Yudh Nashian Virudh ਮੁਹਿੰਮ ਸੰਬੰਧੀ ਮੈਡੀਕਲ ਪ੍ਰੈਕਟੀਸ਼ਨਰ ਨੇ ਡੀਐੱਸਪੀ ਨਾਲ ਕੀਤੀ ਮੀਟਿੰਗ 

Yudh Nashian Virudh
ਅਮਲੋਹ : ਡੀਐਸਪੀ ਅਮਲੋਹ ਗੁਰਦੀਪ ਸਿੰਘ ਸੰਧੂ,ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਮੈਂਬਰਾਂ ਤੇ ਅਹੁਦੇਦਾਰਾਂ ਨਾਲ ਮੀਟਿੰਗ ਮੌਕੇ। ਤਸਵੀਰ: ਅਨਿਲ ਲੁਟਾਵਾ

Yudh Nashian Virudh: (ਅਨਿਲ ਲੁਟਾਵਾ) ਅਮਲੋਹ। ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ (ਰਜਿ:) ਦੀ ਇੱਕ ਅਹਿਮ ਮੀਟਿੰਗ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾ. ਸੁਖਦੇਵ ਸਿੰਘ ਭਾਂਬਰੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਯੂਨੀਅਨ ਨੂੰ ਆ ਰਹੀਆਂ ਦਰਵੇਸ਼ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਉਸ ਦੇ ਹੱਲ ਲਈ ਠੋਸ ਨੀਤੀ ਤਿਆਰ ਕੀਤੀ ਗਈ।

ਇਸ ਮੀਟਿੰਗ ‘ਚ ‘ਯੁੱਧ ਨਸ਼ਿਆਂ ਵਿਰੁੱਧ’ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ‘ਚ ਯੋਗਦਾਨ ਪਾਉਣ ਲਈ ਅਹਿਮ ਫੈਸਲਾ ਲਿਆ ਗਿਆ ‘ਤੇ ਇਸ ਸਬੰਧੀ ਡੀਐਸਪੀ ਅਮਲੋਹ ਗੁਰਦੀਪ ਸਿੰਘ ਸੰਧੂ ਨਾਲ ਮੁਲਾਕਾਤ ਕੀਤੀ ਗਈ। ਮੀਟਿੰਗ ‘ਚ ਡਾ. ਸੁਖਦੇਵ ਸਿੰਘ ਭਾਂਬਰੀ ਨੇ ਡੀਐਸਪੀ ਅਮਲੋਹ ਗੁਰਦੀਪ ਸਿੰਘ ਸੰਧੂ ਨੂੰ ਐਸੋਸੀਏਸ਼ਨ ਵੱਲੋਂ ਪੂਰਾ ਸਹਿਯੋਗ ਦੇਣ ਦੀ ਗੱਲ ਆਖੀ ਅਤੇ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਚਲਾਈ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਵਿਚ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰੇਗੀ।

ਇਹ ਵੀ ਪੜ੍ਹੋ: Rohit Sharma Retirement: ਰੋਹਿਤ ਤੋਂ ਬਾਅਦ ਕੌਣ? BCCI ਇਨ੍ਹਾਂ 2 ਖਿਡਾਰੀਆਂ ’ਚੋਂ ਬਣਾ ਸਕਦੀ ਹੈ ਕਪਤਾਨ

ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀਐਸਪੀ ਗੁਰਦੀਪ ਸਿੰਘ ਸੰਧੂ ਨੇ ਕਿਹਾ ਕਿ ਸਹੀ ਤਰੀਕੇ ਨਾਲ ਕੰਮ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਤੰਗ ਪਰੇਸ਼ਾਨ ਨਹੀਂ ਕੀਤਾ ਜਾਵੇਗਾ ਪਰ ਜੇਕਰ ਕੋਈ ਵਿਅਕਤੀ ਕਿਸੇ ਵੀ ਵਿਅਕਤੀ ਨੂੰ ਨਸ਼ਾ ਵੇਚਦਾ ਫੜਿਆ ਜਾਂਦਾ ਹੈ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਵਿਰੁੱਧ ਤਰੁੰਤ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਾ ਕਰਨ ਦਾ ਆਦੀ ਹੈ ਤਾਂ ਉਸ ਨੂੰ ਸਰਕਾਰ ਵੱਲੋਂ ਖੋਲ੍ਹੇ ਨਸ਼ਾ ਛੁਡਾਊ ਕੇਂਦਰ ‘ਚ ਦਾਖਲ ਕਰਵਾਓ ਤਾਂ ਜੋ ਇਸ ਭੈੜੀ ਲੱਤ ਨੂੰ ਛੱਡ ਸਕੇ। ਇਸ ਮੌਕੇ ਬਲਾਕ ਪ੍ਧਾਨ ਡਾ. ਰੋਹਿਤ ਕੁਮਾਰ, ਡਾ. ਸੁਰਿੰਦਰ ਪਾਲ ਸ਼ਰਮਾਾ, ਡਾ. ਬਹਾਦਰ ਸਿੰਘ ਜ: ਸਕੱਤਰ, ਪਰਮਜੀਤ ਸਿੰਘ, ਮੱਘਰ ਸਿੰਘ, ਗੁਰਚਰਨ ਰੁੜਕੀ ਪ੍ਰੈਸ ਸਕੱਤਰ, ਬਲਵੀਰ ਸਿੰਘ , ਸੁਰਿੰਦਰ ਸਿੰਘ, ਨੇਕ ਸਿੰਘ, ਕੁਲਵਿੰਦਰ ਸਿੰਘ, ਬਲਵਿੰਦਰ ਸਿੰਘ, ਡਾ. ਹਰਮੇਸ਼ ਸੋਂਟੀ, ਹਰਜਿੰਦਰ ਸਿੰਘ, ਗੁਰਜੰਟ ਸਿੰਘ, ਗੁਰਦੀਪ ਸਿੰਘ ਆਦਿ ਮੌਜੂਦ ਸਨ। Yudh Nashian Virudh