10ਵੀਂ ਜਮਾਤ ਦੇ ਨਤੀਜੇ : ਵਿਦਿਆਰਥੀਆਂ ਦਾ ਇੰਤਜ਼ਾਰ ਖ਼ਤਮ, ਇਸ ਵੈੱਬਸਾਈਟ ਤੋਂ ਦੇਖਿਆ ਜਾ ਸਕੇਗਾ ਨਤੀਜਾ

Result

ਮੋਹਾਲੀ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਸ੍ਰੇਣੀ ਦੀ ਮਾਰਚ 2023 ਵਿੱਚ ਕਰਵਾਈ ਗਈ ਪ੍ਰੀਖਿਆ ਦਾ ਨਤੀਜਾ (Matriculation Result 2023 PSEB) ਸ਼ੁੱਕਰਵਾਰ 26 ਮਈ 2023 ਨੂੰ ਐਲਾਨਿਆ ਜਾਵੇਗਾ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਜਾਣਕਾਰੀ ਦਿੱਤੀ ਗਈ ਹੈ। ਜਾਣਕਾਰੀ ਵਿੱਚ ਦੱਸਿਆ ਗਿਆ ਹੈ ਕਿ ਮਾਰਚ 2023 ਵਿੱਚ ਕਰਵਾਈ ਦਸਵੀਂ ਸ੍ਰੇਣੀ ਦੀ ਪ੍ਰੀਖਿਆ ਦਾ ਨਤੀਜਾ 26 ਮਈ ਨੂੰ ਐਲਾਨ ਦਿੱਤਾ ਜਾਵੇਗਾ।

ਸਬੰਧਤ ਪ੍ਰੀਖਿਆਰਥੀਆਂ ਦੀ ਜਾਣਕਾਰੀ ਲਈ ਇਹ ਨਤੀਜਾ ਅਗਲੇ ਦਿਨ 27 ਮਈ ਨੂੰ ਬੋਰਡ ਦੀ ਵੈੱਬਸਾਈਟ www.pseb.ac.in ਅਤੇ www.indiaresults.com ’ਤੇ ਉਪਲੱਬਧ ਕਰਵਾ ਦਿੱਤਾ ਜਾਵੇਗਾ। ਇਨ੍ਹਾਂ ਵੈੱਬਸਾਈਟਾਂ ਤੋਂ ਸਬੰਧਤ ਪ੍ਰਖਿਆਰਥੀ ਆਪਣਾ ਨਤੀਜਾ ਦੇਖ ਅਤੇ ਡਾਊਨਲੋਡ ਕਰ ਸਕਣਗੇ।

Matriculation Result 2023 PSEB

ਜ਼ਿਕਰਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 24 ਮਈ ਨੂੰ 12ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਦਸਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ ਮਾਨਸਾ ਸਕੂਲ ਦੀ ਸੁਜਾਨ ਕੌਰ ਨੇ 500/500 ਸੌ ਫੀਸਦੀ ਅੰਕ ਪ੍ਰਾਪਤ ਕਰਕੇ ਪੂਰੇ ਪੰਜਾਬ ਵਿੱਚੋਂ ਟਾਪ ਕੀਤਾ ਹੈ। (Matriculation Result 2023 PSEB) ਜਦੋਂ ਕਿ ਐਮਐਸਡੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਬਠਿੰਡਾ ਦੀ ਸ਼੍ਰੇਆ ਸਿੰਗਲਾ ਨੇ 498/99.60 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਅਤੇ ਬੀਸੀਐਮ ਸੀਨੀਅਰ ਸੈਕੰਡਰੀ ਸਕੂਲ, ਐਚਐਮ 150 ਜਮਾਲਪੁਰ ਕਲੋਨੀ, ਫੋਕਲ ਪੁਆਇੰਟ, ਲੁਧਿਆਣਾ ਦੀ ਨਵਪ੍ਰੀਤ ਕੌਰ 497/500 ਅੰਕ ਲੈ ਕੇ ਤੀਜੇ ਸਥਾਨ ’ਤੇ ਰਹੀ।

ਇਹ ਵੀ ਪੜ੍ਹੋ : ਧੀਆਂ ਦੀ ਕਾਇਮ ਸਰਦਾਰੀ, ਮਾਨਸਾ ਨੇ ਸੂਬੇ ’ਚੋਂ ਬਾਜੀ ਮਾਰੀ, ਇੰਜ ਚੈੱਕ ਕਰੋ ਬਾਰਵੀਂ ਦਾ ਨਤੀਜ਼ਾ

ਇਸ ਸਾਲ ਕੁੱਲ ਉਮੀਦਵਾਰਾਂ ਦੀ ਪਾਸ ਪ੍ਰਤੀਸ਼ਤਤਾ 92.47 ਹੈ। ਜਿਹੜੇ ਵਿਦਿਆਰਥੀ ਪੰਜਾਬ ਬੋਰਡ ਦੀ 12ਵੀਂ ਜਮਾਤ ਦੀ ਪ੍ਰੀਖਿਆ 2023 ਲਈ ਬੈਠੇ ਸਨ, ਉਹ ਲਿੰਕ ਐਕਟੀਵੇਟ ਹੋਣ ‘ਤੇ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਪੰਜਾਬ ਬੋਰਡ 12ਵੀਂ ਦਾ ਨਤੀਜਾ 2023 ਦੇਖ ਸਕਦੇ ਹਨ। (PSEB 12th Result) ਵਿਦਿਆਰਥੀਆਂ ਨੂੰ ਆਪਣੇ ਸਕੋਰ ਦੀ ਜਾਂਚ ਕਰਨ ਲਈ ਆਪਣਾ ਰੋਲ ਨੰਬਰ ਅਤੇ ਨਾਮ ਦਰਜ ਕਰਨ ਦੀ ਲੋੜ ਹੁੰਦੀ ਹੈ।

ਇਸ ਤਰ੍ਹਾਂ ਦੇਖ ਸਕੋਗੇ ਨਤੀਜੇ | How to Check PSEB 10th Result

  • 26 ਮਈ ਨੂੰ 10ਵੀਂ ਦੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਪ੍ਰੀਖਿਆਰਥੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ’ਤੇ ਜਾਣ।
  • ਇਸ ਤੋਂ ਬਾਅਦ ਹੋਮਪੇਜ ’ਤੇ ਨਤੀਜਾ Link ਦੇਖੋ।
  • ਹੁਣ ਅਗਲੇ ਪੜਾਅ ਵਿੱਚ ਲੌਗਇਨ ਵੇਰਵੇ ਦਰਜ ਕਰੋ ਤੇ ਸਬਮਿਟ ਕਰੋ।
  • ਹੁਣ ਪੀਐੱਸਈਬੀ ਕਲਾਸ 10ਵੀਂ ਦਾ ਨਤੀਜਾ 2023 ਸਕਰੀਨ ’ਤੇ ਦਿਖਾਈ ਦੇਵੇਗਾ।
  • ਹੁਣ ਉਸੇ ਦੁਆਰਾ ਜਾਓ ਤੇ ਇਸ ਨੂੰ ਡਾਊਨਲੋਡ ਕਰੋ। ਹੁਣ ਭਵਿੱਖ ਦੇ ਸੰਦਰਭ ਲਈ ਇਸ ਦਾ ਪਿ੍ਰੰਟਆਊਟ ਲੈ ਕੇ ਜ਼ਰੂਰ ਰੱਖ ਲਓ।