ਮੈਡੀਕਲ ਕਾਲਜਾਂ ਦੀਆਂ ਫੀਸਾਂ ਵਿਚ ਵਾਜਿਬ ਵਾਧਾ ਕੀਤਾ ਗਿਆ: ਸੋਨੀ

OP Soni said The state's progress is in dire need of quality education

ਮੈਡੀਕਲ ਕਾਲਜਾਂ ਦੀਆਂ ਫੀਸਾਂ ਵਿਚ ਵਾਜਿਬ ਵਾਧਾ ਕੀਤਾ ਗਿਆ: ਸੋਨੀ

ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਸਰਕਾਰ ਨੇ ਸੂਬੇ ਦੇ ਮੈਡੀਕਲ ਕਾਲਜਾਂ ਦੀਆਂ ਫੀਸਾਂ ਵਿਚ ਵਾਜਿਬ ਵਾਧਾ ਕੀਤਾ ਹੈ। ਉਕਤ ਪ੍ਰਗਟਾਵਾ ਅੱਜ ਇਥੇ ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕੀਤਾ। ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਹਿਲਾਂ 2010 ਅਤੇ 2015 ਵਿਚ ਮੈਡੀਕਲ ਕਾਲਜ ਦੀਆਂ ਫੀਸਾਂ ਵਿਚ ਸੋਧ ਕੀਤੀ ਗਈ ਸੀ ਜੋ ਕਿ ਹੁਣ ਕੀਤੇ ਵਾਧੇ ਤੋਂ ਬਹੁਤ ਜ਼ਿਆਦਾ ਸੀ। ਫੀਸ ਵਾਧੇ ਸਬੰਧੀ ਵਿਰੋਧੀ ਧਿਰਾਂ ਵਲੋਂ ਸਿਰਫ ਰਾਜਨੀਤਕ ਲਾਹਾ ਲੈਣ ਲਈ ਬਿਆਨਬਾਜ਼ੀ ਕੀਤੀ ਜਾ ਰਹੀ ਹੈ

ਉਨਾਂ ਕਿਹਾ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ 2010 ਵਿਚ ਫੀਸਾਂ ਵਿੱਚ 98 ਫੀਸਦੀ ਵਾਧਾ ਕੀਤਾ ਸੀ ਅਤੇ 2015 ਵਿਚ 225 ਫੀਸਦੀ ਵਾਧਾ ਕੀਤਾ ਸੀ ਜਦਕਿ ਮੋਜੂਦਾ ਸਰਕਾਰ ਨੇ ਸਿਰਫ 77 ਫੀਸਦੀ ਵਾਧਾ ਕੀਤਾ ਹੈ। ਉਨਾਂ ਕਿਹਾ ਕਿ ਫ਼ੀਸ ਵਿੱਚ ਕੀਤਾ ਗਿਆ ਵਾਧਾ ਅਤਿ ਲੋੜੀਂਦਾ ਸੀ ਅਤੇ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਡਾਕਟਰ ਕੇ.ਕੇ. ਤਲਵਾਰ ਦੀ ਅਗਵਾਈ ਵਾਲੀ ਡਾਕਟਰੀ ਸਿੱਖਿਆ ਸਬੰਧੀ ਗਠਿਤ ਸਲਾਹਕਾਰ ਕਮੇਟੀ ਵਲੋਂ ਪੂਰੀ ਘੋਖ ਤੋਂ ਬਾਅਦ ਇਹ ਫ਼ੀਸ ਵਾਧੇ ਸਬੰਧੀ ਪੰਜਾਬ ਸਰਕਾਰ ਨੂੰ ਸਿਫਾਰਸ਼ ਕੀਤੀ ਗਈ ਸੀ। ਇਸ ਤੋਂ ਇਲਾਵਾ ਸਰਕਾਰ ਦੇ ਵੀ ਧਿਆਨ ਵਿੱਚ ਆਇਆ ਸੀ ਕਿ ਵਧੀ ਹੋਈ

ਮਹਿੰਗਾਈ ਕਾਰਨ ਸਰਕਾਰੀ ਮੈਡੀਕਲ ਕਾਲਜ ਤੇ ਵਿੱਤੀ ਬੋਝ ਦਿਨੋ-ਦਿਨ ਵੱਧ ਰਿਹਾ ਸੀ। ਉਨਾਂ ਕਿਹਾ ਇਕ ਡਾਕਟਰ ਬਣਾਉਣ ‘ਤੇ ਸੂਬਾ ਸਰਕਾਰ ਦਾ ਘੱਟੋ-ਘੱਟ 13-14 ਲੱਖ ਰੁਪਏ  ਸਲਾਨਾ ਖਰਚ ਹੋ ਜਾਂਦਾ ਹੈ। ਉਨਾਂ ਕਿਹਾ ਕਿ ਨਿੱਜੀ ਕਾਲਜਾਂ ਵਿੱਚ ਐਮ.ਬੀ.ਬੀ.ਐਸ.ਦੇ ਪੂਰੇ ਕੋਰਸ ਦੀ ਫੀਸ ਸਰਕਾਰੀ ਮੈਡੀਕਲ ਕਾਲਜ ਦੇ ਮੁਕਾਬਲੇ ਕਈ ਗੁਣਾਂ ਜ਼ਿਆਦਾ ਹੈ ਅਤੇ ਸਰਕਾਰ ਨੇ ਇਨਾਂ ਪ੍ਰਾਈਵੇਟ ਮੈਡੀਕਲ ਕਾਲਜ ਦੀਆਂ ਫੀਸਾਂ ਵਿਚ ਇਕਸਾਰਤਾ ਲਿਆਉਣ ਲਈ ਕਈ ਉਪਰਾਲੇ ਕੀਤੇ ਹਨ।

OP Soni said The state's progress is in dire need of quality education

ਸੋਨੀ ਨੇ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜ ਵਿੱਚ ਵਧੀਆ ਫੀਸਾਂ ਦੇ ਕੇ ਵਿਦਿਆਰਥੀ 1.50 ਲੱਖ ਰੁਪਏ  ਸਲਾਨਾ ਫੀਸ ਦੇ ਕੇ ਕੁਲ 7.80  ਲੱਖ ਰੁਪਏ ਵਿੱਚ ਸਾਢੇ ਚਾਰ ਸਾਲ ਦਾ ਕੋਰਸ ਮੁਕੰਮਲ ਕਰ ਲੈਣਗੇ। ਡਾਕਟਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਗਰੀਬ ਵਿਦਿਆਰਥੀਆਂ ਨੂੰ ਸਿੱਖਿਆ ਹਾਸਲ ਕਰਨ ਨੂੰ ਯਕੀਨੀ ਬਣਾਉਣ ਲਈ ਐਸ.ਸੀ. ਸਕਾਲਰਸ਼ਿਪ ਸਕੀਮ ਚਲਾਈ ਜਾ ਰਹੀ ਹੈ। ਜਿਸ ਨਾਲ ਗਰੀਬ ਵਿਦਿਆਰਥੀ ਭਵਿੱਖ ਵਿੱਚ ਡਾਕਟਰ ਬਣਨ ਦਾ ਆਪਣਾ ਸੁਪਨਾ ਸਾਕਾਰ ਕਰ ਸਕਦੇ ਹਨ।

ਉਨਾਂ ਕਿਹਾ ਕਿ ਮੌਜੂਦਾ ਸਮੇਂ ਸੂਬੇ ਵਿਚ ਤਿੰਨ ਸਰਕਾਰੀ ਮੈਡੀਕਲ ਕਾਲਜ ਚੱਲ ਰਹੇ ਹਨ ਅਤੇ 2 ਸਾਲਾਂ ਵਿਚ ਤਿੰਨ ਹੋਰ ਨਵੇਂ ਮੈਡੀਕਲ ਕਾਲਜ ਮੁਹਾਲੀ, ਹੁਸ਼ਿਆਰਪੁਰ ਅਤੇ ਕਪੂਰਥਲਾ ਵਿੱਚ ਸ਼ੁਰੂ ਹੋ ਜਾਣਗੇ। ਉਨਾਂ ਕਿਹਾ ਕਿ ਵਧੀਆ ਫੀਸਾਂ ਨਵੇਂ ਸੈਸ਼ਨ ਤੋਂ ਲਾਗੂ ਹੋਣਗੀਆਂ ਅਤੇ ਪਹਿਲਾਂ ਤੋਂ ਡਾਕਟਰੀ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ‘ਤੇ ਇਸ ਫ਼ੀਸ ਵਾਧੇ ਦਾ ਕੋਈ ਅਸਰ ਨਹੀਂ ਹੋਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।