਰ ਦੀਪਾ, ਪਾਲੀ ਅਰੋੜਾ, ਤਰਨਦੀਪ ਸਿੰਘ ਬਦੇਸ, ਮੋਨੀ ਪੰਡਿਤ ਆਦਿ ਮੌਜ਼ੂਦ ਸਨ।