ਨਿਰੰਜਨ ਸਿੰਘ ਇੰਸਾਂ ਦੀ ਮ੍ਰਿਤਕ ਦੇਹ ’ਤੇ ਹੋਣਗੀਆਂ ਮੈਡੀਕਲ ਖੋਜਾਂ

Welfare Work
ਬਾਲਿਆਂਵਾਲੀ: ਸਰੀਰਦਾਨੀ ਨਿਰੰਜਨ ਸਿੰਘ ਇੰਸਾਂ ਦੀ ਮ੍ਰਿਤਕ ਦੇਹ ਵਾਲੀ ਐਂਬੂਲੈਂਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਬੀਡੀਪੀਓ ਜਗਤਾਰ ਸਿੰਘ ਸਿੱਧੂ ਅਤੇ ਸਾਧ ਸੰਗਤ।

ਪਿੰਡ ਦੇ ਪੰਜਵੇਂ ਸਰੀਰਦਾਨੀ ਹੋਣ ਦਾ ਮਾਣ ਕੀਤਾ ਹਾਸਲ (Welfare Work)

(ਚਰਨਜੀਤ ਸਿੰਘ) ਬਾਲਿਆਂਵਾਲੀ। Welfare Work ਆਪਣੀ ਸੁਆਸਾਂ ਰੂਪੀ ਪੂੰਜੀ ਪੂਰੀ ਕਰਕੇ ਮਾਲਕ ਦੇ ਚਰਨਾਂ ਵਿੱਚ ਜਾ ਬਿਰਾਜੇ ਬਲਾਕ ਬਾਲਿਆਂਵਾਲੀ ਦੇ ਪਿੰਡ ਰਾਮਪੁਰਾ ਵਾਸੀ ਨਿਰੰਜਨ ਸਿੰਘ ਇੰਸਾਂ (76) ਪੁੱਤਰ ਹਾਕਮ ਸਿੰਘ ਨੇ ਪਿੰਡ ਦੇ ਪੰਜਵੇਂ ਸਰੀਰਦਾਨੀ ਹੋਣ ਦਾ ਮਾਣ ਹਾਸਿਲ ਕੀਤਾ। ਉਹਨਾਂ ਦੇ ਦਿਹਾਂਤ ਤੋਂ ਬਾਅਦ ਉਹਨਾਂ ਦੇ ਪਰਿਵਾਰ ਵੱਲੋਂ ਉਹਨਾਂ ਦੀ ਅੰਤਿਮ ਇੱਛਾ ਨੂੰ ਪੂਰਾ ਕਰਦਿਆਂ ਉਹਨਾਂ ਦੀ ਮ੍ਰਿਤਕ ਦੇਹ ਅੰਤਿਮ ਸਸਕਾਰ ਕਰਨ ਦੀ ਬਜਾਏ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤੀ ਗਈ।

ਵੇਰਵਿਆਂ ਅਨੁਸਾਰ ਨਿਰੰਜਨ ਸਿੰਘ ਇੰਸਾਂ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚੱਲਦਿਆਂ ਸਰੀਰਦਾਨ ਕਰਨ ਦਾ ਪ੍ਰਣ ਲਿਆ ਹੋਇਆ ਸੀ। ਅੱਜ ਉਹਨਾਂ ਦੇ ਦੇਹਾਂਤ ਤੋਂ ਬਾਅਦ ਉਹਨਾਂ ਦੀ ਪਤਨੀ ਬਲਵੀਰ ਕੌਰ ਇੰਸਾਂ, ਬੇਟੇ ਜਗਦੀਪ ਸਿੰਘ, ਸੁਖਜੀਤ ਸਿੰਘ, ਬੇਟੀਆਂ ਰਾਜ ਕੌਰ ਪਤਨੀ ਜਗਪਾਲ ਸਿੰਘ ਅਤੇ ਸੰਦੀਪ ਕੌਰ ਪਤਨੀ ਗੁਰਪ੍ਰੀਤ ਸਿੰਘ ਵੱਲੋਂ ਉਹਨਾਂ ਦੀ ਅੰਤਿਮ ਇੱਛਾ ਨੂੰ ਪੂਰਾ ਕਰਦਿਆਂ ਉਹਨਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤੀ ਗਈ। ਉਹਨਾਂ ਦੀ ਮ੍ਰਿਤਕ ਦੇਹ ਨੂੰ ਸਰਦਾਰ ਪਟੇਲ ਆਯੁਰਵੈਦਿਕ ਮੈਡੀਕਲ ਸਾਇੰਸ ਅਤੇ ਰਿਸਰਚ ਸੈਂਟਰ ਕਨਖਾਵਾ ਮੋਹਨਲਾਲ ਗੰਜ ਲਖਨਊ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ। Welfare Work

ਮ੍ਰਿਤਕ ਦੇਹ ਵਾਲੀ ਵੈਨ ਨੂੰ ਬੀਡੀਪੀਓ ਜਗਤਾਰ ਸਿੰਘ ਸਿੱਧੂ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਮ੍ਰਿਤਕ ਦੇਹ ਨੂੰ ਰਿਸ਼ਤੇਦਾਰਾਂ ਤੇ ਵੱਡੀ ਗਿਣਤੀ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮ੍ਰਿਤਕ ਦੇ ਨਿਵਾਸ ਸਥਾਨ ਤੋਂ ‘ਨਿਰੰਜਨ ਸਿੰਘ ਇੰਸਾਂ ਅਮਰ ਰਹੇ’ ਅਤੇ ‘ਸਰੀਰਦਾਨ ਮਹਾਂਦਾਨ’ ਦੇ ਆਕਾਸ਼ ਗੂੰਜਾਊਂ ਨਾਅਰਿਆਂ ਦੇ ਨਾਲ ਕਾਫਲੇ ਦੇ ਰੂਪ ਵਿੱਚ ਅੰਤਿਮ ਵਿਦਾਇਗੀ ਦਿੱਤੀ ਗਈ। ਮ੍ਰਿਤਕ ਦੇਹ ਵਾਲੀ ਫੁੱਲਾਂ ਨਾਲ ਸਜੀ ਐਂਬੂਲੈਂਸ ਨੂੰ ਬਲਾਕ ਰਾਮਪੁਰਾ ਦੇ ਬੀਡੀਪੀਓ ਜਗਤਾਰ ਸਿੰਘ ਸਿੱਧੂ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਪਿੰਡ ਦੇ ਪ੍ਰੇਮੀ ਸੇਵਕ ਜਸਵੰਤ ਸਿੰਘ ਇੰਸਾਂ, ਗੁਰਦੀਪ ਸਿੰਘ ਇੰਸਾਂ, ਚਮਕੌਰ ਸਿੰਘ ਇੰਸਾਂ, ਦਰਸ਼ਨ ਸਿੰਘ ਇੰਸਾਂ, ਕੁਲਵੰਤ ਸਿੰਘ ਇੰਸਾਂ, ਜੰਗੀਰ ਸਿੰਘ ਇੰਸਾਂ ਅਤੇ ਬਲਾਕ ਪ੍ਰੇਮੀ ਸੇਵਕ ਚਰਨਜੀਤ ਸਿੰਘ ਇੰਸਾਂ ਤੋਂ ਇਲਾਵਾ ਵੱਡੀ ਗਿਣਤੀ ’ਚ ਸਾਧ-ਸੰਗਤ, ਰਿਸ਼ਤੇਦਾਰ ਅਤੇ ਨਗਰ ਨਿਵਾਸੀ ਹਾਜ਼ਰ ਸਨ।

Welfare Work
ਬਾਲਿਆਂਵਾਲੀ: ਸਰੀਰਦਾਨੀ ਨਿਰੰਜਨ ਸਿੰਘ ਇੰਸਾਂ ਦੀ ਮ੍ਰਿਤਕ ਦੇਹ ਵਾਲੀ ਐਂਬੂਲੈਂਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਬੀਡੀਪੀਓ ਜਗਤਾਰ ਸਿੰਘ ਸਿੱਧੂ ਅਤੇ ਸਾਧ ਸੰਗਤ।

ਸਰੀਰਦਾਨ ਦਾ ਉਪਰਾਲਾ ਮੈਡੀਕਲ ਖੇਤਰ ਲਈ ਬਹੁਤ ਵੱਡੀ ਦੇਣ: ਬੀਡੀਪੀਓ

ਇਸ ਮੌਕੇ ਬੀਡੀਪੀਓ ਜਗਤਾਰ ਸਿੰਘ ਸਿੱਧੂ ਨੇ ਕਿਹਾ ਕਿ ਨਰਿੰਜਨ ਸਿੰਘ ਇੰਸਾਂ ਨੇ ਜਿੱਥੇ ਜਿਉਂਦੇ ਜੀਅ ਆਪਣਾ ਜੀਵਨ ਸਮਾਜ ਦੀ ਸੇਵਾ ਵਿੱਚ ਲਗਾਇਆ ਉੱਥੇ ਉਹਨਾਂ ਦੀ ਮੌਤ ਉਪਰੰਤ ਜੋ ਇਸ ਪਰਿਵਾਰ ਵੱਲੋਂ ਉਹਨਾਂ ਦੇ ਕੀਤੇ ਹੋਏ ਪ੍ਰਣ ਨੂੰ ਪੂਰਾ ਕਰਦਿਆਂ ਸਰੀਰਦਾਨ ਕੀਤਾ ਉਹ ਬਹੁਤ ਹੀ ਵੱਡਾ ਉਪਰਾਲਾ ਹੈ ਜੋ ਮੈਡੀਕਲ ਖੇਤਰ ਲਈ ਬਹੁਤ ਵੱਡੀ ਦੇਣ ਹੈ। ਇਸ ਨਾਲ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਬਹੁਤ ਕੁੱਝ ਸਿੱਖਣ ਨੂੰ ਮਿਲੇਗਾ। ਇਸ ਮੌਕੇ ਉਹਨਾਂ ਪੂਜਨੀਕ ਗੁਰੂ ਜੀ ਦਾ ਧੰਨਵਾਦ ਕੀਤਾ ਜਿਨ੍ਹਾਂ ਦੀ ਸਿੱਖਿਆ ’ਤੇ ਚੱਲਦਿਆਂ ਸਾਧ-ਸੰਗਤ ਵੱਲੋਂ ਮਾਨਵਤਾ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ। Welfare Work