10 ਲੱਖ ਰੁਪਏ ਦੀ ਪੁਰਸਕਾਰ ਰਾਸ਼ੀ ਅਤੇ ਟਰਾਫੀਆਂ ਦਾ ਰਿਪਲੇਕੀਆ ਭੇਂਟ ਕੀਤਾ
ਅੰਮ੍ਰਿਤਸਰ
ਭਾਰਤ ਦੇ ਮਾਣਯੋਗ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਡਾ . ਜਸਪਾਲ ਸਿੰਘ ਸੰਧੂ ਨੂੰ ਰਾਸ਼ਟਰਪਤੀ ਭਵਨ ਵਿੱਚ ਹੋਏ ਇੱਕ ਵਿਸ਼ੇਸ਼ ਸਮਾਗਮ ਵਿੱਚ ਦੇਸ਼ ਦੀ ਖੇਡਾਂ ਦੀ ਸਰਵਉੱਚ ‘ਮੌਲਾਨਾ ਅਬੁਲ ਕਲਾਮ ਅਜ਼ਾਦ ਟਰਾਫੀ ਪ੍ਰਦਾਨ ਕੀਤੀ ਇਸ ਮੌਕੇ ਉਨ੍ਹਾਂ ਨਾਲ ਖੇਡਾਂ ਦੇ ਡਾਇਰੈਕਟਰ ਡਾ. ਸੁਖਦੇਵ ਸਿੰਘ ਹਾਜ਼ਰ ਸਨ ਰਾਸ਼ਟਰਪਤੀ ਵੱਲੋਂ ਇਸ ਮੌਕੇ ਵਾਈਸ ਚਾਂਸਲਰ ਪ੍ਰੋ.ਸੰਧੂ ਨੂੰ ਖੇਡਾਂ ਦੇ ਵਿਕਾਸ ਅਤੇ ਤਰੱਕੀ ਲਈ 10 ਲੱਖ ਰੁਪਏ ਦੀ ਪੁਰਸਕਾਰ ਰਾਸ਼ੀ ਅਤੇ ਟਰਾਫੀਆਂ ਦਾ ਰਿਪਲੇਕੀਆ ਭੇਂਟ ਕੀਤਾ ਗਿਆ ਟਰਾਫੀ ਪ੍ਰਦਾਨ ਕਰਨ ਤੋਂ ਪਹਿਲਾਂ ਯੂਨੀਵਰਸਿਟੀ ਦੀਆਂ ਖੇਡ ਪ੍ਰਾਪਤੀਆਂ ਬਾਰੇ ਇੱਕ ਸ਼ੋਭਾ ਪੱਤਰ ਵੀ ਪੜ੍ਹਿਆ ਗਿਆ ਇਸ ਮੌਕੇ ਡਿਪਟੀ ਡਾਇਰੈਕਟਰ ਕੰਵਰ ਮਨਦੀਪ ਸਿੰਘ ਅਤੇ ਯੂਨੀਵਰਸਿਟੀ ਦੇ ਹੀ ਸਾਬਕਾ ਸਪੋਰਟ ਡਾਇਰੈਕਟਰ ਡਾ. ਕੰਵਲਜੀਤ ਸਿੰਘ ਵੀ ਹਾਜ਼ਰ ਸਨ ਯੂਨੀਵਰਸਿਟੀ ਨੇ ਇਹ ਵੱਕਾਰੀ ਟਰਾਫੀ 107745 ਰਿਕਾਰਡ ਅੰਕਾਂ ਨਾਲ 23ਵੀਂ ਵਾਰ ਜਿੱਤ ਕੇ ਖੇਡਾਂ ਦੇ ਖੇਤਰ ਵਿੱਚ ਕੌਮੀ ਪੱਧਰ ‘ਤੇ ਇੱਕ ਨਵਾਂ ਤੇ ਸ਼ਾਨਦਾਰ ਇਤਿਹਾਸ ਸਿਰਜਿਆ ਹੈ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਖੇਡਾਂ ਦੇ ਖੇਤਰ ਵਿੱਚ ਸਾਲ 2017-2018 ਵਿੱਚ ਸੱਭ ਤੋਂ ਵਧੀਆ ਪ੍ਰਦਰਸ਼ਨ ਕਰਦੇ ਹੋਏ ਭਾਰਤ ਦੀ ਸਰਵੋਤਮ ਮਾਕਾ ਟ੍ਰਾਫੀ ਨੂੰ ਜਿੱਤਣ ਦਾ ਮੁਕਾਮ ਹਾਸਲ ਕੀਤਾ ਹੈ ਯੂਨੀਵਰਸਿਟੀ ਨੇ ਅੰਤਰ-ਰਾਸ਼ਟਰੀ, ਰਾਸ਼ਟਰੀ ਅਤੇ ਅੰਤਰ-ਯੂਨੀਵਰਸਿਟੀ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਸਾਲ 2017-2018 ਵਿੱਚ ਸਭ ਤੋਂ ਜ਼ਿਆਦਾ ਤਮਗੇ ਜਿੱਤੇ ਅਤੇ ਮਾਕਾ ਟ੍ਰਾਫੀ ਜਿੱਤਣ ਲਈ ਆਪਣੀ ਦਾਵੇਦਾਰੀ ਪੇਸ਼ ਕੀਤੀ ਵਾਈਸ ਚਾਂਸਲਰ ਪ੍ਰੋ.ਸੰਧੂ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 23ਵੀਂ ਵਾਰ ਇਹ ਸਰਵਉੱਚ ਟਰਾਫੀ ਜਿੱਤ ਕੇ ਇੱਕ ਵਾਰ ਫਿਰ ਖੇਡਾਂ ਦੇ ਖੇਤਰ ਵਿੱਚ ਭਾਰਤ ਦੀ ਸਿਰਮੌਰ ਯੂਨੀਵਰਸਿਟੀ ਬਣਨ ਦਾ ਮਾਣ ਪ੍ਰਾਪਤ ਕੀਤਾ ਹੈ ਉਨ੍ਹਾਂ ਕਿਹਾ ਕਿ ਭਾਰਤ ਦੀਆਂ ਸਾਰੀਆਂ ਯੂਨੀਵਰਸਿਟੀਆਂ ਵਿੱਚੋਂ ਅਜੇ ਤੱਕ ਕੋਈ ਵੀ ਯੂਨੀਵਰਸਿਟੀ ਏਨੀ ਵਾਰ ਇਹ ਟਰਾਫੀ ਪ੍ਰਾਪਤ ਨਹੀਂ ਕਰ ਸਕੀ ਇਹ ਵੱਕਾਰੀ ਟਰਾਫੀ ਪ੍ਰਾਪਤ ਕਰਨ ਤੋਂ ਬਾਅਦ ਆਪਣੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਮਾਣ ਤੇ ਸਨਮਾਨ ਕੇਵਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਹੀ ਨਹੀਂ ਮਿਲਿਆ ਸਗੋਂ ਇਹ ਮਾਣ ਸਮੁੱਚੇ ਪੰਜਾਬ ਅਤੇ ਸਮੂਹ ਪੰਜਾਬੀਆਂ ਦੇ ਹਿੱਸੇ ਆਇਆ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।