ਦੇਹਾਂਤ ਤੋਂ ਬਾਅਦ ਪਰਿਵਾਰ ਨੇ ਮਾਤਾ ਦੇ ਮਿ੍ਰਤਕ ਸਰੀਰ ਨੂੰ ਕੀਤਾ ਮੈਡੀਕਲ ਖੋਜਾਂ ਲਈ ਦਾਨ | Welfare Work
ਭਵਾਨੀਗੜ੍ਹ (ਵਿਜੈ ਸਿੰਗਲਾ)। ਸਥਾਨਕ ਸ਼ਹਿਰ ਦੇ ਨੇੜੇ ਪਿੰਡ ਭੱਟੀਵਾਲ ਕਲਾਂ ਦੀ ਵਸਨੀਕ ਤੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਮਾਤਾ ਗੁਰਦਿਆਲ ਕੌਰ ਇੰਸਾਂ (90) , ਜੋ ਕਿ ਆਪਣੀ ਸੁਆਸਾਂ ਰੂਪੀ ਪੂੰਜੀ ਪੂਰੀ ਕਰਕੇ ਕੁੱਲ ਮਾਲਕ ਦੇ ਚਰਨਾਂ ਵਿੱਚ ਸੱਚਖੰਡ ਜਾ ਬਿਰਾਜੇ ਹਨ, ਦੀ ਮਿ੍ਰਤਕ ਦੇਹ ਪਰਿਵਾਰ ਵਾਲਿਆਂ ਵੱਲੋਂ ਡੇਰਾ ਸੱਚਾ ਸੌਦਾ ਦੀਆਂ ਸਿੱਖਿਆਵਾਂ ਤਹਿਤ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤੀ ਗਈ ਜਾਣਕਾਰੀ ਅਨੁਸਾਰ ਮਾਤਾ ਗੁਰਦਿਆਲ ਕੌਰ ਇੰਸਾਂ ਦੇ ਦੇਹਾਂਤ ਤੋਂ ਬਾਅਦ ਪਰਿਵਾਰ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਸਿੱਖਿਆਵਾਂ ’ਤੇ ਚਲਦਿਆਂ ਮਿ੍ਰਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਸ੍ਰੀ ਸਿਰਡੀ ਸਾਈਂ ਬਾਬਾ ਅਯੂਰਵੈਦਿਕ ਕਾਲਜ ਤੇ ਹਸਪਤਾਲ, ਜੈਪੁਰ (ਰਾਜਸਥਾਨ) ਨੂੰ ਦਾਨ ਕਰਨ ਦਾ ਫੈਸਲਾ ਕੀਤਾ
ਪਿੰਡ ਭੱਟੀਵਾਲ ਕਲਾਂ ’ਚੋਂ ਹੋਇਆ ਪਹਿਲਾ ਸਰੀਰਦਾਨ | Welfare Work
ਸਰੀਰਦਾਨ ਕਰਨ ਤੋਂ ਪਹਿਲਾਂ ਮਿ੍ਰਤਕ ਸਰੀਰ ਨੂੰ ਫੁੱਲਾਂ ਨਾਲ ਸਜੀ ਐਂਬੂਲੈਂਸ ਵਿੱਚ ਰੱਖਿਆ ਗਿਆ ਜਿਸ ਨੂੰ ਪਿੰਡ ਦੇ ਸਾਬਕਾ ਸਰਪੰਚ ਹਰਜਿੰਦਰ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਪੰਚਾਇਤ ਮੈਂਬਰ ਸਤਨਾਮ ਕੌਰ ਇੰਸਾਂ ਤੇ ਬਲਾਕ ਪ੍ਰੇਮੀ ਸੇਵਕ ਭੋਲਾ ਇੰਸਾਂ ਘਰਾਚੋਂ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਵੱਲੋਂ 156 ਮਾਨਵਤਾ ਭਲਾਈ ਕਾਰਜਾਂ ਤਹਿਤ ਮੈਡੀਕਲ ਖੋਜਾਂ ਲਈ ਸਰੀਰ ਦਾਨ ਕਰਨਾ ਮੁੱਖ ਕਾਰਜ ਹੈ, ਜਿਸ ਨਾਲ ਮੈਡੀਕਲ ਦੀ ਪੜ੍ਹਾਈ ਕਰਦੇ ਬੱਚਿਆਂ ਨੂੰ ਨਵੀਆਂ-ਨਵੀਆਂ ਖੋਜਾਂ ਤੇ ਭਿਆਨਕ ਬਿਮਾਰੀਆਂ ਬਾਰੇ ਰਿਸਰਚ ਕਰਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਇੱਕ ਮਿ੍ਰਤਕ ਸਰੀਰ ਤੋਂ 22 ਡਾਕਟਰ ਤਿਆਰ ਹੁੰਦੇ ਹਨ। ਉਨ੍ਹਾਂ ਇਸ ਕਾਰਜ ਲਈ ਪਰਿਵਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਮਾਨਵਤਾ ਭਲਾਈ ਦੀ ਬਹੁਤ ਵੱਡੀ ਸੇਵਾ ਕੀਤੀ ਹੈ।
Welfare Work
ਇਸ ਮੌਕੇ ਪਿੰਡ ਦੇ ਸਾਬਕਾ ਸਰਪੰਚ ਹਰਜਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੈਡੀਕਲ ਖੋਜਾਂ ਲਈ ਸਰੀਰਦਾਨ ਕਰਨਾ ਮਨੁੱਖਤਾ ਦੀ ਬਹੁਤ ਵੱਡੀ ਸੇਵਾ ਹੈ, ਜੋ ਕਿ ਕਿਸੇ ਕਰਮਾਂ ਵਾਲੇ ਪਰਿਵਾਰ ਦੇ ਹਿੱਸੇ ਆਉਂਦੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ, ਸਾਧ-ਸੰਗਤ ਤੇ ਪਿੰਡ ਦੇ ਪਤਵੰਤਿਆਂ ਨੇ ਮਾਤਾ ਗੁਰਦਿਆਲ ਕੌਰ ਇੰਸਾਂ ਅਮਰ ਰਹੇ ਦੇ ਨਾਅਰਿਆਂ ਨਾਲ ਇੱਕ ਵੱਡੇ ਕਾਫਲੇ ਦੇ ਰੂਪ ਵਿੱਚ ਅੰਤਿਮ ਵਿਦਾਇਗੀ ਦਿੱਤੀ।
ਉਕਤ ਸਰੀਰਦਾਨੀ ਗੁਰਦਿਆਲ ਕੌਰ ਇੰਸਾਂ ਧੀਆਂ, ਪੁੱਤਰਾਂ, ਪੋਤੇ, ਪੋਤੀਆਂ, ਦੋਹਤੇ, ਦੋਹਤੀਆਂ ਨਾਲ ਭਰਿਆ ਪਰਿਵਾਰ ਛੱਡ ਕੇ ਸੱਚਖੰਡ ਜਾ ਬਿਰਾਜੇ ਹਨ। ਇਹ ਪਰਿਵਾਰ ਲੰਬੇ ਸਮੇਂ ਤੋਂ ਡੇਰਾ ਸੱਚਾ ਸੌਦਾ ਨਾਲ ਜੁੜਿਆ ਹੋਇਆ ਹਾਂ। ਪਿੰਡ ਭੱਟੀਵਾਲ ਕਲਾਂ ਦੀ ਸਾਧ-ਸੰਗਤ ਵੱਲੋਂ ਇਹ ਪਹਿਲਾ ਸਰੀਰਦਾਨ ਹੈ। ਇਸ ਮੌਕੇ ਪਿੰਡ ਦੇ ਪ੍ਰੇਮੀ ਸੇਵਕ ਹਰਨੈਬ ਸਿੰਘ ਇੰਸਾਂ, ਪਿੰਡਾਂ ਸ਼ਹਿਰਾਂ ਦੇ ਪ੍ਰੇਮੀ ਸੇਵਕ, ਸਾਧ-ਸੰਗਤ, ਰਿਸ਼ਤੇਦਾਰ ਤੇ ਪਿੰਡ ਦੇ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।