ਸਾਡੇ ਨਾਲ ਸ਼ਾਮਲ

Follow us

16.1 C
Chandigarh
Tuesday, February 24, 2026
More
    Home Breaking News Body Donation...

    Body Donation: ਬਲਾਕ ਬਠਿੰਡਾ ਦੇ 125ਵੇਂ ਸਰੀਰਦਾਨੀ ਬਣੇ ਮਾਤਾ ਮਨਜੀਤ ਕੌਰ ਇੰਸਾਂ

    Body Donation
    ਬਠਿੰਡਾ : ਮਾਤਾ ਮਨਜੀਤ ਕੌਰ ਇੰਸਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰਨ ਮੌਕੇ ਪਰਿਵਾਰਕ ਮੈਂਬਰ ਅਤੇ ਸਾਧ ਸੰਗਤ। ਤਸਵੀਰ: ਸੱਚ ਕਹੂੰ ਨਿਊਜ਼

    Body Donation: (ਸੁਖਨਾਮ) ਬਠਿੰਡਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 168 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅਮਰ ਸੇਵਾ ਮੁਹਿੰਮ ਤਹਿਤ ਅੱਜ ਬਲਾਕ ਬਠਿੰਡਾ ’ਚ 125ਵਾਂ ਸਰੀਰਦਾਨ ਹੋਇਆ। ਬਲਾਕ ਬਠਿੰਡਾ ਦੇ ਏਰੀਆ ਪੁਰਾਣਾ ਥਾਣਾ/ਮਹਿਣਾ ਚੌਂਕ ਦੇ ਇੱਕ ਡੇਰਾ ਸ਼ਰਧਾਲੂ ਦੇ ਦੇਹਾਂਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਉਸਦੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ।

    ਪ੍ਰਾਪਤ ਵੇਰਵਿਆਂ ਅਨੁਸਾਰ ਸੇਵਾਦਾਰ ਮਾਤਾ ਮਨਜੀਤ ਕੌਰ ਇੰਸਾਂ (81) ਗਲੀ ਨੰ. 16, ਪੁੱਜਾਂ ਵਾਲਾ ਮੁਹੱਲਾ, ਬਠਿੰਡਾ ਦੇ ਦੇਹਾਂਤ ਤੋਂ ਬਾਅਦ ਉਸਦੇ ਪੁੱਤਰ ਜਸਵੰਤ ਸਿੰਘ ਇੰਸਾਂ, ਭਗਵੰਤ ਸਿੰਘ ਇੰਸਾਂ, ਧੀ ਜਸਪ੍ਰੀਤ ਕੌਰ ਇੰਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਐਫ ਐੱਚ ਮੈਡੀਕਲ ਕਾਲਜ, ਆਗਰਾ (ਉੱਤਰ ਪ੍ਰਦੇਸ਼) ਨੂੰ ਦਾਨ ਕੀਤਾ। ‘ਮਾਤਾ ਮਨਜੀਤ ਕੌਰ ਇੰਸਾਂ ਅਮਰ ਰਹੇ’, ‘ਜਬ ਤੱਕ ਸੂਰਜ ਚਾਂਦ ਰਹੇਗਾ ਮਾਤਾ ਮਨਜੀਤ ਕੌਰ ਇੰਸਾਂ ਤੇਰਾ ਨਾਮ ਰਹੇਗਾ’ ਦੇ ਨਾਅਰਿਆਂ ਨਾਲ ਮ੍ਰਿਤਕ ਦੇਹ ਨੂੰ ਰਿਸ਼ਤੇਦਾਰਾਂ, ਸਨੇਹੀਆਂ ਤੇ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮ੍ਰਿਤਕਾ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ। Body Donation

    ਇਹ ਵੀ ਪੜ੍ਹੋ: Coronavirus: ਸਿਹਤ ਮੰਤਰਾਲੇ ਨੇ ਕੋਰੋਨਾ ਸੰਬੰਧੀ ਐਡਵਾਈਜ਼ਰੀ ਕੀਤੀ ਜਾਰੀ, ਪਿਛਲੇ 20 ਦਿਨਾਂ ਤੋਂ ਬੰਗਲੁਰੂ ’ਚ ਮਾਮਲੇ …

    ਇਸ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਦੀ ਪਵਿੱਤਰ ਮਰਿਆਦਾ ਅਨੁਸਾਰ ਬੇਨਤੀ ਦਾ ਸ਼ਬਦ ਬੋਲਿਆ ਗਿਆ। ਇਸ ਮੌਕੇ ਪ੍ਰੇਮੀ ਸੰਮਤੀ 15 ਮੈਂਬਰ ਸੇਵਾਦਾਰ ਸੁਨੀਲ ਇੰਸਾਂ ਅਤੇ ਏਰੀਆ ਪ੍ਰੇਮੀ ਸੇਵਕ ਭੈਣ ਨੀਤੂ ਇੰਸਾਂ ਨੇ ਦੱਸਿਆ ਕਿ ਮਾਤਾ ਮਨਜੀਤ ਕੌਰ ਇੰਸਾਂ ਨੇ ਅੱਜ ਤੋਂ ਲਗਭਗ 30 ਸਾਲ ਪਹਿਲਾਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਤੋਂ ਨਾਮ ਦੀ ਅਨਮੋਲ ਦਾਤ ਪ੍ਰਾਪਤ ਕੀਤੀ ਸੀ ਅਤੇ ਉਹ ਡੇਰਾ ਸੱਚਾ ਸੌਦਾ ਦਰਬਾਰ ਦੇ ਅਣਥੱਕ ਸੇਵਾਦਾਰ ਸਨ।

    ਇਸ ਮੌਕੇ ਬਲਾਕ ਪ੍ਰੇਮੀ ਸੇਵਕ ਇੰਜ. ਗੁਰਤੇਜ ਸਿੰਘ ਇੰਸਾਂ, ਪ੍ਰੇਮੀ ਸੰਮਤੀ 15 ਮੈਂਬਰ ਸੇਵਾਦਾਰ ਕੇਵਲ ਸ਼ਮੀਰੀਆ ਇੰਸਾਂ, ਐਡਵੋਕੇਟ ਸੁਖਮੰਦਰ ਸੋਹੀ ਇੰਸਾਂ , ਗੌਰਵ ਇੰਸਾਂ, ਨੀਰਜ ਇੰਸਾਂ, ਭੈਣਾਂ ਕਿਰਨਾ ਇੰਸਾਂ, ਸੋਨੀ ਇੰਸਾਂ, ਸੀਨੀਅਰ ਪ੍ਰੇਮੀ ਸੰਮਤੀ 15 ਮੈਂਬਰ ਸੇਵਾਦਾਰ ਮੰਗਲ ਇੰਸਾਂ, ਵਿਜੈ ਇੰਸਾਂ, ਭੈਣ ਸੰਤੋਸ਼ ਇੰਸਾਂ, ਬਲਾਕ ਬਠਿੰਡਾ ਦੇ ਵੱਖ-ਵੱਖ ਏਰੀਆ ਦੇ ਪ੍ਰੇਮੀ ਸੰਮਤੀਆਂ ਦੇ ਸੇਵਾਦਾਰ, ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਕਮੇਟੀ ਦੇ ਸੇਵਾਦਾਰ, ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਸੇਵਾਦਾਰ, ਰਿਸ਼ੇਤਦਾਰ, ਸਨੇਹੀ ਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਸਾਧ-ਸੰਗਤ ਹਾਜ਼ਰ ਸੀ।