ਕਾਂਗਰਸ ਨੂੰ ਮਾਇਆਵਤੀ ਦਾ ਝਟਕਾ

Hospital

ਬਸਪਾ ਰਾਜਸਥਾਨ ਅਤੇ ਮੱਧ ਪ੍ਰਦੇਸ਼ ‘ਚ ਸਾਰੀਆਂ ਸੀਟਾਂ ‘ਤੇ ਇਕੱਲਿਆਂ ਲੜੇਗੀ ਚੋਣਾਂ

ਏਜੰਸੀ, ਲਖਨਊ

ਬਹੁਜਨ ਸਮਾਜ ਪਾਰਟੀ (ਬਸਪਾ) ਮੁਖੀ ਮਾਇਆਵਤੀ ਨੇ ਕਾਂਗਰਸ ਨੂੰ ਇੱਕ ਕਰਾਰਾ ਝਟਕਾ ਦਿੰਦਿਆਂ ਅੱਜ ਇੱਥੇ ਐਲਾਨ ਕੀਤਾ ਕਿ ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ‘ਚ ਸਾਰੀਆਂ ਸੀਟਾਂ ‘ਤੇ ਬਸਪਾ ਇਕੱਲੇ ਹੀ ਚੋਣਾਂ ਲੜੇਗੀ ਮਾਇਆਵਤੀ ਨੇ ਅੱਜ ਜਾਰੀ ਬਿਆਨ ‘ਚ ਕਿਹਾ ਕਿ ਕਾਂਗਰਸ ਦਾ ਰਵੱਈਆ ਬਸਪਾ ਦੇ ਵਿਰੋਧ ‘ਚ ਹੋ ਰਿਹਾ ਹੈ ਇਸ ਲਈ ਉਨ੍ਹਾਂ ਦੀ ਪਾਰਟੀ ਰਾਜਸਥਾਨ ਅਤੇ ਮੱਧ ਪ੍ਰਦੇਸ਼ ‘ਚ ਇਕੱਲੇ ਹੀ ਚੋਣ ਲੜੇਗੀ ਦੋਵਾਂ ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਇਸੇ ਸਾਲ ਦੇ ਆਖਰ ‘ਚ ਹੋਣ ਦੀਆਂ ਸੰਭਾਵਨਾਵਾਂ ਹਨ ਮੱਧ ਪ੍ਰਦੇਸ਼ ਲਈ ਬਸਪਾ ਨੇ ਪਿਛਲੇ ਮਹੀਨੇ ਹੀ 22 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਸੀ ਇਸ ਤੋਂ ਪਹਿਲਾਂ ਬਸਪਾ ਨੇ ਛੱਤੀਸਗੜ੍ਹ ‘ਚ ਆਦਿਵਾਸੀ ਆਗੂ ਅਤੇ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦੀ ਪਾਰਟੀ ਜਨਤਾ ਕਾਂਗਰਸ (ਛੱਤੀਸਗੜ੍ਹ) ਨਾਲ ਚੋਣ ਸਮਝੌਤੇ ਦਾ ਐਲਾਨ ਕੀਤਾ ਸੀ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here