ਸਾਡੇ ਨਾਲ ਸ਼ਾਮਲ

Follow us

11.3 C
Chandigarh
Friday, January 23, 2026
More
    Home Breaking News Body Donation...

    Body Donation: ਮਾਤਾ ਅਜਮੇਰ ਕੌਰ ਇੰਸਾਂ ਦਾ ਸਰੀਰ ਮੈਡੀਕਲ ਖੋਜਾਂ ਲਈ ਕੀਤਾ ਦਾਨ

    Body Donation
    Body Donation: ਮਾਤਾ ਅਜਮੇਰ ਕੌਰ ਇੰਸਾਂ ਦਾ ਸਰੀਰ ਮੈਡੀਕਲ ਖੋਜਾਂ ਲਈ ਕੀਤਾ ਦਾਨ

    ਮਾਤਾ ਜੀ ਦੀਆਂ ਧੀਆਂ ਅਤੇ ਨੂੰਹਾਂ ਨੇ ਦਿੱਤਾ ਅਰਥੀ ਨੂੰ ਮੋਢਾ

    • ਬਲਾਕ ਪਾਤੜਾਂ ਦੇ ਪਿੰਡ ਚੁਨਾਗਰਾ ਵਿਖੇ ਮਾਤਾ ਅਜਮੇਰ ਕੌਰ ਇੰਸਾਂ ਅਮਰ ਰਹੇ ਦੇ ਲੱਗੇ ਨਾਅਰੇ

    Body Donation: (ਭੂਸ਼ਨ ਸਿੰਗਲਾ/ ਦੁਰਗਾ ਸਿੰਗਲਾ) ਪਾਤੜਾਂ। ਡੇਰਾ ਸੱਚਾ ਸੌਦਾ ਵੱਲੋਂ ਸ਼ੁਰੂ ਕੀਤੇ ਮਨੁੱਖਤਾ ਭਲਾਈ ਕਾਰਜਾਂ ਤੋਂ ਪ੍ਰੇਰਨਾ ਲੈਂਦਿਆਂ ਬਲਾਕ ਪਾਤੜਾਂ ਦੇ ਪਿੰਡ ਚੁਨਾਗਰਾ ਦੀ ਵਸਨੀਕ ਮਾਤਾ ਅਜਮੇਰ ਕੌਰ ਇੰਸਾਂ ਦਾ ਮ੍ਰਿਤਕ ਸਰੀਰ ਉਨ੍ਹਾਂ ਦੇ ਪਰਿਵਾਲ ਵੱਲੋਂ ਮੈਡੀਕਲ ਕਾਲਜ ਲਖਨਊ ਉਤਰ ਪ੍ਰਦੇਸ਼ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ। ਮਾਤਾ ਅਜਮੇਰ ਕੌਰ ਇੰਸਾਂ ਬਹੁਤ ਲੰਮੇ ਸਮੇਂ ਤੋਂ ਡੇਰਾ ਸੱਚਾ ਸੌਦਾ ਨਾਲ ਜੁੜੇ ਹੋਏ ਸਨ ਜੋ ਆਪਣੀ ਸੁਆਸਾਂ ਰੂਪੀ ਪੂੰਜੀ ਨੂੰ ਪੂਰਾ ਕਰਦੇ ਹੋਏ ਕੁੱਲ ਮਾਲਕ ਦੇ ਚਰਨਾਂ ਵਿੱਚ ਸੱਚਖੰਡ ਜਾ ਬਿਰਾਜੇ।

    ਮਾਤਾ ਜੀ ਨੇ ਡੇਰਾ ਸੱਚਾ ਸੌਦਾ ਦੀਆਂ ਸਿੱਖਿਆਵਾਂ ’ਤੇ ਚੱਲਦੇ ਹੋਏ ਜਿਉਂਦੇ ਜੀਅ ਆਪਣੇ ਦੇਹਾਂਤ ਉਪਰੰਤ ਸਰੀਰ ਦਾਨ ਕਰਨ ਦਾ ਫਾਰਮ ਭਰਿਆ ਹੋਇਆ ਸੀ ਅਤੇ ਉਨਾਂ ਦੀ ਦਿਲੀ ਇੱਛਾ ਅਨੁਸਾਰ ਉਨਾਂ ਦੇ ਸਮੂਹ ਪਰਿਵਾਰ ਵੱਲੋਂ ਆਪਣੀ ਸਹਿਮਤੀ ਨਾਲ ਉਨ੍ਹਾਂ ਦਾ ਸਰੀਰ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ।

    ਇਹ ਵੀ ਪੜ੍ਹੋ: Sangrur News: ਡੇਰਾ ਸੱਚਾ ਸੌਦਾ ਦੀ ਪਲਾਸਟਿਕ ਖਿਲਾਫ਼ ਵੱਡੀ ਮੁਹਿੰਮ, ਸੰਗਰੂਰ ’ਚ ਡੇਰਾ ਸ਼ਰਧਾਲੂਆਂ ਨੇ ਵੱਡੀ ਗਿਣਤੀ ਵਿੱਚ ਵੰਡੇ ਕੱਪੜੇ ਦੇ ਥੈਲੇ

    ਇਸ ਮੌਕੇ ਮਾਤਾ ਅਜਮੇਰ ਕੌਰ ਇੰਸਾਂ ਦੀਆਂ ਧੀਆਂ ਅਤੇ ਨੂੰਹਾਂ ਵੱਲੋ ਅਰਥੀ ਨੂੰ ਮੋਢਾ ਦੇ ਕੇ ਅੰਤਿਮ ਵਿਦਾਇਗੀ ਦਿੱਤੀ ਗਈ। ਪਿੰਡ ਵਿੱਚ ਮਾਤਾ ਅਜਮੇਰ ਕੌਰ ਇੰਸਾਂ ਅਮਰ ਰਹੇ ਤੇ ਜਬ ਤੱਕ ਸੂਰਜ ਚਾਂਦ ਰਹੇਗਾ ਤਦ ਤੱਕ ਮਾਤਾ ਅਜਮੇਰ ਕੌਰ ਇੰਸਾਂ ਤੇਰਾ ਨਾਮ ਰਹੇਗਾ ਦੇ ਆਕਾਸ ਗੁੰਜਾਊ ਨਾਅਰਿਆਂ ਨਾਲ ਰਿਸ਼ਤੇਦਾਰਾਂ, ਪਰਿਵਾਰਕ ਮੈਂਬਰਾਂ, ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰਾਂ ,ਬਲਾਕ ਪਾਤੜਾਂ ਅਤੇ ਬਲਾਕ ਸ਼ੁਤਰਾਣਾ ਦੀ ਸਮੂਹ ਸਾਧ-ਸੰਗਤ ਨੇ ਮ੍ਰਿਤਕ ਦੇਹ ਨੂੰ ਫੁੱਲਾਂ ਨਾਲ ਸ਼ਿੰਗਾਰੀ ਹੋਈ ਐਬੂਲੈਂਸ ਰਾਹੀਂ ਪਿੰਡ ਵਿੱਚ ਕਾਫਲੇ ਦੇ ਰੂਪ ਵਿੱਚ ਚੱਕਰ ਲਗਾਇਆ ਗਿਆ।

    ਮਾਤਾ ਅਜਮੇਰ ਕੌਰ ਇੰਸਾਂ ਦੀ ਮ੍ਰਿਤਕ ਦੇਹ ਨੂੰ ਪਿੰਡ ਦੇ ਪਤਵੰਤੇ ਵਿਅਕਤੀਆਂ ਵੱਲੋਂ ਹਰੀ ਝੰਡੀ ਦਿਖਾ ਕੇ ਮੈਡੀਕਲ ਖੋਜਾਂ ਲਈ ਰਵਾਨਾ ਕੀਤਾ ਗਿਆ। ਮ੍ਰਿਤਕ ਦੇਹ ਦੀ ਅੰਤਿਮ ਰਵਾਨਗੀ ਮੌਕੇ ਸੱਚੇ ਨਿਮਰ ਸੇਵਾਦਾਰ ਪੰਜਾਬ ਜਗਤਾਰ ਇੰਸਾਂ ਨੇ ਕਿਹਾ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਏ ਮਾਨਵਤਾ ਭਲਾਈ ਕਾਰਜਾਂ ਦੀ ਲੜੀ ਤਹਿਤ ਅੱਜ ਮਾਤਾ ਅਜਮੇਰ ਕੌਰ ਇੰਸਾਂ ਦਾ ਮ੍ਰਿਤਕ ਸਰੀਰ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ ਹੈ ਜਿਸ ਲਈ ਅਸੀਂ ਸਮੂਹ ਸਾਧ-ਸੰਗਤ ਵੱਲੋਂ ਇਸ ਕਾਰਜ ਲਈ ਮਾਤਾ ਜੀ ਦੇ ਪਰਿਵਾਰ ਦਾ ਧੰਨਵਾਦ ਕਰਦੇ ਹਾਂ। ਇਸ ਮੌਕੇ ਸੱਚੇ ਨਿਮਰ ਸੇਵਾਦਾਰ ਨਿਰਭੈ ਇੰਸਾਂ, ਸੁੱਖਾ ਇੰਸਾਂ, ਭੈਣ ਗੁਰਜੀਤ ਇੰਸਾਂ ਅਤੇ ਭੈਣ ਕੋਮਲ ਇੰਸਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰ ਅਤੇ ਸਾਧ-ਸੰਗਤ ਹਾਜ਼ਰ ਸੀ।