ਸਾਡੇ ਨਾਲ ਸ਼ਾਮਲ

Follow us

17.8 C
Chandigarh
Saturday, February 14, 2026
More
    Home Breaking News ਖਹਿਰਾ ਦੀ ਪਾਰਟ...

    ਖਹਿਰਾ ਦੀ ਪਾਰਟੀ ‘ਚ ਸ਼ਾਮਲ ਹੋਏ ਮਾਸਟਰ ਬਲਦੇਵ ਸਿੰਘ

    Master Baldev Singh attended Khahera's party

    ਜਲੰਧਰ। ਆਮ ਆਦਮੀ ਪਾਰਟੀ ‘ਚੋਂ ਅਸਤੀਫਾ ਦੇਣ ਵਾਲੇ ਜੈਤੋਂ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਅੱਜ ਸੁਖਪਾਲ ਖਹਿਰਾ ਦੀ ਪਾਰਟੀ ‘ਪੰਜਾਬੀ ਏਕਤਾ ਪਾਰਟੀ’ ਜੁਆਇਨ ਕਰ ਲਈ ਹੈ। ਇਸ ਮੌਕੇ ਸੁਖਪਾਲ ਖਹਿਰਾ ਨੇ ਕਿਹਾ ਕਿ ਬਲਦੇਵ ਸਿੰਘ ਨੂੰ ਪਾਰਟੀ ‘ਚ ਵੱਡੀ ਜ਼ਿੰਮੇਵਾਰੀ ਦਿੱਤੀ ਜਾਵੇਗੀ। ਜਾਣਕਾਰੀ ਮੁਤਾਬਕ ਮਾਸਟਰ ਬਲਦੇਵ ਸਿੰਘ ਨੇ ਬੀਤੇ ਦਿਨ ਆਮ ਆਦਮੀ ਪਾਰਟੀ ‘ਚੋਂ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਮਾਸਟਰ ਬਲਦੇਵ ਨੇ ਕੇਜਰੀਵਾਲ ਨੂੰ ਭੇਜੇ ਅਸਤੀਫੇ ‘ਚ ਦਿਲ ਖੋਲ ਕੇ ਮੇਹਣੇ ਮਾਰੇ ਹਨ। ਬਲਦੇਵ ਸਿੰਘ ਨੇ ਲਿਖਿਆ ਹੈ ਕਿ ਉਹ ਦੁਖੀ ਮਨ ਨਾਲ ਅਸਤੀਫਾ ਦੇ ਰਹੇ ਹਨ ਕਿਉਂਕਿ ਪਾਰਟੀ ਆਪਣੀ ਮੁੱਢਲੀ ਵਿਚਾਰਧਾਰਾ ਅਤੇ ਸਿਧਾਂਤਾਂ ਤੋਂ ਪੂਰੀ ਮਰਾਂ ਭਟਕ ਚੁੱਕੀ ਹੈ ਅਤੇ ਉਨ੍ਹਾਂ ਨੇ ਸਿਧਾਂਤਾਂ ਨੂੰ ਛਿੱਕੇ ਟੰਗ ਦਿੱਤਾ ਗਿਆ ਹੈ। ਇਸ ਲਈ ਉਹ ਹੁਣ ਪਾਰਟੀ ਦਾ ਹਿੱਸਾ ਬਣ ਕੇ ਨਹੀਂ ਰਹਿ ਸਕਦੇ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here