66 ਕਿਲੋ ਅਫੀਮ ਰਿਕਵਰੀ ਦੇ ਮਾਮਲੇ ‘ਚ ਮਾਸਟਰਮਾਈਂਡ ਝਾਰਖੰਡ ਤੋਂ ਕਾਬੂ

Opium

ਫਾਜ਼ਿਲਕਾ (ਰਜਨੀਸ਼ ਰਵੀ)। Opium : ਫਾਜ਼ਿਲਕਾ ਪੁਲਿਸ ਵੱਲੋ ਪਿਛਲੇ ਦਿਨੀਂ 66 ਕਿਲੋਗ੍ਰਾਮ ਅਫ਼ੀਮ ਦੀ ਵੱਡੀ ਰਿਕਵਰੀ ਮਾਸਟਰ ਮਾਇੰਡ ਨੂੰ ਝਾਰਖੰਡ ਤੋਂ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਤੋਂ ਪਹਿਲਾਂ 66 ਕਿਲੋਗ੍ਰਾਮ ਅਫ਼ੀਮ ਬਰਾਮਦ ਕਰਕੇ ਦੋ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਸੀ। ਜਿਸਤੇ ਮੁੱਕਦਮਾ ਐਨ ਡੀ ਪੀ ਐਸ ਐਕਟ ਦਰਜ ਰਜਿਸਟਰ ਕਰਕੇ ਕਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਸੀ। ਜਿਸ ਵਿੱਚ ਦੋ ਦੋਸ਼ੀਆਂ ਨੂੰ ਮੌਕਾ ਪਰ ਕਾਬੂ ਕੀਤਾ ਗਿਆ ਸੀ, ਜਦਕਿ ਇਸ ਮੁੱਕਦਮਾ ਵਿੱਚ ਨਾਮਜ਼ਦ ਹੋਰ ਦੋਸ਼ੀਆਂ ਨੂੰ ਕਾਬੂ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ।

ਫਾਜ਼ਿਲਕਾ ਦੇ ਐਸਐਸਪੀ ਡਾਕਟਰ ਪ੍ਰਗਿਆ ਜੈਨ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਫਾਜ਼ਿਲਕਾ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ ਜਦੋਂ ਇਸ ਕੇਸ ਵਿੱਚ ਮਾਸਟਰ ਮਾਇੰਡ ਕਮਲ ਖ਼ਾਨ ਜੋ ਕਿ ਝਾਰਖੰਡ ਦਾ ਰਹਿਣ ਵਾਲਾ ਹੈ ਨੂੰ ਚਾਰ ਕੱਢ ਜਾ ਕੇ ਫਾਈਲ ਕੱਪੜ ਦੀ ਸਪੈਸ਼ਲ ਟੀਮ ਵੱਲੋਂ ਗ੍ਰਿਫਤਾਰ ਕੀਤਾ ਗਿਆ। (Opium)

Also Read : ਮਾਨਸਾ ਦੀਆਂ ਸੜਕਾਂ ਤੇ ਕਿਸਾਨਾਂ ਨੇ ਲਾਇਆ ਝੋਨਾ

ਕਮਲ ਖਾਨ ਉੱਥੋਂ ਟਰੱਕਾਂ ਵਿੱਚ ਅਫ਼ੀਮ ਲੋਡ ਕਰਵਾ ਕੇ ਪੰਜਾਬ ਭੇਜਦਾ ਸੀ। ਜਿਸਨੂੰ ਪਕੜਨ ਲਈ ਫਾਜ਼ਿਲਕਾ ਪੁਲਿਸ ਦੀ ਸਪੈਸ਼ਲ ਟੀਮ ਪਿਛਲੇ ਕੁਝ ਦਿਨਾਂ ਤੋਂ ਝਾਰਖੰਡ ਜਾ ਕੇ ਉਸ ਬਾਰੇ ਖੁਫੀਆ ਸੋਰਸ ਲਾ ਕੇ ਪਕੜਨ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਸੀ, ਜਿਸ ਵਿੱਚ ਕਾਮਯਾਬੀ ਹਾਸਲ ਕੀਤੀ ਗਈ ਹੈ। ਪਕੜੇ ਗਏ ਦੋਸ਼ੀ ਦੀ ਪ੍ਰੋਪਰਟੀ ਅਤੇ ਇਸਦੇ ਪੰਜਾਬ ਵਿੱਚ ਲਿੰਕ ਬਾਰੇ ਪੜਤਾਲ ਕੀਤੀ ਜਾ ਰਹੀ ਹੈ। ਆਉਣ ਵਾਲੇ ਸਮੇਂ ਵਿੱਚ ਇਸ ਕੇਸ ਵਿੱਚ ਹੋਰ ਵੀ ਡੂੰਘਾਈ ਨਾਲ ਤਫਤੀਸ਼ ਕਰਕੇ ਹੋਰ ਵੀ ਅਫ਼ੀਮ ਦੇ ਤਸਕਰਾਂ ਨੂੰ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ ਜਾਵੇਗਾ।

LEAVE A REPLY

Please enter your comment!
Please enter your name here