Medical Practitioners Association Punjab: ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਨੇ ਵਿੱਢੀ ਮੁਹਿੰਮ ਦਾ ਮੈਡੀਕਲ ਪ੍ਰੈਕਟੀਸ਼ਨਰਜ਼ ਐਸ਼ੋਸ਼ੀਏਸ਼ਨ ਵੱਲੋਂ ਕੀਤਾ ਸਮਰਥਨ 

Medical Practitioners Association Punjab
ਅਮਲੋਹ : ਬਲਾਕ ਪ੍ਰਧਾਨ ਡਾ.ਰੋਹਿਤ ਕੁਮਾਰ ’ਤੇ ਹੋਰ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਮੀਟਿੰਗ ਮੌਕੇ। ਤਸਵੀਰ: ਅਨਿਲ ਲੁਟਾਵਾ

ਮੈਡੀਕਲ ਪ੍ਰੈਕਟੀਸ਼ਨਰਜ਼ ਦੀ ਮੀਟਿੰਗ ਦੌਰਾਨ ਅਹਿਮ ਮਸਲਿਆਂ ’ਤੇ ਕੀਤਾ ਵਿਚਾਰ-ਵਟਾਂਦਰਾ

Medical Practitioners Association Punjab: (ਅਨਿਲ ਲੁਟਾਵਾ) ਅਮਲੋਹ। ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਬਲਾਕ ਅਮਲੋਹ ਦੀ ਮੀਟਿੰਗ ਬਲਾਕ ਪ੍ਰਧਾਨ ਡਾ. ਰੋਹਿਤ ਕੁਮਾਰ ਦੀ ਪ੍ਰਧਾਨਗੀ ਹੇਠ ਗ੍ਰੀਨ ਪਾਰਕ ਅਮਲੋਹ ਵਿਖੇ ਹੋਈ। ਜਿਸ ਬਲਾਕ ਅਮਲੋਹ ਦੇ ਮੈਡੀਕਲ ਪ੍ਰੈਕਟੀਸ਼ਨਰ ਡਾਕਟਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਕਈ ਅਹਿਮ ਮਸਲਿਆਂ ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਇਹ ਵੀ ਪੜ੍ਹੋ: Sunam News: ਆਦਰਸ਼ ਸਕੂਲ ਯੂਨੀਅਨ ਵੱਲੋਂ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ

ਮੀਟਿੰਗ ਦੌਰਾਨ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਕਿ ਜੋ ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਨੇ ਮੁਹਿੰਮ ਵਿੱਢੀ ਹੋਈ ਹੈ ਉਸ ਦਾ ਐਸ਼ੋਸ਼ੀਏਸ਼ਨ ਵੱਲੋਂ ਪੂਰਨ ਰੂਪ ਵਿੱਚ ਸਮਰਥਨ ਕੀਤਾ ਜਾਵੇਗਾ। ਮੀਟਿੰਗ ਵਿੱਚ ਡਾ. ਹਰਮੇਸ਼ ਸਿੰਘ ਸ਼ੌਂਟੀ ਦੇ ਮਾਤਾ ਦੀ ਹੋਈ ਅਚਾਨਕ ਮੌਤ ’ਤੇ ਦੋ ਮਿੰਟ ਦਾ ਮੋਨ ਧਾਰਨ ਕੀਤਾ ਗਿਆ। ਇਸ ਮੌਕੇ ਡਾ. ਸੁਖਦੇਵ ਸਿੰਘ ਭਾਂਬਰੀ ਜਿਲ੍ਹਾ ਪ੍ਰਧਾਨ ਫ਼ਤਹਿਗੜ੍ਹ ਸਾਹਿਬ, ਡਾ. ਅਵਤਾਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਡਾ.ਬਲਵੀਰ ਸਿੰਘ ਟਿੱਬੀ, ਡਾ.ਮੱਘਰ ਸਿੰਘ, ਡਾ.ਬਲਵਿੰਦਰ ਸਿੰਘ, ਡਾ.ਰਾਜਿੰਦਰ ਸਿੰਘ, ਡਾ. ਪਰਮਜੀਤ ਸਿੰਘ ਹਰੀਪੁਰ, ਡਾ. ਗੁਰਜੰਟ ਸਿੰਘ, ਡਾ.ਸੁਰਿੰਦਰ ਸ਼ਰਮਾ, ਡਾ.ਸ਼ੁਦੇਸ਼ ਕੁਮਾਰ, ਡਾ.ਕਰਮਜੀਤ ਸਿੰਘ ਆਦਿ ਮੌਜੂਦ ਸਨ।