ਐਮਸੀਡੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਗਿ੍ਫ਼ਤਾਰ
ਨਵੀਂ ਦਿੱਲੀ। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਸੋਮਵਾਰ ਨੂੰ ਦਿੱਲੀ ਨਗਰ ਨਿਗਮ (ਐਮਸੀਡੀ) ਦੇ ਨਜਫਗੜ੍ਹ ਜ਼ੋਨ ਵਿੱਚ ਤਾਇਨਾਤ ਇੱਕ ਕਰਮਚਾਰੀ ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਗਿ੍ਰਫਤਾਰ ਕੀਤਾ ਹੈ। ਸ਼ਿਕਾਇਤ ਦੇ ਆਧਾਰ ’ਤੇ¿; ਨਜਫਗੜ੍ਹ ਜ਼ੋਨ ਦੇ ਸਹਾਇਕ ਇੰਜੀਨੀਅਰ ਅਤੇ ਉਸੇ ਜ਼ੋਨ ’ਚ ਤਾਇਨਾਤ ਇਕ ਕਰਮਚਾਰੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਸੀਬੀਆਈ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਸਹਾਇਕ ਇੰਜੀਨੀਅਰ ਆਪਣੇ ਘਰ ਵਿੱਚ ਉਸਾਰੀ ਦੀ ਇਜਾਜ਼ਤ ਦੇਣ ਲਈ ਸਿਵਲ ਏਜੰਸੀ ਦੇ ਇੱਕ ਕਰਮਚਾਰੀ ਰਾਹੀਂ 3 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ।
ਸੀਬੀਆਈ ਨੇ ਕਿਹਾ ਕਿ ਕਰਮਚਾਰੀ ਨੂੰ ਉਦੋਂ ਫੜਿਆ ਗਿਆ ਜਦੋਂ ਉਹ ਆਪਣੇ ਅਤੇ ਸਹਾਇਕ ਇੰਜੀਨੀਅਰ ਲਈ 1 ਲੱਖ ਰੁਪਏ ਦੀ ਰਿਸ਼ਵਤ ਲੈ ਰਿਹਾ ਸੀ। ਮੁਲਜ਼ਮਾਂ ਦੇ ਟਿਕਾਣਿਆਂ ਦੀ ਤਲਾਸ਼ੀ ਲਈ ਗਈ ਜਿਸ ਵਿੱਚ ਕੁਝ ਇਤਰਾਜ਼ਯੋਗ ਦਸਤਾਵੇਜ਼ ਬਰਾਮਦ ਹੋਏ। ਗਿ੍ਰਫ਼ਤਾਰ ਮੁਲਜ਼ਮ ਨੂੰ ਦਿੱਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਸ ਨੂੰ ਦੋ ਦਿਨਾਂ ਲਈ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ