ਲਗਭਗ ਸੱਤ ਕਰੋੜ ਰੁਪਏ ਦੀ ਠੱਗੀ ਦਾ ਹੈ ਮਾਮਲਾ
Land Scam: (ਐੱਮਕੇ ਸ਼ਾਇਨਾ) ਮੋਹਾਲੀ। ਮੁਹਾਲੀ ਪੁਲਿਸ ਵੱਲੋਂ ਮ੍ਰਿਤਕ ਅਤੇ ਐਨਆਰਆਈ ਵਿਅਕਤੀਆਂ ਦੀਆਂ ਜਾਇਦਾਦਾਂ ਦੇ ਜਾਅਲੀ ਕਾਗਜ਼ ਤਿਆਰ ਕਰਕੇ ਵੇਚਣ ਵਾਲੇ ਗਿਰੋਹ ਦੇ ਮੁਖੀ ਨੂੰ ਕਾਬੂ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸਿਟੀ 2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁਲਜ਼ਮ ਨੂੰ ਐਸਐਸਪੀ ਹਰਮਨਦੀਪ ਸਿੰਘ ਹਾਂਸ ਦੀਆਂ ਹਿਦਾਇਤਾਂ ਤੇ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀ ਦੀ ਪਹਿਚਾਣ ਗੁਰਜੀਤ ਸਿੰਘ ਵਾਸ਼ੀ ਪਿੰਡ ਦੁਬਲੀ ਖੇੜਾ ਜਿਲ੍ਹਾ ਫਤਿਹਗੜ੍ਹ ਸਾਹਿਬ ਵਜੋਂ ਹੋਈ ਹੈ। ਇਸ ਵਿਅਕਤੀ ’ਤੇ ਇਲਜ਼ਾਮ ਹੈ ਕਿ ਉਹ ਆਪਣੇ ਸਾਥੀਆਂ ਨਾਲ ਮਿਲਕੇ ਅਜਿਹੇ ਵਿਅਕਤੀਆਂ (ਜਿਹਨਾਂ ਦੀ ਮੌਤ ਹੋ ਗਈ ਹੋਵੇ ਜਾਂ ਕਾਫੀ ਸਮੇਂ ਤੋਂ ਵਿਦੇਸ਼ ਰਹਿ ਰਹੇ ਹੋਣ) ਦੀ ਜਾਇਦਾਦ ਬਾਰੇ ਮੁਕੰਮਲ ਜਾਣਕਾਰੀ ਹਾਸਿਲ ਕਰਦੇ ਸਨ ਅਤੇ ਉਹਨਾਂ ਦੀਆਂ ਜ਼ਮੀਨਾਂ ਦਾ ਪਤਾ ਲਾ ਕੇ ਯੂਪੀ ਦੇ ਗਾਜੀਆਬਾਦ ਤੋਂ ਜਾਅਲੀ ਜੀਪੀਏ ਤਿਆਰ ਕਰਵਾ ਕੇ ਫਰਜ਼ੀ ਪੇਪਰ ਅਤੇ ਫਰਜ਼ੀ ਮੋਹਰਾਂ ਤਿਆਰ ਕਰਕੇ ਜਮੀਨ ਵੇਚ ਦਿੰਦੇ ਸੀ।
ਇਹ ਵੀ ਪੜ੍ਹੋ: Dalla Gang Members Arrested: ਬਠਿੰਡਾ ’ਚ ਟਾਰਗੇਟ ਕਿਲਿੰਗ ਦੀ ਕੋਸ਼ਿਸ਼ ਨਾਕਾਮ, ਡੱਲਾ ਗੈਂਗ ਦੇ ਤਿੰਨ ਮੁਲਜ਼ਮ ਗ੍ਰਿ…
ਉਹਨਾਂ ਦੱਸਿਆ ਕਿ ਇਸ ਵਿਅਕਤੀ ਵੱਲੋਂ ਹੁਣ ਤਕ ਲਗਭਗ ਸੱਤ ਕਰੋੜ ਰੁਪਏ ਦੀ ਠੱਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਗੁਰਜੀਤ ਸਿੰਘ ਨੂੰ ਮੰਗਲਵਾਰ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਮੁਲਜ਼ਮ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ। Land Scam













