ਮਾਤਾ ਬਸੋਂ ਕੌਰ ਅਮਰ ਰਹੇ ਦੇ ਨਾਅਰਿਆਂ ਨਾਲ ਮ੍ਰਿਤਕਾ ਦੇਹ ਨੂੰ ਮੈਡੀਕਲ ਖੋਜਾਂ ਲਈ ਕੀਤਾ ਗਿਆ ਰਵਾਨਾ Body Donation
ਪਟਿਆਲਾ ਵਿਖੇ ਡਾਕਟਰੀ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਲਈ ਮਿ੍ਰਤਕ ਦੇਹ ਹੋਵੇਗੀ ਉਪਯੋਗੀ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਲਗਾਤਾਰ ਮਾਨਵਤਾ ਭਲਾਈ ਦੇ ਕਾਰਜਾਂ ਵਿੱਚ ਲੱਗੇ ਹੋਏ ਹਨ। ਇਸੇ ਕੜੀ ਤਹਿਤ ਹੀ ਬਲਾਕ ਪਟਿਆਲਾ ਦੀ ਡੇਰਾ ਸ਼ਰਧਾਲੂ ਮਾਤਾ ਬਸੋਂ ਕੌਰ ਜੋ ਕਿ ਅੱਜ ਮਾਲਕ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ, ਦੇ ਪਰਿਵਾਰ ਵੱਲੋਂ ਉਨ੍ਹਾਂ ਦਾ ਮ੍ਰਿਤਕ ਸਰੀਰ ਦਾਨ (Body Donation) ਕੀਤਾ ਗਿਆ।
ਇਕੱਤਰ ਜਾਣਕਾਰੀ ਮੁਤਾਬਿਕ ਪਟਿਆਲਾ ਦੇ ਰਤਨ ਨਗਰ ਵਾਸੀ ਮਾਤਾ ਬੱਸੋ ਕੌਰ (83 ) ਪਤਨੀ ਬਚਨ ਸਿੰਘ ਜੋ ਕਿ ਅੱਜ ਆਪਣੀ ਜੀਵਨ ਯਾਤਰਾ ਪੂਰੀ ਕਰਕੇ ਮਾਲਕ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ ਉਨ੍ਹਾਂ ਵੱਲੋਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਸਿੱਖਿਆ ਅਨੁਸਾਰ ਆਪਣੇ ਸਰੀਰ ਦਾਨ ਦਾ ਫਾਰਮ ਭਰਿਆ ਹੋਇਆ ਸੀ। ਮੌਤ ਉਪਰੰਤ ਪਰਿਵਾਰਕ ਮੈਂਬਰਾਂ ਵੱਲੋਂ ਮਾਤਾ ਜੀ ਦਾ ਸਰੀਰ ਦਾਨ ਕਰਨ ਦਾ ਫੈਸਲਾ ਕੀਤਾ ਗਿਆ ਤੇ ਇਸ ਸਬੰਧੀ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਨਾਲ ਸੰਪਰਕ ਕੀਤਾ ਗਿਆ। ਮੈਡੀਕਲ ਕਾਲਜ ਪਟਿਆਲਾ ਦੀ ਟੀਮ ਵੱਲੋਂ ਜਦੋਂ ਮਾਤਾ ਜੀ ਦੀ ਮਿ੍ਰਤਕ ਦੇਹ ਲਿਜਾਈ ਜਾ ਰਹੀ ਸੀ ਤਾਂ ਬਲਾਕ ਪਟਿਆਲਾ ਦੇ ਸ਼ਾਹ ਸਤਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਸਮੇਤ ਹੋਰ ਸੰਗਤ ਵੱਲੋਂ ਮਾਤਾ ਬਸੋਂ ਕੌਰ ਜੀ ਅਮਰ ਰਹੇ ਦੇ ਨਾਅਰੇ ਲਗਾਏ ਗਏ।
ਦੱਸਣਯੋਗ ਹੈ ਕਿ ਮੈਡੀਕਲ ਕਾਲਜ ਪਟਿਆਲਾ ਵਿਖੇ ਡਾਕਟਰੀ ਪੇਸ਼ੇ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਲਈ ਇਹ ਮਿ੍ਰਤਕ ਦੇਹ ਰਿਸਰਚ ਲਈ ਉਪਯੋਗੀ ਸਾਬਤ ਹੋਵੇਗੀ। ਇਸ ਮੌਕੇ ਡੇਰਾ ਸੱਚਾ ਸੌਦਾ ਨਾਲ ਜੁੜੇ ਇਸ ਪਰਿਵਾਰ ਦੀ ਬੁੱਧੀਜੀਵੀਆਂ ਵੱਲੋਂ ਵੀ ਸ਼ਲਾਘਾ ਕਰਦਿਆਂ ਆਖਿਆ ਕਿ ਡੇਰਾ ਸ਼ਰਧਾਲੂ ਮਾਨਵਤਾ ਭਲਾਈ ਦੇ ਕੰਮਾਂ ਵਿੱਚ ਸਭ ਤੋਂ ਅੱਗੇ ਹਨ। ਇਸ ਮੌਕੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਮਾਤਾ ਡੇਰਾ ਸੱਚਾ ਸੌਦਾ ਵਿਖੇ ਛੇ -ਛੇ ਮਹੀਨੇ ਸੇਵਾ ਕਾਰਜਾਂ ’ਤੇ ਹੀ ਰਹਿੰਦੀ ਸੀ ਅਤੇ ਸਾਰਾ ਪਰਿਵਾਰ ਡੇਰਾ ਸੱਚਾ ਸੌਦਾ ਨਾਲ ਪਿਛਲੇ ਕਾਫ਼ੀ ਸਾਲਾਂ ਤੋਂ ਜੁੜਿਆ ਹੋਇਆ ਹੈ। ਇਸ ਮੌਕੇ ਪਰਿਵਾਰਕ ਮੈਂਬਰਾਂ ਵਿੱਚ ਸੱਤਪਾਲ ਇੰਸਾਂ ਬੇਟਾ, ਕਿ੍ਰਸ਼ਨਾ ਨੂੰਹ, ਸਾਗਰ ਅਤੇ ਸਾਹਿਲ ਸਮੇਤ ਸਰਬਜੀਤ ਹੈਪੀ , ਸ਼ੈਂਟੀ ਇੰਸਾਂ, ਸੰਦੀਪ ਇੰਸਾਂ, ਰਾਜੂ ਇੰਸਾਂ, ਰਿਸ਼ੀ ਇੰਸਾਂ, ਸੋਨਾ ਕੌਰ ,ਗੁਰਮੀਤ ਕੌਰ, ਆਸ਼ਾ , ਨਰਿੰਦਰ ਸੈਣੀ ਸਮੇਤ ਵੱਡੀ ਗਿਣਤੀ ਵਿੱਚ ਸਾਧ-ਸੰਗਤ ਅਤੇ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਮੌਜੂਦ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ