Body Donation: ਬਲਾਕ ਪਾਤੜਾਂ ਦੇ ਪਿੰਡ ਚੁਨਾਗਰਾ ’ਚ ਗੂੰਜੇ ਮਾਤਾ ਮੂਰਤੀ ਕੌਰ ਇੰਸਾਂ ਅਮਰ ਰਹੇ ਦੇ ਨਾਅਰੇ

Body Donation
ਪਾਤੜਾਂ: ਸਰੀਰਦਾਨੀ ਮਾਤਾ ਮੂਰਤੀ ਕੌਰ ਇੰਸਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਰਵਾਨਾ ਕਰਦੀ ਹੋਈ ਸਾਧ-ਸੰਗਤ ਤੇ ਸਕੇ-ਸਬੰਧੀ।

ਮਾਤਾ ਮੂਰਤੀ ਕੌਰ ਇੰਸਾਂ ਹੋਏ ਸਰੀਰਦਾਨੀਆਂ ’ਚ ਸ਼ਾਮਿਲ | Body Donation

Body Donation: (ਭੂਸ਼ਨ ਸਿੰਗਲਾ/ਦੁਰਗਾ ਸਿੰਗਲਾ) ਪਾਤੜਾਂ। ਬਲਾਕ ਪਾਤੜਾਂ ਦੇ ਪਿੰਡ ਚੁਨਾਗਰਾ ਦੀ ਰਹਿਣ ਵਾਲੀ ਡੇਰਾ ਸ਼ਰਧਾਲੂ ਮਾਤਾ ਮੂਰਤੀ ਕੌਰ ਇੰਸਾਂ ਦੇ ਦੇਹਾਂਤ ਤੋਂ ਪਰਿਵਾਰਕ ਮੈਂਬਰਾਂ ਮ੍ਰਿਤਕ ਸਰੀਰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ। ਜਾਣਕਾਰੀ ਅਨੁਸਾਰ ਮਾਤਾ ਮੂਰਤੀ ਕੌਰ ਇੰਸਾਂ ਨੇ ਜਿਉਂਦੇ ਜੀਅ ਡੇਰਾ ਸੱਚਾ ਸੌਦਾ ਦੀ ਪਵਿੱਤਰ ਪ੍ਰੇਰਨਾ ਅਨੁਸਾਰ ਪ੍ਰਣ ਕੀਤਾ ਹੋਇਆ ਸੀ ਕਿ ਦੇਹਾਂਤ ਉਪਰੰਤ ਉਹਨਾਂ ਦਾ ਮ੍ਰਿਤਕ ਸਰੀਰ ਮੈਡੀਕਲ ਖੋਜਾਂ ਲਈ ਦਾਨ ਕੀਤਾ ਜਾਵੇ, ਜਿਸ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਪੂਰਾ ਕੀਤਾ ਗਿਆ।

ਪਰਿਵਾਰ ਵੱਲੋਂ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਕੇਐੱਮਸੀ ਮੈਡੀਕਲ ਕਾਲਜ ਐਂਡ ਹਾਸਪਿਟਲ ਮਾਹੁਵਾ, ਮਹਿਰਾਜਗੰਜ, ਯੂਪੀ ਲਈ ਰਵਾਨਾ ਕੀਤਾ ਗਿਆ। ਇਸ ਤੋਂ ਪਹਿਲਾਂ ਸੱਚਖੰਡ ਵਾਸੀ ਸਰੀਰਦਾਨੀ ਮਾਤਾ ਮੂਰਤੀ ਕੌਰ ਇੰਸਾਂ ਦੇ ਨਿਵਾਸ ਸਥਾਨ ਵਿਖੇ ਇਕੱਠੇ ਹੋਏ ਡੇਰਾ ਪ੍ਰੇਮੀਆਂ ਨੇ ਅਰਦਾਸ ਬੋਲਣ ਤੋਂ ਬਾਅਦ ਸੱਚਖੰਡ ਵਾਸੀ ਸਰੀਰਦਾਨੀ ਮਾਤਾ ਮੂਰਤੀ ਕੌਰ ਇੰਸਾਂ ਦੀ ਮ੍ਰਿਤਕ ਦੇਹ ਨੂੰ ਫੁੱਲਾਂ ਨਾਲ ਸਜਾਈ ਗੱਡੀ ਵਿੱਚ ਪਿੰਡ ’ਚ ਲਿਜਾਇਆ ਗਿਆ।

ਇਹ ਵੀ ਪੜ੍ਹੋ: Free Medical Camp: ਕਿੱਕਰਖੇੜਾ ‘ਚ ਮੁਫ਼ਤ ਮੈਡੀਕਲ ਚੈਕਅੱਪ ਦੌਰਾਨ ਮਰੀਜ਼ਾਂ ਨੂੰ ਦਿੱਤੀਆਂ ਮੁਫ਼ਤ ਦਵਾਈਆਂ

Body Donation

ਡੇਰਾ ਪ੍ਰੇਮੀਆਂ ਵੱਲੋਂ ਸੱਚਖੰਡ ਵਾਸੀ ਮਾਤਾ ਮੂਰਤੀ ਕੌਰ ਇੰਸਾਂ ਅਮਰ ਰਹੇ, ਅਮਰ ਰਹੇ ਦੇ ਨਾਅਰੇ ਲਗਾਤਾਰ ਲਗਾਏ ਜਾ ਰਹੇ ਸਨ ਅਤੇ ਫੁੱਲਾਂ ਨਾਲ ਸਜਾਈ ਗੱਡੀ ਨੂੰ ਇੱਕ ਕਾਫਲੇ ਦੇ ਰੂਪ ਵਿੱਚ ਅੰਤਿਮ ਵਿਦਾੲਗੀ ਦਿੱਤੀ ਗਈ। ਮ੍ਰਿਤਕ ਦੇਹ ਵਾਲੀ ਗੱਡੀ ਨੂੂੰ ਬਲਾਕ ਦੇ ਜਿੰਮੇਵਾਰਾਂ ਵੱਲੋਂ ਸਾਂਝੇ ਤੌਰ ’ਤੇ ਹਰੀ ਝੰਡੀ ਦੇ ਕੇ ਮੈਡੀਕਲ ਖੋਜਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ 85 ਮੈਂਬਰ ਜਗਤਾਰ ਇੰਸਾਂ, ਨਿਰਭੈ ਇੰਸਾਂ, ਸੁੱਖਾ ਇੰਸਾਂ, ਭੈਣ ਗੁਰਜੀਤ ਇੰਸਾਂ ਅਤੇ ਕੋਮਲ ਇੰਸਾਂ ਵਿਸ਼ੇਸ਼ ਤੌਰ ’ਤੇ ਪੁੱਜੇ ਹੋਏ ਸਨ। ਇਸ ਮੌਕੇ ਸੱਚਖੰਡ ਵਾਸੀ ਮਾਤਾ ਮੂਰਤੀ ਕੌਰ ਇੰਸਾਂ ਦੇ ਸਮੂਹ ਪਰਿਵਾਰ ਤੋਂ ਇਲਾਵਾ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਕਮੇਟੀ ਦੇ ਸੇਵਾਦਾਰ, ਸੁਜਾਨ ਭੈਣਾਂ, ਸਾਕ ਸਬੰਧੀ, ਰਿਸ਼ਤੇਦਾਰ ਤੇ ਘੱਗਾ, ਸ਼ੁਤਰਾਣਾ , ਪਾਤੜਾਂ ਆਦਿ ਬਲਾਕਾਂ ਤੋਂ ਸਮੂਹ ਸਾਧ-ਸੰਗਤ ਵੱਡੀ ਗਿਣਤੀ ’ਚ ਪਹੁੰਚੀ ਹੋਈ ਸੀ। Body Donation